ਕਿਸਾਨਾਂ ਦੀ ਆਵਾਜ਼ ਸੁਣੋ ਅਤੇ ਕਾਨੂੰਨਾਂ ਨੂੰ ਵਾਪਸ ਲਵੇ ਸਰਕਾਰ: ਪਿ੍ਰਯੰਕਾ
Published : Dec 29, 2020, 12:25 am IST
Updated : Dec 29, 2020, 12:25 am IST
SHARE ARTICLE
image
image

ਕਿਸਾਨਾਂ ਦੀ ਆਵਾਜ਼ ਸੁਣੋ ਅਤੇ ਕਾਨੂੰਨਾਂ ਨੂੰ ਵਾਪਸ ਲਵੇ ਸਰਕਾਰ: ਪਿ੍ਰਯੰਕਾ

ਨਵÄ ਦਿੱਲੀ, 28 ਦਸੰਬਰ: ਕਾਂਗਰਸ ਦੇ ਜਨਰਲ ਸੈਕਟਰੀ ਪਿ੍ਰਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਕਿਸਾਨ ਅੰਦੋਲਨ ਬਾਰੇ ਕੇਂਦਰ ਸਰਕਾਰ ਅਤੇ ਬੀਜੇਪੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਸੁਣੇ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ।
ਪਾਰਟੀ ਦੇ ਸਥਾਪਨਾ ਦਿਵਸ ’ਤੇ ਕਰਵਾਏ ਝੰਡਾ ਲਹਿਰਾਉਣ ਦੀ ਰਸਮ ਵਿਚ ਹਿੱਸਾ ਲੈਣ ਤੋਂ ਬਾਅਦ ਪਿ੍ਰਯੰਕਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਸੁਣੇ। ਇਹ ਕਹਿਣਾ ਬਿਲਕੁਲ ਗ਼ਲਤ ਹੈ ਕਿ ਇਹ ਅੰਦੋਲਨ ਇਕ ਰਾਜਨੀਤਕ ਸਾਜ਼ਸ਼ ਹੈ। ਜਿਸ ਤਰ੍ਹਾਂ ਦੇ ਸ਼ਬਦ ਕਿਸਾਨਾਂ ਲਈ ਵਰਤੇ ਜਾ ਰਹੇ ਹਨ, ਇਹ ਪਾਪ ਹੈ। ਕਿਸਾਨ ਦਾ ਪੁੱਤਰ ਸਰਹੱਦ ’ਤੇ ਖੜਾ ਹੈ। ਕਿਸਾਨ ਦੇਸ਼ ਦਾ ਅੰਨਦਾਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਜਵਾਬਦੇਹ ਹੈ। ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ ਅਤੇ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਬੀਜੇਪੀ ਪ੍ਰਧਾਨ ਜੇਪੀ ਨੱਡਾ ਨੇ ਐਤਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਲੋਕ ਸਭਾ ਵਿਚ ਦਿਤੇ ਭਾਸ਼ਣ ਦੀ ਇਕ ਪੁਰਾਣੀ ਵੀਡੀਉ ਸਾਂਝੀ ਕਰਦਿਆਂ ਦੋਸ਼ ਲਾਇਆ ਕਿ ਉਹ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁਧ ਅੰਦੋਲਨ ’ਤੇ ਰਾਜਨੀਤੀ ਕਰ ਰਹੇ ਹਨ। (ਪੀਟੀਆਈ)

ਇਕ ਮਿੰਟ ਅਤੇ ਸੱਤ ਸਕਿੰਟ ਦੇ ਇਸ ਵੀਡੀਉ ਵਿਚ ਰਾਹੁਲ ਗਾਂਧੀ ਕਿਸਾਨਾਂ ਨੂੰ ਵਿਚੋਲਿਆ ਨੂੰ ਬਚਾਉਣ ਲਈ ਉਨ੍ਹਾਂ ਨੇ ਉਤਪਾਦਾਂ ਨੂੰ ਸਿੱਧੇ ਕਾਰਖਾਨਿਆਂ ਵਿਚ ਵੇਚਣ ਦੀ ਲੋੜ ਦੀ ਪੈਰਵੀ ਕਰਦੇ ਦਿਖ ਰਹੇ ਹਨ। (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement