ਧੁੰਦ ਕਾਰਨ ਲਾਲੜੂ ਨੇੜੇ ਭਿਆਨਕ ਸੜਕ ਹਾਦਸਾ, 7 ਦੀ ਮੌਤ, 5 ਜ਼ਖ਼ਮੀ
Published : Dec 29, 2018, 11:40 am IST
Updated : Dec 29, 2018, 11:40 am IST
SHARE ARTICLE
Road accident
Road accident

ਚੰਡੀਗੜ੍ਹ-ਦਿੱਲੀ ਨੈਸ਼ਨਲ ਹਾਈਵੇ 'ਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਭਿਆਨਕ ਹਾਦਸੇ ਦੌਰਾਨ ਚੰਡੀਗੜ੍ਹ ਦੇ ਇਕੋ ਪਰਿਵਾਰ ਦੇ ਚਾਰ ...

ਚੰਡੀਗੜ੍ਹ (ਸਸਸ) : ਚੰਡੀਗੜ੍ਹ-ਦਿੱਲੀ ਨੈਸ਼ਨਲ ਹਾਈਵੇ 'ਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਭਿਆਨਕ ਹਾਦਸੇ ਦੌਰਾਨ ਚੰਡੀਗੜ੍ਹ ਦੇ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਲਾਲੜੂ ਦੇ ਨੇੜੇ ਵਾਪਰਿਆ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਚੰਡੀਗੜ੍ਹ ਤੋਂ ਦੋ ਗੱਡੀਆਂ ਵਿਚ ਸਵਾਰ ਹੋ ਕੇ ਬ੍ਰਿੰਦਾਵਨ ਜਾ ਰਿਹਾ ਸੀ। ਪੁਲਿਸ ਮੁਤਾਬਕ ਵਾਹਨ ਵਿਚ ਖ਼ਰਾਬੀ ਆਉਣ ਕਾਰਨ ਉਨ੍ਹਾਂ ਨੇ ਅਪਣੇ ਵਾਹਨਾਂ ਨੂੰ ਸੜਕ ਦੇ ਕਿਨਾਰੇ ਖੜ੍ਹਾ ਕਰ ਦਿਤਾ ਪਰ ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਉਨ੍ਹਾਂ ਦੇ ਵਾਹਨਾਂ ਨੂੰ ਜ਼ਬਰਦਸਤ ਟੱਕਰ ਮਾਰ ਦਿਤੀ।

ਮਰਨ ਵਾਲਿਆਂ ਦੀ ਪਹਿਚਾਣ ਕਵਿਤਾ ਕਪੂਰ 36 ਸਾਲ, ਉਸ ਦੀ ਲੜਕੀ ਰੰਜਨਾ (18), ਹਰਸ਼ਿਤਾ (9), ਆਸ਼ਾ ਰਾਣੀ (46), ਪਿਊਸ਼ (5) ਵਾਸੀ ਸੈਕਟਰ 3 ਚੰਡੀਗੜ੍ਹ, ਡਰਾਈਵਰ ਸੁਰੇਸ਼ (45) ਅਤੇ ਮਨੋਜ ਵਜੋਂ ਹੋਈ ਹੈ। ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਦੇ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਦਕਿ ਇਸ ਦੌਰਾਨ ਗੰਭੀਰ ਜ਼ਖ਼ਮੀ ਹੋਏ ਸੁਨੀਤਾ, ਰੇਣੁਕਾ ਅਤੇ ਪਲਕ ਨੂੰ ਪੀਜੀਆਈ ਚੰਡੀਗੜ੍ਹ ਵਿਚ ਭੇਜ ਦਿਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement