ਮਰੀਜ਼ ਲਈ ਦਵਾਈ ਲੈਣ ਜਾਂਦੇ ਸਮੇਂ ਵਾਪਰਿਆ ਹਾਦਸਾ, 2 ਨੌਜਵਾਨਾਂ ਦੀ ਮੌਤ
Published : Nov 29, 2022, 5:12 pm IST
Updated : Nov 29, 2022, 5:12 pm IST
SHARE ARTICLE
Punjab News
Punjab News

ਮੋਟਰਸਾਈਕਲ ਦੀ ਛੋਟੇ ਹਾਥੀ ਨਾਲ ਹੋਈ ਭਿਆਨਕ ਟੱਕਰ ਕਾਰਨ ਵਾਪਰਿਆ ਹਾਦਸਾ 

ਮੋਗਾ : ਮੋਗਾ ਤੋਂ ਕੋਟਈਸੇ ਖਾਂ ਰੋਡ 'ਤੇ ਪੈਂਦੇ ਪਿੰਡ ਜਨੇਰ 'ਚ ਪ੍ਰਾਈਵੇਟ ਪ੍ਰੈਕਟਿਸ ਕਰਦਾ ਇਕ ਨੌਜਵਾਨ ਆਪਣੇ ਇਕ ਮਰੀਜ਼ ਲਈ ਕੋਟ ਤੋਂ ਦਵਾਈ ਲੈਣ ਲਈ ਆਪਣੇ ਦੋਸਤ ਨੂੰ ਨਾਲ ਲੈ ਕੇ ਮੋਟਰ ਸਾਈਕਲ 'ਤੇ ਜਾ ਰਿਹਾ ਸੀ ਕਿ ਰਸਤੇ 'ਚ ਭਿਆਨਕ ਸੜਕ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਪਿੰਡ ਗਗੜਾ ਕੋਲ ਪ੍ਰਵੀਨ ਸਿੰਘ ਵਾਸੀ ਗਲੋਟੀ ਛੋਟੇ ਹਾਥੀ 'ਤੇ ਟੈਂਟ ਦਾ ਸਮਾਨ ਲੱਦ ਕੇ ਕੋਟ ਵਲ ਜਾ ਰਿਹਾ ਸੀ ਕਿਸੇ ਕਾਰਨ ਕਰ ਕੇ ਉਸ ਨੇ ਸੜਕ 'ਚ ਬਰੇਕਾ ਮਾਰ ਦਿਤੀ ਜਿਸ ਦੇ ਚਲਦੇ ਪਿੱਛੋਂ ਆ ਰਹੇ ਮੋਟਰਸਾਇਕਲ ਦੀ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿਚ ਜੀਵਨਪਾਲ ਸਿੰਘ ਅਤੇ ਸੇਵਕ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ।

ਮ੍ਰਿਤਿਕ ਡਾਕਟਰ ਦੇ ਪਿਤਾ ਨੇ ਭੁੱਬਾਂ ਮਾਰਦਿਆਂ ਕਿਹਾ ਕਿ ਛੋਟੇ ਹਾਥੀ ਵਾਲੇ ਡਰਾਈਵਰ ਦੀ ਗ਼ਲਤੀ ਕਾਰਨ ਉਸ ਦੇ ਜਵਾਨ ਪੁੱਤ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜੇਕਰ ਮਗਰ ਕੋਈ ਇਸ਼ਾਰਾ ਜਾਂ ਲਾਈਟ ਜਗਦੀ ਹੁੰਦੀ ਤਾਂ ਇਹ ਹਾਦਸਾ ਨਾ ਵਾਪਰਦਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਮਾਸੂਮ ਧੀ ਛੱਡ ਗਿਆ ਹੈ।  ਮ੍ਰਿਤਿਕ ਦੇ ਚਾਚੇ ਨੇ ਵੀ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਪੁਲਿਸ ਨੇ ਡਰਾਇਵਰ ਪ੍ਰਵੀਨ ਕੁਮਾਰ ਵਿਰੁੱਧ ਮਾਮਲਾ ਦਰਜ ਕਰ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement