ਭਾਰਤ ਅਤੇ ਪਾਕਿ ਵਿਚਾਲੇ ਕਿਸੇ ਤਰ੍ਹਾਂ ਦਾ ਫ਼ੌਜੀ ਟਕਰਾਅ ਦੁਨੀਆ ਲਈ ਹੋਵੇਗਾ ਵਿਨਾਸ਼ਕਾਰੀ : ਐਂਟੋਨੀਓ
Published : Jan 30, 2021, 12:27 am IST
Updated : Jan 30, 2021, 12:27 am IST
SHARE ARTICLE
image
image

ਭਾਰਤ ਅਤੇ ਪਾਕਿ ਵਿਚਾਲੇ ਕਿਸੇ ਤਰ੍ਹਾਂ ਦਾ ਫ਼ੌਜੀ ਟਕਰਾਅ ਦੁਨੀਆ ਲਈ ਹੋਵੇਗਾ ਵਿਨਾਸ਼ਕਾਰੀ : ਐਂਟੋਨੀਓ ਗੁਤਾਰੇਸ

ਸੰਯੁਕਤ ਰਾਸ਼ਟਰ, 29 ਜਨਵਰੀ : ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਕਿਹਾ ਹੈ ਕਿ ਇਹ ‘‘ਬਹੁਤ ਹੀ ਜ਼ਰੂਰੀ’’ ਹੈ ਕਿ ਭਾਰਤ ਅਤੇ ਪਾਕਿਸਤਾਨ ਇਕੱਠੇ ਨਾਲ ਆਉਣ ਅਤੇ ਆਪਣੀਆਂ ਸਮੱਸਿਆਵਾਂ ’ਤੇ ਗੰਭੀਰਤਾ ਨਾਲ ਗੱਲ ਕਰਨ। ਗੁਤਾਰੇਸ ਨੇ ਕਿਹਾ ਕਿ ਦੋਵੇਂ ਦੇਸ਼ਾਂ ਵਿਚਾਲੇ ਕਿਸੇ ਤਰ੍ਹਾਂ ਦਾ ਫ਼ੌਜੀ ਟਕਰਾਅ ਉਨ੍ਹਾਂ ਸਮੇਤ ਅਤੇ ਪੂਰੀ ਦੁਨੀਆਂ ਲਈ ‘‘ਵਿਨਾਸ਼ਕਾਰੀ’’ ਹੋਵੇਗਾ। ਸੰਯੁਕਤ ਰਾਸ਼ਟਰ ਦੇ ਪ੍ਰਮੁੱਖ ਨੇ ਕਿਹਾ ਕਿ, ‘‘ਮੈਂ ਜੋ ਪਹਿਲਾਂ ਬਿਆਨ ਵਿਚ ਕਿਹਾ ਸੀ ਬਦਕਿਸਮਤੀ ਨਾਲ ਉਹੀ ਗੱਲ ਮੈਂ ਅੱਜ ਕਹਿ ਸਕਦਾ ਹਾਂ। ਮੇਰਾ ਮੰਨਣਾ ਹੈ ਕਿ ਤਣਾਅ ਘੱਟ ਹੋਣਾ ਖ਼ਾਸ ਕਰ ਕੇ ਕੰਟਰੋਲ ਰੇਖਾ ’ਤੇ ਤਣਾਅ ਘੱਟ ਹੋਣਾ ਬਹੁਤ ਹੀ ਜ਼ਰੂਰੀ ਹੈ।’’
ਗੁਤਾਰੇਸ ਕਸ਼ਮੀਰ ਵਿਚ ਬਣੇ ਹਾਲਾਤ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚ ਪੈਦਾ ਹੋਏ ਤਣਾਅ ਦੇ ਸਬੰਧ ਵਿਚ ਪਾਕਿਸਤਾਨ ਦੇ ਪੱਤਰਕਾਰ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਪੱਤਰਕਾਰ ਨੇ ਗੁਤਾਰੇਸ ਵਲੋਂ ਅਗੱਸਤ 2019 ਵਿਚ ਦਿਤੇ ਗਏ ਬਿਆਨ ਦਾ ਵੀ ਜ਼ਿਕਰ ਕੀਤਾ, ਜਿਸ ਵਿਚ ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਹਾਲਾਤ ਬਾਰੇ ਵਿਚ ਜਿਆਦਾ ਸੰਜਮ ਵਰਤਣ ਦੀ ਅਪੀਲ ਕੀਤੀ ਸੀ। 
ਗੁਤਾਰੇਸ ਨੇ ਵੀਰਵਾਰ ਨੂੰ ਪੱਤਰਕਾਰ ਸੰਮੇਲਨ ਵਿਚ ਕਿਹਾ,‘‘ਮੇਰਾ ਖ਼ਿਆਲ ਹੈ ਕਿ ਇਹ ਬਹੁਤ ਹੀ ਜ਼ਰੂਰੀ ਹੈ ਕਿ ਦੋਵੇਂ ਦੇਸ਼ ਇਕੱਠੇ ਨਾਲ ਆਉਣ ਅਤੇ ਆਪਣੀਆਂ ਸਮੱਸਿਆਵਾਂ ’ਤੇ ਡੂੰਘਾਈ ਨਾਲ ਗੱਲ ਕਰਨ। ਮੇਰੇ ਵਿਚਾਰ ਨਾਲ ਜਿਹਨਾਂ ਦਾ ਵੀ ਤੁਸੀਂ ਜ਼ਿਕਰ ਕੀਤਾ ਹੈ ਉਨ੍ਹਾਂ ਸਾਰੇ ਖੇਤਰਾਂ ਵਿਚ ਮਨੁੱਖੀ ਅਧਿਕਾਰਾਂ ਦਾ ਪੂਰਾ ਸਨਮਾਨ ਹੋਣਾ ਚਾਹੀਦਾ ਹੈ।’’ 
ਉਨ੍ਹਾਂ ਕਿਹਾ, ‘‘ਹੁਣ ਚੀਜ਼ਾਂ ਸਹੀ ਦਿਸ਼ਾ ਵੱਲ ਵੱਧ ਰਹੀਆਂ ਹਨ। ਸਾਡੇ ਦਫ਼ਤਰ ਹਮੇਸ਼ਾ ਉਪਲਬਧ ਹਨ ਅਤੇ ਅਸੀਂ ਕਹਿਣਾ ਚਾਹੁੰਦੇ ਹਾਂ ਕਿ ਅਜਿਹੀਆਂ ਸਮੱਸਿਆਵਾਂ ਜਿਹਨਾਂ ਦਾ ਕੋਈ ਫ਼ੌਜੀ ਹੱਲ ਨਹੀਂ ਹੈ ਉਨ੍ਹਾਂ ਦੇ ਸ਼ਾਂਤੀਪੂਰਨ ਹੱਲ ਇਨ੍ਹਾਂ ਦੇ ਮਾਧਿਅਮ ਨਾਲ ਕੱਢੇ ਜਾਣ। ਭਾਰਤ ਅਤੇ ਪਾਕਿਸਤਾਨ ਬਾਰੇ ਵਿਚ ਇਹ ਸਾਫ਼ ਹੈ ਕਿ ਦੋਹਾਂ ਵਿਚਾਲੇ ਕੋਈ ਵੀ ਫ਼ੌਜੀ ਟਕਰਾਅ ਦੋਹਾਂ ਦੇਸ਼ਾਂ ਅਤੇ ਪੂਰੀ ਦੁਨੀਆ ਲਈ ਵਿਨਾਸ਼ਕਾਰੀ ਹੋਵੇਗਾ।’’     (ਪੀਟੀਆਈ)              
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement