ਲਾਂਘੇ ਰਾਹੀਂ 386 ਸ਼ਰਧਾਲੂਆਂ ਨੇ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
Published : Jan 30, 2022, 11:49 pm IST
Updated : Jan 30, 2022, 11:49 pm IST
SHARE ARTICLE
image
image

ਲਾਂਘੇ ਰਾਹੀਂ 386 ਸ਼ਰਧਾਲੂਆਂ ਨੇ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

ਡੇਰਾ ਬਾਬਾ ਨਾਨਕ, 30 ਜਨਵਰੀ (ਪਪ) : ਭਾਰਤ-ਪਾਕਿ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਤੇ ਭਾਰਤ ਸਰਕਾਰ ਵਲੋਂ ਖੋਲ੍ਹੇ ਸ੍ਰੀ ਕਰਤਾਰਪੁਰ ਲਾਂਘੇ ਰਾਹੀਂ ਐਤਵਾਰ ਨੂੰ 386 ਸ਼ਰਧਾਲੂਆਂ ਵਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ। 
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨੇ ਦਸਿਆ ਕਿ ਤੜਕਸਾਰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਵਲੋਂ ਤਿਆਰ ਕੀਤੇ ਗਏ ਪੈਸੰਜਰ ਟਰਮੀਨਲ ਪੁੱਜੇ ਸਨ ਜਿਥੇ ਉਨ੍ਹਾਂ ਨੇ ਕੋਰੋਨਾ ਟੈਸਟ ਅਤੇ ਕੋਰੋਨਾ ਵੈਕਸੀਨੇਸ਼ਨ ਦੀਆਂ ਡੋਜ਼ਾਂ ਲਗਾਉਣ ਸਬੰਧੀ ਦਸਤਾਵੇਜ਼ ਦਿਖਾਉਣ ਉਪਰੰਤ ਪੋਲੀਉ ਦੀਆਂ ਬੂੰਦਾਂ ਪੀ ਕੇ ਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਈਨ ਤੇ ਲੱਗੇ ਗੇਟਾਂ ਰਾਹੀਂ ਅਪਣੇ ਪ੍ਰਵਾਰ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ ਸਨ। 
ਉਨ੍ਹਾਂ ਦਸਿਆ ਕਿ ਪਾਕਿਸਤਾਨ ਦੇ ਟਰਮੀਨਲ ਤੋਂ ਪੁੱਜਣ ਉਪਰੰਤ ਉਨ੍ਹਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨ ਕੀਤੇ। ਉਨ੍ਹਾਂ ਦਸਿਆ ਕਿ ਇਸ ਮੌਕੇ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਤੇ ਲੱਗੇ ਪੁਰਾਤਨ ਖੂਹ, ਗੁਰੂ ਨਾਨਕ ਸਾਹਿਬ ਦੀ ਚਾਦਰ ਵਾਲੀ ਸਥਾਨ ਆਦਿ ਇਤਿਹਾਸਕ ਥਾਵਾਂ ਦੇ ਵੀ ਦਰਸ਼ਨ ਕੀਤੇ। ਉਨ੍ਹਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਕੋਸ਼ਿਸ਼ ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਵੀ ਕੀਤੀ ਸੀ ਪੰਤੂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋਣ ਕਾਰਨ ਉਹ ਦਰਸ਼ਨ ਤੋਂ ਵਾਂਝੇ ਸਨ। 
ਉਨ੍ਹਾਂ ਕਿਹਾ ਕਿ ਉਨ੍ਹਾਂ ਅਪਣੇ ਪ੍ਰਵਾਰ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਅਪਣਾ ਜੀਵਨ ਸਫ਼ਲਾ ਕਰ ਲਿਆ ਹੈ। ਇਸ ਮੌਕੇ ਤੇ ਨਾਨਕ ਨਾਮ ਲੇਵਾ ਸੰਗਤਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਅਤੇ 20 ਡਾਲਰ ਦੀ ਸ਼ਰਤ ਖ਼ਤਮ ਕੀਤੀ ਜਾਵੇ ਤਾਂ ਜੋ ਹਰ ਇਕ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement