Moga Road Accident : ਮੋਗਾ ’ਚ ਵਾਪਰਿਆ ਸੜਕ ਹਾਦਸਾ ਟਰਾਲੇ ਥੱਲੇ ਆਉਣ ਨਾਲ ਇਕ ਨੌਜਵਾਨ ਦੀ ਹੋਈ ਮੌਤ, ਇਕ ਜ਼ਖ਼ਮੀ
Published : Dec 29, 2024, 1:15 pm IST
Updated : Dec 29, 2024, 1:15 pm IST
SHARE ARTICLE
Moga Road Accident Latest News in Punjabi
Moga Road Accident Latest News in Punjabi

ਪੀੜਤ ਪਰਵਾਰਾਂ ਨੇ ਇਨਸਾਫ਼ ਲਈ ਧਰਨਾ ਦੇ ਕੇ ਕੀਤਾ ਰੋਸ ਜ਼ਾਹਿਰ

Moga Road Accident Latest News in Punjabi : ਬੀਤੀ ਦੇਰ ਰਾਤ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਮੇਨ ਚੌਕ ’ਚ ਇਕ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਇਕ ਘੋੜੇ ਟਰਾਲੇ ਨਾਲ ਟੱਕਰ ਹੋ ਗਈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਘੋੜੇ ਟਰਾਲੇ ਨੂੰ ਪੁਲਿਸ ਦੇ ਕਬਜ਼ੇ 'ਚ ਅਤੇ ਡਰਾਈਵਰ ਹਿਰਾਸਤ ’ਚ :

ਮੋਟਰਸਾਈਕਲ ਸਵਾਰ ਨੌਜਵਾਨ ਟਰਾਲੇ ਦੇ ਟਾਇਰਾਂ ਹੇਠ ਆ ਗਿਆ ਜਿਸ ਕਾਰਨ ਇਕ ਨੌਜਵਾਨ ਦਾ ਸਿਰ ਕੁਚਲਿਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ ਤੇ ਉਨ੍ਹਾਂ ਘੋੜੇ ਟਰਾਲੇ ਨੂੰ ਕਬਜ਼ੇ 'ਚ ਲੈ ਲਿਆ ਅਤੇ ਡਰਾਈਵਰ ਨੂੰ ਹਿਰਾਸਤ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਮੌਕੇ ਪੀੜਤ ਪਰਵਾਰਾਂ ਵਲੋਂ ਚੌਕ 'ਚ ਧਰਨਾ ਦੇ ਕੇ ਅਪਣਾ ਰੋਸ ਜ਼ਾਹਿਰ ਕੀਤਾ।

(For more Punjabi news apart from Moga Road Accident Latest News in Punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement