ਇਹ ਹਨ ਅਸਲ ਯੋਧੇ, ਲੋਕਾਂ ਦਾ ਖਤਰਾ ਵੀ ਇਨ੍ਹਾਂ ਨੂੰ ਚੁੱਕਣਾ ਪੈਂਦਾ ਹੈ
Published : Mar 30, 2020, 6:50 pm IST
Updated : Mar 30, 2020, 7:03 pm IST
SHARE ARTICLE
Photo
Photo

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਸੁੰਦਰ ਸ਼ਹਿਰ ਯਾਨੀ ਸਿਟੀ ਬਿਊਟੀਫੁੱਲ ਦਾ ਦਰਜਾ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਸੁੰਦਰ ਸ਼ਹਿਰ ਯਾਨੀ ਸਿਟੀ ਬਿਊਟੀਫੁੱਲ ਦਾ ਦਰਜਾ ਦਿੱਤਾ ਗਿਆ ਹੈ। ਇਸ ਸ਼ਹਿਰ ਨੂੰ ਸੁੰਦਰ ਰੱਖਣ ਵਿਚ ਇੱਥੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਕੋਰੋਨਾ ਵਾਇਰਸ ਕਾਰਨ ਚੱਲ ਰਹੇ ਲੌਕਡਾਊਨ ਦੌਰਾਨ ਵੀ ਇਹ ਕਰਮਚਾਰੀ ਅਪਣੀ ਡਿਊਟੀ ਲਗਾਤਾਰ ਕਰਦੇ ਹਨ।

ਕੋਰੋਨਾ ਦੇ ਵਧ ਰਹੇ ਪ੍ਰਕੋਪ ਦੌਰਾਨ ਇਹਨਾਂ ਕਰਮਚਾਰੀਆਂ ਲਈ ਕੰਮ ਕਰਨਾ ਕਿਸੇ ਖਤਰੇ ਤੋਂ ਖਾਲੀ ਨਹੀਂ ਹੈ। ਕਿਉਂਕਿ ਸਫਾਈ ਦੌਰਾਨ ਇਹਨਾਂ ਨੂੰ ਕਈ ਤਰ੍ਹਾਂ ਦੀਆਂ ਅਜਿਹੀਆਂ ਚੀਜ਼ਾਂ ਨੂੰ ਛੂਹਣਾ ਪੈਂਦਾ ਹੈ, ਜਿਸ ਕਾਰਨ ਇਹ ਕਿਸੇ ਵੀ ਬਿਮਾਰੀ ਦਾ ਸ਼ਿਕਾਰ ਹੋ ਸਕਦੇ ਹਨ। ਰੋਜ਼ਾਨਾ ਸਪੋਕਸਮੈਨ ਦੇ ਮੈਨੇਜਿੰਗ ਐਡੀਟਰ ਨਿਮਰਤ ਕੌਰ ਨੇ ਇਹਨਾਂ ਦੀ ਕਵਰੇਜ ਕੀਤੀ।  

File photoFile photo

ਇਸ ਦੌਰਾਨ ਇਕ ਸਫ਼ਾਈ ਕਰਮਚਾਰੀ ਨੇ ਦੱਸਿਆ ਕਿ ਉਹ ਇੱਥੋਂ ਨੇੜੇ ਦਾ ਹੀ ਰਹਿਣ ਵਾਲਾ ਹੈ ਤੇ ਉਹ ਹਰ ਰੋਜ਼ ਸਵੇਰ ਤੋਂ ਹੀ ਕਈ ਸੈਕਟਰਾਂ ਵਿਚ ਸਫ਼ਾਈ ਕਰਦੇ ਹਨ। ਉਹਨਾਂ ਦੱਸਿਆ ਕਿ ਲੌਕਡਾਊਨ ਕਾਰਨ ਉਹਨਾਂ ਦੀ ਕੋਈ ਛੁੱਟੀ ਨਹੀਂ ਹੈ। ਉਹਨਾਂ ਦੱਸਿਆ ਕਿ ਉਹ ਕੰਮ ਦੌਰਾਨ ਮਾਸਕ ਲਗਾ ਕੇ ਅਤੇ ਦਸਤਾਨੇ ਪਾ ਕੇ ਕੂੜਾ ਆਦਿ ਚੁੱਕਦੇ ਹਨ ਤਾਂ ਜੋ ਉਹ ਬਿਮਾਰ ਨਾ ਹੋਣ। 

ਉਹਨਾਂ ਕਿਹਾ ਕਿ ਉਹਨਾਂ ਨੂੰ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਨੇ ਕੰਮ ਤੋਂ ਬਾਅਦ ਜਾ ਕੇ ਨਹਾਣਾ ਹੈ ਤੇ ਸਾਵਧਾਨੀ ਵਰਤਣੀ ਹੈ। ਉਹਨਾਂ ਦੱਸਿਆ ਕਿ ਉਹਨਾਂ ਨੂੰ ਹਮੇਸ਼ਾਂ ਇਹੀ ਡਰ ਰਹਿੰਦਾ ਹੈ ਕਿ ਕਿਤੇ ਉਹ ਇਸ ਬਿਮਾਰੀ ਦੇ ਸ਼ਿਕਾਰ ਨਾ ਹੋ ਜਾਣ।  ਸਫਾਈ ਦਾ ਕੰਮ ਕਰ ਰਹੀਆਂ ਔਰਤਾਂ ਨੇ ਵੀ ਦੱਸਿਆ ਕਿ ਉਹ ਕੰਮ ਦੌਰਾਨ ਅਪਣੀ ਸਿਹਤ ਦਾ ਧਿਆਨ ਰੱਖ ਰਹੀਆਂ ਹਨ ਅਤੇ ਅਪਣੇ ਬੱਚਿਆਂ ਨੂੰ ਵੀ ਸੁਰੱਖਿਅਤ ਰੱਖ ਰਹੀਆਂ ਹਨ।

File photoFile photo

ਉਹਨਾਂ ਦਾ ਕਹਿਣਾ ਹੈ ਕਿ  ਉਹਨਾਂ ਨੂੰ ਸੁਰੱਖਿਆ ਲਈ ਕੁਝ ਨਹੀਂ ਦਿੱਤਾ ਗਿਆ। ਇੱਥੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਸੁਰੱਖਿਆ ਲਈ ਪ੍ਰਸ਼ਾਸਨ ਵੱਲੋਂ ਕੋਈ ਵੀ ਮਦਦ ਨਹੀਂ ਕੀਤੀ ਜਾ ਰਹੀ ਤੇ ਇਹ ਲੋਕ ਅਪਣੀ ਜਾਨ ਖਤਰੇ ਵਿਚ ਪਾ ਕੇ ਕੰਮ ਕਰ ਰਹੇ ਹਨ। ਇਸ ਲਈ ਪ੍ਰਸ਼ਾਸਨ ਨੂੰ ਇਹਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਰੂਰੀ ਕਦਮ ਚੁੱਕਣੇ ਚਾਹੀਦੇ ਹਨ।

ਸੜਕਾਂ ‘ਤੇ ਥਾਂ-ਥਾਂ ‘ਤੇ ਮਾਸਕ ਡਿੱਗੇ ਹੋਏ ਹਨ ਤੇ ਇਹ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਇਸ ਸਮੇਂ ਲੋੜ ਹੈ ਹਰ ਕਿਸੇ ਨੂੰ ਹਮਦਰਦੀ ਦਿਖਾਉਣ ਦੀ ਤਾਂ ਜੋ ਇਸ ਜਾਨਲੇਵਾ ਬਿਮਾਰੀ ਖਿਲਾਫ਼ ਜੰਗ ਜਿੱਤੀ ਜਾ ਸਕੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement