ਅਕਾਲੀ ਦਲ ਚੀਚੀ ਨੂੰ ਖ਼ੂਨ ਲਗਾ ਕੇ ਸ਼ਹੀਦ ਬਣਨ ਦਾ ਢੌਂਗ ਬੰਦ ਕਰੇ: ਰੰਧਾਵਾ
Published : Jan 30, 2019, 7:37 pm IST
Updated : Jan 30, 2019, 7:37 pm IST
SHARE ARTICLE
Sukhjinder Singh Randhawa
Sukhjinder Singh Randhawa

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦਾ ਪ੍ਰਧਾਨ ਲਾਉਣ ਦੇ ਮਾਮਲੇ ਵਿਚ ਮਹਾਂਰਾਸ਼ਟਰ ਦੀ ਭਾਜਪਾ ਸਰਕਾਰ ਦੀ ਦਖ਼ਲ ਅੰਦਾਜ਼ੀ ਬਾਰੇ ਅਕਾਲੀ ਆਗੂ ਅਤੇ ਭਾਜਪਾ...

ਚੰਡੀਗੜ੍ਹ : ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦਾ ਪ੍ਰਧਾਨ ਲਾਉਣ ਦੇ ਮਾਮਲੇ ਵਿਚ ਮਹਾਂਰਾਸ਼ਟਰ ਦੀ ਭਾਜਪਾ ਸਰਕਾਰ ਦੀ ਦਖ਼ਲ ਅੰਦਾਜ਼ੀ ਬਾਰੇ ਅਕਾਲੀ ਆਗੂ ਅਤੇ ਭਾਜਪਾ ਦੇ 'ਵਿਧਾਇਕ' ਮਨਜਿੰਦਰ ਸਿਰਸਾ ਦੇ ਬਿਆਨ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਚੀਚੀ ਨੂੰ ਖ਼ੂਨ ਲਗਾ ਕੇ ਸ਼ਹੀਦ ਬਣਨ ਦਾ ਢੌਂਗ ਰਚਣਾ ਬੰਦ ਕਰੇ।

ਰੰਧਾਵਾ ਨੇ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਸੱਚਮੁੱਚ ਲੱਗ ਰਿਹਾ ਹੈ ਕਿ ਭਾਜਪਾ ਸੱਚਮੁੱਚ ਸਿੱਖਾਂ ਦੇ ਮਸਲਿਆਂ ਵਿਚ ਦਖ਼ਲ ਦਿੰਦੀ ਹੈ ਤਾਂ ਭਾਜਪਾ ਦੀ ਕੇਂਦਰ ਸਰਕਾਰ ਵਿਚ ਅਕਾਲੀ ਦਲ ਦੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਅਸਤੀਫ਼ਾ ਦੇ ਕੇ ਰੋਸ ਪ੍ਰਗਟਾਵੇ। ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਨੇ ਹਰਸਿਮਰਤ ਕੌਰ ਦੀ ਵਜੀਰੀ ਖ਼ਾਤਰ ਪੰਜਾਬ ਅਤੇ ਸਿੱਖਾਂ ਦੇ ਹਿੱਤ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅੱਗੇ ਗਿਰਵੀ ਰੱਖੇ ਹੋਏ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਆਗੂ ਆਰ ਪੀ ਸਿੰਘ ਨੇ ਵੀ ਅਕਾਲੀ ਦਲ ਨੂੰ ਤਾਅਨਾ ਮਾਰਿਆ ਹੈ ਕਿ ਪਹਿਲਾ ਸਰਕਾਰ ਵਿਚੋਂ ਬਾਹਰ ਹੋਵੋ ਫੇਰ ਭਾਈਵਾਲੀ ਤੋੜਨ ਦੀ ਧਮਕੀ ਦੇਵੋ। ਕਾਂਗਰਸੀ ਆਗੂ ਨੇ ਕਿਹਾ ਕਿ ਅੱਜ ਇਕ ਬਿਆਨ ਰਾਹੀਂ ਸਿੱਖਾਂ ਦੇ ਅਲੰਬਰਦਾਰ ਹੋਣ ਦਾ ਢਕਵੰਜ ਕਰ ਰਹੇ ਦਿੱਲੀ ਦੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਖ਼ੁਦ ਤਾਂ ਭਾਜਪਾ ਦੇ ਚੋਣ ਨਿਸ਼ਾਨ ਉਪਰ ਦਿੱਲੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਵਿਧਾਇਕ ਬਣੇ ਹਨ।

ਉਨ੍ਹਾਂ ਕਿਹਾ ਕਿ ਅਕਾਲੀਆਂ ਦਾ ਦੋਹਰਾ ਕਿਰਦਾਰ ਸਿੱਖਾਂ ਸਾਹਮਣੇ ਨੰਗਾ ਹੋ ਗਿਆ ਹੈ ਅਤੇ ਹੁਣ ਇਹ ਫੋਕੇ ਬਿਆਨਾਂ ਰਾਹੀਂ ਸਿੱਖ ਹਿਤੈਸ਼ੀ ਹੋਣ ਦਾ ਦਿਖਾਵਾ ਬੰਦ ਕਰਨ। ਉਨ੍ਹਾਂ ਕਿਹਾ ਕਿ ਯੂ ਪੀ ਏ ਸਰਕਾਰ ਦੌਰਾਨ ਕਾਂਗਰਸ ਦੇ ਤੱਤਕਾਲੀ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨੇ 400 ਸਾਲਾ ਪੁਰਬ ਮੌਕੇ ਹਜ਼ੂਰ ਸਾਹਿਬ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਸਨ ਜਿਸ ਨੂੰ ਦੁਨੀਆਂ ਵਿਚ ਵਸਦਾ ਕੋਈ ਵੀ ਸਿੱਖ ਹਾਲੇ ਤੱਕ ਨਹੀਂ ਭੁੱਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement