ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਇਕ ਵਾਰ ਮੁੜ ਕਿਸਾਨੀ ਅੰਦੋਲਨ ਨੇ ਜ਼ੋਰ ਫੜਿਆ
Published : Jan 30, 2021, 12:08 am IST
Updated : Jan 30, 2021, 12:08 am IST
SHARE ARTICLE
image
image

ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਇਕ ਵਾਰ ਮੁੜ ਕਿਸਾਨੀ ਅੰਦੋਲਨ ਨੇ ਜ਼ੋਰ ਫੜਿਆ

ਨਵੀਂ ਦਿੱਲੀ, 29 ਜਨਵਰੀ: ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਹੈ | ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਇਕ ਵਾਰ ਮੁੜ ਕਿਸਾਨੀ ਅੰਦੋਲਨ ਜ਼ੋਰ ਫੜ ਰਿਹਾ ਹੈ | ਇਸ ਦੀ ਇਕ ਮਿਸਾਲ ਉਦੋਂ ਵੇਖਣ ਨੂੰ ਮਿਲੀ ਜਦੋਂ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਜੀ.ਆਈ.ਸੀ. ਮੈਦਾਨ ਵਿਖੇ ਹੋਈ ਮਹਾਪੰਚਾਇਤ ਵਿਚ ਕਿਸਾਨਾਂ ਦਾ ਭਰਵਾਂ ਇਕੱਠ ਵੇਖਣ ਨੂੰ ਮਿਲਿਆ | ਇਸ ਤੋਂ ਇਲਾਵਾ ਹਰਿਆਣਾ ਵਿਚਲੀਆਂ ਖਾਪਾਂ ਵਲੋਂ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਅਪਣਾ ਸਮਰਥਨ ਦਿੰਦਿਆਂ ਦਿੱਲੀ ਸਰਹੱਦਾਂ ਉਤੇ ਜਾਣ ਲਈ ਕਿਸਾਨਾਂ ਨੂੰ ਕਿਹਾ ਹੈ | ਪੰਜਾਬ ਤੋਂ ਵੀ ਸ਼ੁਕਰਵਾਰ ਨੂੰ ਦਿੱਲੀ ਅੰਦੋਲਨ ਉੱਤੇ ਕਿਸਾਨਾਂ ਦੇ ਜਾਣ ਦੀਆਂ ਖ਼ਬਰਾਂ ਵੀ ਹਨ | ਪਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਗਾਜ਼ੀਪੁਰ ਸਰਹੱਦ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ | ਇਸ ਦੇ ਨਾਲ ਹੀ ਗਾਜੀਪੁਰ ਸਰਹੱਦ 

ਦੋਵਾਂ ਪਾਸਿਆਂ ਤੋਂ ਬੰਦ ਕਰ ਦਿਤੀ ਗਈ ਹੈ | 
ਇਸੇ ਦੌਰਾਨ ਯੋਗੇਂਦਰ ਯਾਦਵ ਨੇ ਕਿਹਾ ਕਿ ਪਿਛਲੇ 72 ਘੰਟਿਆਂ ਵਿਚ ਵਾਪਰੀ ਸਾਜ਼ਸ਼ ਨੂੰ ਤੋੜਨ ਲਈ, ਹੁਣ ਸਾਨੂੰ ਅਗਲੇ 72 ਘੰਟਿਆਂ ਵਿਚ ਸਭ ਕੁਝ ਠੀਕ ਕਰਨਾ ਪਏਗਾ | ਹਰ ਕਿਸਾਨ ਘਰੋਂ 1-1 ਸਾਥੀ ਮੋਰਚੇ 'ਤੇ ਪਹੁੰਚਣਗੇ ਅਤੇ ਮੋਰਚੇ ਨੂੰ ਮਜ਼ਬੂਤ ਕਰਨਗੇ |
ਨੌਾ ਲੋਕਾਂ ਨੂੰ ਗਿ੍ਫ਼ਤਾਰ ਕਰ ਕੇ ਤਿਹਾੜ ਜੇਲ ਭੇਜਿਆ: ਇਸੇ ਦੌਰਾਨ ਦਿੱਲੀ ਪੁਲਿਸ ਅਨੁਸਾਰ ਕੱਲ੍ਹ ਮੁਰਾਡੀ ਮੈਦਾਨ ਤੋਂ ਫੜੇ 9 ਲੋਕਾਂ ਨੂੰ ਗਿ੍ਫ਼ਤਾਰ ਕਰ ਕੇ ਤਿਹਾੜ ਜੇਲ ਭੇਜ ਦਿਤਾ ਗਿਆ ਹੈ | ਇਹ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਉੱਤੇ ਜਾਣ ਲਈ ਭੜਕਾਊ ਨਾਹਰੇਬਾਜ਼ੀ ਕਰ ਰਹੇ ਸਨ | ਉਨ੍ਹਾਂ ਨੇ ਪੁਲਿਸ ਦੀ ਵਰਦੀ ਵੀ ਫਾੜ ਦਿਤੀ ਸੀ |  (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement