ਅੱਜ ਪੇਸ਼ ਹੋਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ
Published : Mar 30, 2021, 11:41 am IST
Updated : Mar 30, 2021, 11:41 am IST
SHARE ARTICLE
SGPC
SGPC

ਇਸ ਵਾਰ ਕੋਰੋਨਾ ਦਾ ਬਜਟ ’ਤੇ ਪਿਆ ਹੈ ਅਸਰ - ਬੀਬੀ ਜਗੀਰ ਕੌਰ

ਅੰਮ੍ਰਿਤਸਰ : 30 ਮਾਰਚ ਯਾਨੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2021-22 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ ਦੁਪਹਿਰ ਸਮੇਂ ਤੇਜਾ ਸਿੰਘ ਸਮੁੰਦਰੀ ਹਾਲ ’ਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਵਾਰ ਕੋਰੋਨਾ ਦਾ ਬਜਟ ’ਤੇ ਅਸਰ ਪਿਆ ਹੈ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਸੰਗਤ ’ਤੇ ਨਿਰਭਰ ਕਰਦਾ ਹੈ।

Jagir KaurJagir Kaur

ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਸੰਗਤ ਦੁਆਰਾ ਭੇਂਟ ਕੀਤੀ ਗਈ ਆਮਦਨ ਨੂੰ ਹੀ ਅਸੀਂ ਲੋਕਾਂ ਦੀ ਸਹੂਲਤ ਲਈ ਵਰਤਦੇ ਹਾਂ। ਉਨ੍ਹਾਂ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਲੋੜਵੰਦਾਂ ਦੀ ਮਦਦ ਲਈ ਹਰ ਵੇਲੇ ਤਿਆਰ ਰਹਿੰਦੀ ਹੈ ਤੇ ਹਰ ਥਾਂ ਮਦਦ ਲਈ ਪਹੁੰਚ ਜਾਂਦੀ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਾਲ ਸਮੇਂ ਕਮੇਟੀ ’ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਤਨਖ਼ਾਹ ਸਮੇਂ ਸਿਰ ਦਿੱਤੀ ਗਈ ਸੀ ਉਸ ਸਮੇਂ ਭਾਵੇਂ ਸਰਕਾਰੀ ਤਨਖ਼ਾਹ ਰੁਕ ਗਈ ਸੀ

ਪਰ ਕਮੇਟੀ ਨੇ ਕਿਸੇ ਦੀ ਕੋਈ ਤਨਖ਼ਾਹ ਨਹੀਂ ਰੋਕੀ ਸੀ। ਇਸ ਦੇ ਨਾਲ ਬੀਬੀ ਜਗੀਰ ਕੌਰ ਨੇ ਕਿਹਾ ਕਿ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿੱਚ ਐੱਸਜੀਪੀਸੀ ਵੱਲੋਂ ਬਹੁਤ ਸਾਰੇ ਟੈਂਟ ਲਗਵਾਏ ਗਏ ਹਨ, ਹੁਣ ਅਸੀਂ ਇਹ ਟੈਂਟ ਟੀਨ ਦੇ ਬਣਵਾ ਰਹੇ ਹਾਂ ਤਾਂ ਜੋ ਗਰਮੀ ਦੇ ਸਮੇਂ ਇਹਨਾਂ ’ਚ ਪੱਖੇ ਲਵਾਏ ਜਾ ਸਕਣ ਤਾਂ ਜੋ ਕਿਸਾਨਾਂ ਦਾ ਗਰਮੀ ਤੋਂ ਬਚਾਅ ਹੋ ਸਕੇ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement