ਵਾਟਰ ਕੈਨਨ ਦਾ ਮੂੰਹ ਮੋੜਨ ਵਾਲੇ ਨਵਦੀਪ ਨੇ ਨੌਜਵਾਨਾਂ 'ਚ ਭਰਿਆ ਜੋਸ਼
Published : Jan 30, 2021, 12:43 am IST
Updated : Jan 30, 2021, 12:43 am IST
SHARE ARTICLE
image
image

ਵਾਟਰ ਕੈਨਨ ਦਾ ਮੂੰਹ ਮੋੜਨ ਵਾਲੇ ਨਵਦੀਪ ਨੇ ਨੌਜਵਾਨਾਂ 'ਚ ਭਰਿਆ ਜੋਸ਼

ਨਵੀਂ ਦਿੱਲੀ, 29 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਖੇਤੀ ਕਾਨੂੰਨਾਂ ਵਿਰੁਧ ਦਿੱਲੀ ਕੂਚ ਕਰਨ ਸਮੇਂ ਕਿਸਾਨਾਂ 'ਤੇ ਪਾਣੀ ਦੀਆਂ ਬੌਛਾੜਾਂ ਮਾਰਨ ਵਾਲੇ ਵਾਟਰ ਕੈਨਨ ਦਾ ਮੂੰਹ ਮੋੜਨ ਵਾਲੇ ਨਵਦੀਪ ਸਿੰਘ ਨੇ ਸੋਸ਼ਲ ਮੀਡੀਆ ਜ਼ਰੀਏ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ | ਇਕ ਵੀਡੀਉ ਸੰਦੇਸ਼ ਜ਼ਰੀਏ ਨਵਦੀਪ ਨੇ ਕਿਹਾ ਕਿ ਸਾਰੇ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਅਪਣੇ ਟਰੈਕਟਰ ਲੈ ਕੇ ਦੁਬਾਰਾ ਬਾਰਡਰ 'ਤੇ ਪਹੁੰਚਣ | ਉਨ੍ਹਾਂ ਕਿਹਾ ਜੇ ਹੁਣ ਅਸੀ ਪਿਛੇ ਹਟ ਗਏ ਤਾਂ ਸਾਰੀ ਉਮਰ ਖੜ੍ਹੇ ਨਹੀਂ ਹੋ ਸਕਾਂਗੇ | ਨਵਦੀਪ ਨੇ ਕਿਹਾ ਕਿ ਪਹਿਲਾਂ ਤਾਂ ਇਹ ਇਕ ਮੇਲਾ ਸੀ, ਅਸਲ ਅੰਦੋਲਨ ਤਾਂ ਹੁਣ ਸ਼ੁਰੂ ਹੋਇਆ ਹੈ | ਹੁਣ ਪਤਾ ਲੱਗੇਗਾ ਕਿ ਅਸਲ ਵਿਚ ਕੌਣ ਕਿਸਾਨਾਂ ਨਾਲ ਖੜ੍ਹਾ ਹੈ | ਉਨ੍ਹਾਂ ਕਿਹਾ ਸਰਕਾਰ ਨੂੰ ਅਪਣੀ ਤਾਕਤ ਦਿਖਾਉਣ ਲਈ ਹਰੇਕ ਪਿੰਡ ਵਿਚੋਂ ਟਰੈਕਟਰ ਜਾਂ ਹੋਰ ਵਾਹਨ ਦਿੱਲੀ ਭੇਜੇ ਜਾਣ ਤਾਂ ਜੋ ਪਹਿਲਾਂ ਵਰਗਾ ਮਾਹੌਲ ਕਾਇਮ ਕੀਤਾ ਜਾ ਸਕੇ | 


 
ਨਵਦੀਪ ਨੇ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਕਿਹਾ ਕਿ ਇਹ ਇਕ ਹੋ ਕੇ ਚਲਣ ਦਾ ਵੇਲਾ ਹੈ | ਜੇਕਰ ਅਸੀ ਇਕੱਠੇ ਹੋ ਕੇ ਡਟਾਂਗੇ ਤਾਂ ਹਰ ਹਾਲ ਵਿਚ ਜਿੱਤ ਹਾਸਲ ਕਰਾਂਗੇ | ਇਸ ਦੇ ਨਾਲ ਹੀ ਨਵਦੀਪ ਨੇ ਕਿimageimageਹਾ ਕਿ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਵੀ ਫੈਲ ਰਹੀਆਂ ਹਨ, ਇਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਦਿੱਲੀ ਦੇ ਬਾਰਡਰਾਂ 'ਤੇ ਮਾਹੌਲ ਬਿਲਕੁਲ ਠੀਕ ਹੈ | ਨਵਦੀਪ ਦੇ ਇਕ ਸਾਥੀ ਨੇ ਕਿਹਾ ਕਿ ਇਹ ਸਮਾਂ ਘਰਾਂ ਵਿਚ ਬੈਠਣ ਦਾ ਨਹੀਂ ਬਲਕਿ ਮੈਦਾਨ ਵਿਚ ਆਉਣ ਦਾ ਹੈ | ਉਨ੍ਹਾਂ ਨੇ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਸਾਰੇ ਬਿਨਾਂ ਦੇਰੀ ਕਿਤੇ ਦਿੱਲੀ ਬਾਰਡਰਾਂ 'ਤੇ ਪਹੁੰਚਣ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement