ਅੰਮ੍ਰਿਤਸਰ 'ਚ ਕਾਂਗਰਸ ਨੂੰ ਵੱਡਾ ਝਟਕਾ, ਚੇਅਰਮੈਨ ਪਰਮਜੀਤ ਸਿੰਘ ਬੱਤਰਾ ਭਾਜਪਾ 'ਚ ਸ਼ਾਮਲ
Published : Dec 29, 2022, 7:27 pm IST
Updated : Dec 29, 2022, 7:27 pm IST
SHARE ARTICLE
Big blow to Congress in Amritsar, Chairman Paramjit Singh Batra joins BJP
Big blow to Congress in Amritsar, Chairman Paramjit Singh Batra joins BJP

ਪਰਮਜੀਤ ਬਤਰਾ ਕਾਂਗਰਸੀ ਆਗੂ ਅਤੇ ਪੰਜਾਬ ਮੀਡੀਅਮ ਇੰਡਸਟਰੀਜ਼ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸਨ। 

ਅੰਮ੍ਰਿਤਸਰ - ਅੰਮ੍ਰਿਤਸਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਅੰਮ੍ਰਿਤਸਰ ਤੋਂ ਕਾਂਗਰਸ ਦਾ ਵੱਡਾ ਚਿਹਰਾ ਪਰਮਜੀਤ ਸਿੰਘ ਬਤਰਾ ਭਾਜਪਾ ਵਿਚ ਸ਼ਾਮਲ ਹੋ ਗਿਆ ਹੈ। ਪਰਮਜੀਤ ਬਤਰਾ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਪਾਰਟੀ ਵਿਚ ਸ਼ਾਮਲ ਹੋਇਆ ਹੈ। ਪਰਮਜੀਤ ਬਤਰਾ ਕਾਂਗਰਸੀ ਆਗੂ ਅਤੇ ਪੰਜਾਬ ਮੀਡੀਅਮ ਇੰਡਸਟਰੀਜ਼ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸਨ। 

ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਧਾਰਿਆ ਹੋਇਆ ਸੀ ਕਿ ਹੋਰ ਕਿਸੇ ਪਾਰਟੀ ਨੂੰ ਪੰਜਾਬ ਵਿਚ ਨਹੀਂ ਲੈ ਕੇ ਆਉਣਾ ਤੇ ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਚੁਣ ਲਿਆ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੀ ਕਾਨੂੰਨ ਅਵਸਥਾ ਨੂੰ ਲੈ ਕੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੁਣ ਪੰਜਾਬ ਵਿਚ ਜੰਗਲ ਰਾਜ ਬਣਿਆ ਹੋਇਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਅੰਦਰ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਵੱਲ ਪੰਜਾਬ ਦੀ ਸਰਕਾਰ ਦਾ ਕੋਈ ਵੀ ਧਿਆਨ ਨਹੀਂ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement