ਵਿਦੇਸ਼ ਗਏ ਪੁੱਤ ਦੇ ਵਿਆਹ ਦੀ ਤਿਆਰੀ ਕਰ ਰਹੇ ਮਾਪਿਆਂ ਲਈ ਚੀਨ ਤੋਂ ਆਈ ਬੁਰੀ ਖ਼ਬਰ
Published : Nov 29, 2019, 4:14 pm IST
Updated : Nov 29, 2019, 4:14 pm IST
SHARE ARTICLE
gurdaspur
gurdaspur

ਇਕ ਪਾਸੇ ਮਾਤਾ-ਪਿਤਾ ਵਿਦੇਸ਼ ਗਏ ਆਪਣੇ ਪੁੱਤ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ ਕਿ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਬੇਟੇ ਦੀ ਸਮੁੰਦਰ 'ਚ

ਗੁਰਦਾਸਪੁਰ : ਇਕ ਪਾਸੇ ਮਾਤਾ-ਪਿਤਾ ਵਿਦੇਸ਼ ਗਏ ਆਪਣੇ ਪੁੱਤ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ ਕਿ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਬੇਟੇ ਦੀ ਸਮੁੰਦਰ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਗੱਲ ਦਾ ਪਤਾ ਚੱਲਦੇ ਹੀ ਪਰਿਵਾਰ ਦੇ ਸਾਰੇ ਸੁਪਨੇ ਟੁੱਟ ਗਏ। ਪਰਿਵਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤ ਨੂੰ ਨਸਲੀ ਭੇਦਭਾਵ, ਕੇਸ ਕਟਵਾਉਣ ਅਤੇ ਸ਼ਰਾਬ ਪੀਣ ਦੇ ਲਈ ਦਬਾਅ ਪਾਇਆ ਜਾਂਦਾ ਰਿਹਾ ਹੈ।

gurdaspur gurdaspur

ਜਿਸ ਦੇ ਕਾਰਨ ਉਸ ਦਾ ਕਤਲ ਕਰਕੇ ਲਾਸ਼ ਨੂੰ ਸਮੁੰਦਰ 'ਚ ਸੁੱਟਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੇ ਪੁੱਤ ਲਕਸ਼ਮਣ ਦੀ ਲਾਸ਼ ਸਰਕਾਰੀ ਖਰਚ 'ਤੇ ਵਾਪਸ ਲਿਆਂਦੀ ਜਾਵੇ। ਇਸ ਤੋਂ ਇਲਾਵਾ ਸੂਬਾ ਅਤੇ ਕੇਂਦਰ ਸਰਕਾਰਾਂ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਵੀ ਸਖਤ ਤੋਂ ਸਖਤ ਸਜ਼ਾ ਦਿਵਾਏ। ਉਨ੍ਹਾਂ ਨੇ ਸਾਂਸਦ ਸੰਨੀ ਦਿਓਲ ਨੂੰ ਪੱਤਰ ਲਿਖਿਆ ਹੈ।

ChinaChina

ਜਾਣਕਾਰੀ ਮੁਤਾਬਕ ਲਕਸ਼ਮਣ ਸਿੰਘ (22) ਪੁੱਤਰ ਜਸਵੰਤ ਸਿੰਘ ਵਾਸੀ ਦੋਸਤਪੁਰ ਅੰਮ੍ਰਿਧਾਰੀ ਸਿੱਖ ਸੀ। ਉਹ ਚੀਨ ਦੇ ਵੇਅਤਨਾਮ ਮਰਚੈਂਟ ਨੇਵੀ 'ਚ ਤਾਇਨਾਤ ਸੀ। ਪਿਤਾ ਨੇ ਦੱਸਿਆ ਕਿ 24 ਨਵੰਬਰ ਨੂੰ ਲਕਸ਼ਮਣ ਨੇ ਆਪਣੇ ਤਾਏ ਨੂੰ ਫੋਨ ਕਰਕੇ ਦੱਸਿਆ ਸੀ ਕਿ ਇਥੇ ਉਸ ਨੂੰ ਬਹੁਤ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ। ਲਕਸ਼ਮਣ ਦੀ ਮਾਂ ਅਕਵਿੰਦਰ ਕੌਰ ਨੇ ਦੱਸਿਆ ਕਿ ਜਦੋਂ ਉਸਦੇ ਪੁੱਤ ਦੀ ਲਾਸ਼ ਨੂੰ ਕੱਢਿਆ ਜਾ ਰਿਹਾ ਸੀ ਤਾਂ ਉਸ ਦੇ ਸਰੀਰ 'ਤੇ ਨਾ ਕੱਪੜੇ ਸਨ ਅਤੇ ਨਾ ਕਕਾਰ।

gurdaspur gurdaspur

ਜਿਸ ਤੋਂ ਸਾਫ ਪਤਾ ਚੱਲਦਾ ਹੈ ਕਿ ਉਸ ਦਾ ਕਤਲ ਕਰਕੇ ਲਾਸ਼ ਨੂੰ ਸਮੁੰਦਰ 'ਚ ਸੁੱਟਿਆ ਗਿਆ ਹੈ।ਲਕਸ਼ਮਣ ਦੇ ਭਰਾ ਨੇ ਦੱਸਿਆ ਕਿ ਪਰਿਵਾਰ ਵਲੋਂ ਉਸ ਦੇ ਵਿਆਹ ਦੀ ਤਿਆਰੀ ਕੀਤੀ ਜਾ ਰਹੀ ਸੀ।

ChinaChina

ਫਰਵਰੀ 2020 'ਚ ਲਕਸ਼ਮਣ ਨੇ  ਛੁੱਟੀ 'ਤੇ ਘਰ ਆਉਣਾ ਸੀ। ਉਸ ਦੇ ਕੁੜੀ ਵੀ ਦੇਖੀ ਹੋਈ ਸੀ। ਪਰਿਵਾਰਕ ਮੈਂਬਰਾਂ ਨੇ ਭਾਰਤ ਤੇ ਚੀਨ ਦੀਆਂ ਸਰਕਾਰਾਂ ਨੂੰ ਲਕਸ਼ਮਣ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਲੱਭ ਕੇ ਸਖਤ ਤੋਂ ਸਖਤ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement