ਅੱਜ ਬਦਲੇਗਾ ਮੌਸਮ ਦਾ ਮਿਜਾਜ਼, ਦੋ ਦਿਨਾਂ ਲਈ ਧੁੰਦ ਤੋਂ ਮਿਲੇਗੀ ਰਾਹਤ

By : GAGANDEEP

Published : Dec 29, 2022, 8:19 am IST
Updated : Dec 29, 2022, 11:58 am IST
SHARE ARTICLE
Winter
Winter

ਪੰਜਾਬ-ਹਰਿਆਣਾ ਵਿੱਚ ਦਿਨ ਦਾ ਤਾਪਮਾਨ 4 ਡਿਗਰੀ ਤੱਕ ਵਧਿਆ

 

ਚੰਡੀਗੜ੍ਹ : ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਸਰਦੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦਾ ਕਾਰਨ ਦਿਨ ਦੇ ਤਾਪਮਾਨ 'ਚ 4 ਡਿਗਰੀ ਦਾ ਵਾਧਾ ਹੈ। ਹੁਣ ਨਵੇਂ ਸਾਲ ਦੇ ਦਿਨ 1 ਜਨਵਰੀ ਤੋਂ ਪੰਜਾਬ 'ਚ ਫਿਰ ਤੋਂ ਕੜਾਕੇ ਦੀ ਸਰਦੀ ਵਾਪਸੀ ਕਰਨ ਜਾ ਰਹੀ ਹੈ। ਇਸ ਦੌਰਾਨ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਸੰਕੇਤ ਮਿਲ ਰਹੇ ਹਨ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦਾ ਅਸਰ 29 ਦਸੰਬਰ ਨੂੰ ਦੇਖਣ ਨੂੰ ਮਿਲਣ ਵਾਲਾ ਹੈ।

ਇਸ ਦੌਰਾਨ ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਆਸ-ਪਾਸ ਦੇ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲਿਆਂ 'ਚ ਮੌਸਮ ਖੁਸ਼ਕ ਰਹੇਗਾ। ਆਈਐਮਡੀ ਦੇ ਅਨੁਸਾਰ, ਵੀਰਵਾਰ 29 ਅਤੇ ਸ਼ੁੱਕਰਵਾਰ 30 ਦਸੰਬਰ ਨੂੰ ਕਈ ਖੇਤਰਾਂ ਵਿੱਚ ਧੁੰਦ ਤੋਂ ਰਾਹਤ ਮਿਲੇਗੀ। 31 ਦਸੰਬਰ ਅਤੇ 1 ਜਨਵਰੀ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਹੋਵੇਗੀ। ਇਸ ਦੇ ਲਈ ਮੌਸਮ ਵਿਭਾਗ ਨੇ ਚੇਤਾਵਨੀ ਵੀ ਜਾਰੀ ਕੀਤੀ ਹੈ। ਦਿਨ ਦਾ ਪਾਰਾ ਸਿਰਸਾ ਵਿੱਚ 23.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਸਭ ਤੋਂ ਘੱਟ ਹਿਸਾਰ ਦੇ ਬਾਲਸਮੰਦ ਵਿੱਚ 18.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement