ਜਲੰਧਰ ‘ਚ ਸਾਢੇ 4 ਕਿੱਲੋ ਅਫ਼ੀਮ ਨਾਲ ਤਿੰਨ ਤਸਕਰ ਗ੍ਰਿਫ਼ਤਾਰ
Published : Jan 30, 2019, 10:14 am IST
Updated : Jan 30, 2019, 10:14 am IST
SHARE ARTICLE
Criminal Arrested
Criminal Arrested

ਜਲੰਧਰ ਦੇ ਥਾਣਾ ਸਦਰ ਦੀ ਪੁਲਿਸ ਨੇ ਟਰੱਕ ਵਿਚ ਸਾਢੇ ਚਾਰ ਕਿੱਲੋ ਅਫ਼ੀਮ...

ਜਲੰਧਰ : ਜਲੰਧਰ ਦੇ ਥਾਣਾ ਸਦਰ ਦੀ ਪੁਲਿਸ ਨੇ ਟਰੱਕ ਵਿਚ ਸਾਢੇ ਚਾਰ ਕਿੱਲੋ ਅਫ਼ੀਮ ਲੈ ਜਾਂਦੇ ਹੋਏ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਰੇਸ਼ਮ ਸਿੰਘ ਚੌਕੀ ਇਨਚਾਰਜ ਜੰਡਿਆਲਾ ਥਾਣਾ ਸਦਰ ਨੇ ਪੁਲਿਸ ਪਾਰਟੀ ਸਹਿਤ ਟੀ ਪਵਾਇੰਟ ਨਕੋਦਰ ਰੋਡ ਜੰਡਿਆਲਾ ਉਤੇ ਨਾਕੇਬੰਦੀ ਕੀਤੀ ਹੋਈ ਸੀ।

Criminal ArrestedCriminal Arrested

ਇਸ ਦੌਰਾਨ ਉਨ੍ਹਾਂ ਨੇ ਇਕ 12 ਟਾਇਰਾਂ ਵਾਲੇ ਟਰੱਕ ਨੂੰ ਰੋਕਿਆ ਅਤੇ ਤਲਾਸ਼ੀ ਲੈਣ ਉਤੇ ਉਸ ਵਿਚੋਂ ਸਾਢੇ 4 ਕਿੱਲੋ ਅਫ਼ੀਮ ਬਰਾਮਦ ਹੋਈ। ਟਰੱਕ ਵਿਚ ਤਿੰਨ ਵਿਅਕਤੀ ਸਵਾਰ ਸਨ। ਪੁਲਿਸ ਨੇ ਦੋਸ਼ੀਆਂ ਉਤੇ ਮਾਮਲਾ ਦਰਜ ਕਰਕੇ ਪੁੱਛ-ਗਿੱਛ ਕੀਤੀ ਤਾਂ ਉਨ੍ਹਾਂ ਨੇ ਅਪਣਾ ਨਾਮ ਗੁਰਮੇਲ ਸਿੰਘ ਪੁੱਤ ਗੁਰਦੀਪ ਸਿੰਘ ਨਿਵਾਸੀ ਪਿੰਡ ਫਤਿਹਗੜ੍ਹ ਸਾਹਨੇਵਾਲੀ ਜ਼ਿਲ੍ਹਾ ਮਾਨਸਾ, ਬੇਅੰਤ ਸਿੰਘ ਪੁੱਤ ਗੁਰਮੁੱਖ ਸਿੰਘ ਨਿਵਾਸੀ ਪਿੰਡ ਟੋਕਰੀ ਚੰਗੇਰ ਵਾਲੀ ਜ਼ਿਲ੍ਹਾ ਮਾਨਸਾ ਅਤੇ ਸੁਲਤਾਨ ਸਿੰਘ ਪੁੱਤ ਗੰਗਾਰਾਮ ਨਿਵਾਸੀ ਪਿੰਡ ਰਸੂਲਪੁਰਾ ਜ਼ਿਲ੍ਹਾ ਰਾਜਸਥਾਨ ਦੱਸਿਆ। ਪੁਲਿਸ ਮੁਲਜ਼ਮਾਂ ਤੋਂ ਹੋਰ ਵੀ ਪੁੱਛ-ਗਿੱਛ ਕਰ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement