ਪੁਲਿਸ ਨੂੰ ਵੇਖ ਗੱਡੀ ਛੱਡ ਕੇ ਭੱਜੇ ਨਸ਼ਾ ਤਸਕਰ, ਕਾਰ ਬਰਾਮਦ
Published : Jan 30, 2022, 12:04 am IST
Updated : Jan 30, 2022, 12:04 am IST
SHARE ARTICLE
image
image

ਪੁਲਿਸ ਨੂੰ ਵੇਖ ਗੱਡੀ ਛੱਡ ਕੇ ਭੱਜੇ ਨਸ਼ਾ ਤਸਕਰ, ਕਾਰ ਬਰਾਮਦ

ਝਬਾਲ, 29 ਜਨਵਰੀ (ਪਪ) : ਪਿੰਡ ਰੱਖ ਸਰਾਏ ਅਮਾਨਤ ਖ਼ਾਂ ਨਿਵਾਸੀ ਤਿੰਨ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਗੱਡੀ ਛੱਡ ਕੇ ਫ਼ਰਾਰ ਹੋ ਗਏ। ਪੁਲਿਸ ਦਾ ਦਾਅਵਾ ਹੈ ਕਿ ਤਿੰਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਹਨ ਅਤੇ ਇਨ੍ਹਾਂ ਵਿਰੁਧ ਕਈ ਮੁਕੱਦਮੇ ਪਹਿਲਾਂ ਵੀ ਦਰਜ ਹਨ। ਥਾਣਾ ਸਰਾਏ ਅਮਾਨਤ ਖ਼ਾਂ ਦੀ ਪੁਲਿਸ ਨੇ ਉਕਤ ਲੋਕਾਂ ਦੀ ਕਾਰ ਸ਼ੈਵਰਲੇ ਕਰੂਜ਼ ਕਬਜ਼ੇ ਵਿਚ ਲੈ ਕੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਵੀ ਸ਼ੁਰੂ ਕਰ ਦਿਤੀ ਹੈ।
 ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਭੁਸੇ ਮੋੜ ਕੋਲ ਮੌਜੂਦ ਸਨ। ਇਸੇ ਦੌਰਾਨ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਚਿੱਟੇ ਰੰਗ ਦੀ ਕਾਰ ਨੰਬਰ ਪੀਬੀ02 ਸੀਐੱਸ 0213 ਰਾਜਾਤਾਲ ਵਲੋਂ ਆ ਰਹੀ ਹੈ ਅਤੇ ਉਕਤ ਕਾਰ ਵਿਚ ਸਵਾਰ ਤਿੰਨ ਲੋਕਾਂ ਕੋਲ ਹੈਰੋਇਨ ਅਤੇ ਡਰੱਗ ਮਨੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਗੱਡੀ ਨੂੰ ਰਾਊਂਡਅੱਪ ਕਰਨ ਲਈ ਨਾਕੇਬੰਦੀ ਕੀਤੀ ਅਤੇ ਕਾਰ ਨੂੰ ਰੋਕਣ ਦਾ ਯਤਨ ਕੀਤਾ ਪਰ ਉਕਤ ਲੋਕ ਗੱਡੀ ਰੋਕਣ ਦੀ ਬਜਾਏ ਭਜਾ ਕੇ ਇਕ ਘਰ ਵਿਚ ਲੈ ਗਏ। ਜਦੋਂ ਉਹ ਪਿੱਛਾ ਕਰਦੇ ਹੋਏ ਉਥੇ ਪਹੁੰਚੇ ਤਾਂ ਗੱਡੀ ਵਿਚੋਂ ਨਿਕਲੇ ਤਿੰਨੇ ਨੌਜਵਾਨ ਜਿਨ੍ਹਾਂ ਦੀ ਪਛਾਣ ਅੰਗਰੇਜ਼ ਸਿੰਘ, ਮਲਕੀਤ ਸਿੰਘ ਅਤੇ ਚਮਕੌਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਉਕਤ ਤਿੰਨਾਂ ਲੋਕਾਂ ਵਿਰੁਧ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦਸਿਆ ਕਿ ਇਹ ਲੋਕ ਹੈਰੋਇਨ ਦੇ ਧੰਦੇ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਵਿਰੁਧ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement