ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਕੀਤਾ ਤਲਬ
Published : Jan 30, 2023, 5:55 pm IST
Updated : Jan 30, 2023, 5:55 pm IST
SHARE ARTICLE
photo
photo

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਅੱਜ ਫਰੀਦਕੋਟ ਵਿਜੀਲੈਂਸ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ

 

ਫਰੀਦਕੋਟ: ਵਿਜੀਲੈਂਸ ਵਿਭਾਗ ਨੇ ਇੱਕ ਹੋਰ ਕਾਂਗਰਸੀ ਵਿਧਾਇਕ ਤੇ ਸ਼ਿਕੰਜਾ ਕੱਸਿਆ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਅੱਜ ਫਰੀਦਕੋਟ ਵਿਜੀਲੈਂਸ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇੱਕ ਘੰਟਾ ਉਨ੍ਹਾਂ ਕੋਲੋਂ ਜਾਇਦਾਦ ਨੂੰ ਲੈ ਕੇ ਸਵਾਲ ਕੀਤੇ ਗਏ। ਸਾਬਕਾ ਵਿਧਾਇਕ ਕਿੱਕੀ ਢਿੱਲੋਂ ਆਪਣੇ ਆਮਦਨ ਟੈਕਸ ਦੇ ਵਕੀਲ ਨੂੰ ਨਾਲ ਲੈ ਕੇ ਵਿਜੀਲੈਂਸ ਦਫ਼ਤਰ ਪੁੱਜੇ ਸਨ। ਇਸ ਮੌਕੇ ਕਿੱਕੀ ਢਿੱਲੋਂ ਨੇ ਕਿਹਾ ਕੇ ਵਿਭਾਗ ਵੱਲੋਂ ਉਨ੍ਹਾਂ ਨੂੰ ਅੱਜ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਕੋਲੋਂ ਆਮਦਨ ਦੇ ਸਰੋਤਾਂ ਬਾਰੇ ਸਵਾਲ ਕੀਤੇ ਗਏ ਤੇ ਨਾਲ ਹੀ ਕੁੱਝ ਜਾਣਕਾਰੀ ਮੰਗੀ ਗਈ, ਜਿਸ ਨੂੰ ਉਹ ਕੁਝ ਸਮੇਂ ਤੱਕ ਜਮ੍ਹਾਂ ਕਰਵਾਉਣਗੇ।

ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਇੱਕ ਬਿਜ਼ਨੈਸ ਮੈਨ ਹਨ, ਇਸ ਲਈ ਉਨ੍ਹਾਂ ਦਾ ਸਾਰਾ ਰਿਕਾਰਡ ਆਨ ਲਾਈਨ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਚੋਣ ਲੜਨ ਵੇਲੇ ਆਪਣੀ ਸਾਰੀ ਜਾਇਦਾਦ ਦਾ ਵੇਰਵਾ ਪੇਸ਼ ਕੀਤਾ ਸੀ ਅਤੇ ਕੁਝ ਵੀ ਲੁਕਾਇਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਵਿਜੀਲੈਂਸ ਨੂੰ ਇਸ ਸਬੰਧੀ ਹੋਰ ਜਾਣਕਾਰੀ ਚਾਹੀਦੀ ਹੈ ਤਾਂ ਇਸ 'ਚ ਉਹ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣਗੇ। ਕਿੱਕੀ ਢਿੱਲੋਂ ਨੇ ਆਖਿਆ ਕਿ ਸਿਆਸਤ 'ਚ ਆ ਕੇ ਉਨ੍ਹਾਂ ਨੇ ਕੁਝ ਨਾ ਕੁਝ ਗਵਾਇਆ ਹੀ ਹੈ , ਕੁਝ ਕਮਾਇਆ ਨਹੀਂ। ਲੋਕਾਂ ਦੇ ਹਿੱਤਾਂ ਲਈ ਉਹ ਆਪਣੇ ਪੱਲਿਓ ਵੀ ਖ਼ਰਚ ਕਰਦੇ ਰਹੇ ਹਨ।

ਇਸ ਮੌਕੇ ਵਿਜੀਲੈਂਸ ਦੇ ਡੀ. ਐੱਸ. ਪੀ. ਜਸਵਿੰਦਰ ਸਿੰਘ ਨੇ ਦੱਸਿਆ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਇੱਕ ਸ਼ਿਕਾਇਤ ਦੇ ਆਧਾਰ ’ਤੇ ਸਾਬਕਾ ਵਿਧਾਇਕ ਨੂੰ ਤਲਬ ਕੀਤਾ ਗਿਆ ਸੀ, ਜਿਨ੍ਹਾਂ ਤੋਂ ਅਸੀਂ ਕੁਝ ਦਸਤਾਵੇਜ਼ ਮੰਗੇ ਹਨ, ਜਿਨ੍ਹਾਂ ਨੂੰ ਹਫ਼ਤੇ 'ਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement