1 ਫ਼ਰਵਰੀ ਤੋਂ ਖੁਲ੍ਹਣਗੇ ਪੰਜਾਬ ਦੇ ਸਾਰੇ ਸਕੂਲ
Published : Jan 30, 2021, 12:32 am IST
Updated : Jan 30, 2021, 12:32 am IST
SHARE ARTICLE
image
image

1 ਫ਼ਰਵਰੀ ਤੋਂ ਖੁਲ੍ਹਣਗੇ ਪੰਜਾਬ ਦੇ ਸਾਰੇ ਸਕੂਲ

ਚੰਡੀਗੜ੍ਹ, 29 ਜਨਵਰੀ (ਭੁੱਲਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਰਤਾਂ ਸਹਿਤ ਦਿਤੀ ਪ੍ਰਵਾਨਗੀ ਅਨੁਸਾਰ 1 ਫ਼ਰਵਰੀ 2021 ਤੋਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਖੁਲ੍ਹਣ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਲੈ ਕੇ ਪਹਿਲੇ ਪੜਾਅ ਵਿਚ ਨੌਵੀਂ ਤੋਂ ਬਾਰਵੀਂ, ਦੂਜੇ ਪੜਾਅ ਵਿਚ ਪੰਜਵੀਂ ਤੋਂ ਅੱਠਵੀਂ ਅਤੇ ਫਿਰ ਤੀਜੇ ਪੜਾਅ ਵਿੱਚ ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾ ਚੁੱਕੇ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪਿਆਂ ਵਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਸਿਖਿਆ ਵਿਭਾਗ ਵਲੋਂ ਪੜਾਅ ਵਾਰ ਖੋਲ੍ਹੇ ਗਏ ਸਕੂਲਾਂ ਵਿਚ ਕੋਵਿਡ-19 ਮਹਾਂਮਾਰੀ ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਿਖਿਆ ਅਧਿਕਾਰੀਆਂ ਅਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿਤੀ ਗਈ ਹੈ | 
ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ |
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵਿਭਾਗੀ ਅਧਿਕਾਰੀਆਂ ਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 1 ਫ਼ਰਵਰੀ ਤੋਂ ਲਗਣ ਜਾ ਰਹੀਆਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਕਲਾਸਾਂ ਦੇ ਦੇ ਵਿਦਿਆਰਥੀ ਉਮਰ 'ਚ ਛੋਟੇ ਹੁੰਦੇ ਹਨ ਜਿਸ ਕਰ ਕੇ ਇਨ੍ਹਾਂ ਬੱਚਿਆਂ ਦਾ ਸਕੂਲ ਅਧਿਆਪਕਾਂ ਅਤੇ ਸਕੂਲ ਮੁਖੀਆਂ ਵਲੋਂ ਜ਼ਿਆਦਾ ਤਵੱਜੋਂ ਦੇ ਕੇ ਧਿਆਨ ਰਖਿਆ ਜਾਵੇ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਆਪਸੀ ਦੂਰੀ ਦਾ ਧਿਆਨ ਰੱਖ ਕੇ ਸੀਟਿੰਗ ਪਲਾਨ ਤਿਆਰ ਕਰਨਾ, ਮਾਸਕ ਦੀ ਵਰਤੋਂ ਕਰਨੀ, ਥੋੜੇ ਸਮੇਂ ਦੇ ਅੰਤਰਾਲ ਨਾਲ ਵਾਰ-ਵਾਰ ਹੱਥਾਂ ਨੂੰ ਧੋਣ ਜਾਂ ਸੈਨੀਟਾਈਜ਼ ਕਰਨ ਆਦਿ ਬਾਰੇ ਵਾਰ-ਵਾਰ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ | 
ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੰਭਾਲ ਪ੍ਰਤੀ ਸੰਜੀਦਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਹਨ ਕਿ ਸਿਖਿਆ ਸੁਧਾਰ ਟੀਮਾਂ ਅਤੇ ਹੋਰ ਸਿੱਖਿਆ ਅਧਿਕਾਰੀ ਜਦੋਂ ਵੀ ਫੀਲਡ ਵਿਚ ਜਾਣ ਤਾਂ ਉਸ ਸਮੇਂ ਸਕੂਲ ਮੁਖੀਆਂ ਨੂੰ ਕੋਵਿਡ-19 ਤੋਂ ਸੁਰੱਖਿਅਤ ਰਹਿਣ ਲਈ ਜਾਰੀ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਅਗਵਾਈ ਕਰਨ | 
ਸਕੂਲ ਸਿਖਿਆ ਮੰਤਰੀ ਨੇ ਕਿਹਾ ਕਿ 10 ਮਹੀਨੇ ਬਾਅਦ ਪੰਜਾਬ ਦੇ ਸਮੂਹ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤਕ ਪੂਰਨ ਤੌਰ 'ਤੇ ਦੁਬਾਰਾ ਖੁਲ੍ਹ ਰਹੇ ਹਨ ਪਰ ਲਾਕਡਾਊਨ ਦੌਰਾਨ ਵਿਭਾਗੀ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਕੰਮ ਕਰ ਕੇ ਵਿਦਿਆਰਥੀਆਂ ਨੂੰ ਆਨਲਾਈਨ ਪ੍ਰਣਾਲੀ ਰਾਹੀਂ ਪੜਾਈ ਨਾਲ ਜੋੜ ਕੇ ਰੱਖਿਆ ਹੈ | ਉਨ੍ਹਾਂ ਕਿਹਾ ਕਿ ਸਕੂਲ ਬੰਦ ਰਹਿਣ ਕਾਰਨ ਦਰਪੇਸ਼ ਚੁਣੌਤੀਆਂ ਨਾਲ ਜੂਝਦੇ ਹੋਏ ਅਧਿਆਪਕਾਂ ਨੇ ਇਹ ਬਹੁਤ ਵੱਡਾ ਮਿਸ਼ਨ ਸਫਲਤਾਪੂਰਵਕ ਫ਼ਤਿਹ ਕੀਤਾ ਹੈ ਜਿਸ ਲਈ ਸਮੂਹ ਸਕੂਲ ਮੁਖੀ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement