ਭਾਜਪਾ ਵਿਰੁਧ ਬੋਲਣ ਵਾਲਿਆਂ ਨੂੰ ਈਡੀ, ਸੀਬੀਆਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ : ਦੇਸ਼ਮੁਖ
Published : Dec 29, 2020, 12:23 am IST
Updated : Dec 29, 2020, 12:23 am IST
SHARE ARTICLE
image
image

ਭਾਜਪਾ ਵਿਰੁਧ ਬੋਲਣ ਵਾਲਿਆਂ ਨੂੰ ਈਡੀ, ਸੀਬੀਆਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ : ਦੇਸ਼ਮੁਖ

ਨਾਗਪੁਰ, 28 ਦਸੰਬਰ: ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਸੋਮਵਾਰ ਨੂੰ ਕੇਂਦਰ ‘ਤੇ ਅਸਿੱਧੇ ਤੌਰ ’ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਭਾਜਪਾ ਦੀਆਂ ਨੀਤੀਆਂ ਜਾਂ ਨੇਤਾਵਾਂ ਵਿਰੁਧ ਬੋਲਣ ਵਾਲਿਆਂ ਨੂੰ ਕੇਂਦਰੀ ਏਜੰਸੀਆਂ ਵਲੋਂ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਈਡੀ ਨੇ ਇਕ ਦਿਨ ਪਹਿਲਾਂ ਪੀਐਮਸੀ ਬੈਂਕ ਮਨੀ ਲਾਂਡਰਿੰਗ ਮਾਮਲੇ ਵਿਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਦੀ ਪਤਨੀ ਨੂੰ 29 ਦਸੰਬਰ ਨੂੰ ਤਲਬ ਕੀਤਾ ਹੈ।
ਐਨਸੀਪੀ ਦੇ ਸੀਨੀਅਰ ਆਗੂ ਦੇਸ਼ਮੁਖ ਨੇ ਪੱਤਰਕਾਰਾਂ ਨੂੰ ਦਸਿਆ ਕਿ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਮਹਾਰਾਸ਼ਟਰ ਵਿਚ ਕਦੇ ਵੀ “ਰਾਜਨੀਤਕ ਮਕਸਦ” ਨਾਲ ਵਰਤੋਂ ਨਹÄ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਭਾਜਪਾ ਨੇਤਾਵਾਂ ਜਾਂ ਉਨ੍ਹਾਂ ਦੀਆਂ ਨੀਤੀਆਂ ਵਿਰੁਧ ਬੋਲਣ ਵਾਲਿਆਂ ਨੂੰ ਈਡੀ ਜਾਂ ਸੀਬੀਆਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੋਂ ਤਕ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦਾ ਸਬੰਧ ਹੈ, ਅਸÄ ਫ਼ੈਸਲਾ ਲਿਆ ਸੀ ਕਿ ਮਹਾਰਾਸ਼ਟਰ ਵਿਚ ਕਿਸੇ ਵੀ ਤਰ੍ਹਾਂ ਦੀ ਜਾਂਚ ਤੋਂ ਪਹਿਲਾਂ ਏਜੰਸੀ ਨੂੰ ਰਾਜ ਸਰਕਾਰ ਤੋਂ ਇਜਾਜ਼ਤ ਲੈਣੀ ਪਵੇਗੀ। 
ਦੇਸ਼ਮੁਖ ਨੇ ਕਿਹਾ ਕਿ ਹਾਲਾਂਕਿ ਈਡੀ ਕੋਲ ਜਾਂਚ ਦੇ ਆਦੇਸ਼ ਦੇਣ ਦਾ ਅਧਿਕਾਰ ਹੈ, ਪਰ ਮਹਾਰਾਸ਼ਟਰ ਵਿਚ ਇਹ ਅਧਿਕਾਰ ਕਦੇ ਰਾਜਨੀਤਕ ਉਦੇਸ਼ਾਂ ਲਈ ਨਹÄ ਵਰਤੇ ਗਏ। ਉਹ ਸੰਜੇ ਰਾਊਤ ਦੀ ਪਤਨੀ ਨੂੰ ਪੁੱਛਗਿਛ ਲਈ ਤਲਬ ਕਰਨ ਬਾਰੇ ਪੁੱਛੇ ਗਏ ਪ੍ਰਸ਼ਨਾਂ ਦਾ ਜਵਾਬ ਦੇ ਰਹੇ ਸਨ। ਇਸ ਦੌਰਾਨ ਐਨਸੀਪੀ ਦੇ ਸੀਨੀਅਰ ਨੇਤਾ ਪ੍ਰਫੁੱਲ ਪਟੇਲ ਨੇ ਪੱਤਰਕਾਰਾਂ ਨੂੰ ਦਸਿਆ ਕਿ ਹੁਣ ਬਹੁਤ ਸਾਰੇ ਲੋਕਾਂ ਨੂੰ ਈਡੀ ਦੇ ਨੋਟਿਸ ਮਿਲ ਰਹੇ ਹਨ। (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement