ਬਿਜਲੀ ਮੁੱਦੇ 'ਤੇ ਕੇਂਦਰ ਦਾ ਪੰਜਾਬ ਨੂੰ ਵੱਡਾ ਝਟਕਾ, ਪੰਜਾਬ ਦੇ ਹਿੱਸੇ ਦੀ ਬਿਜਲੀ ਹਰਿਆਣਾ ਨੂੰ ਕੀਤੀ ਅਲਾਟ
Published : Mar 30, 2022, 1:47 pm IST
Updated : Mar 30, 2022, 2:10 pm IST
SHARE ARTICLE
CM Bhagwant Mann
CM Bhagwant Mann

ਪੰਜਾਬ ਨੂੰ ਨਹੀਂ ਮਿਲੇਗੀ ਵਿਸ਼ੇਸ਼ ਪੂਲ 'ਚੋਂ ਬਿਜਲੀ

 

ਚੰਡੀਗੜ੍ਹ : ਕੇਂਦਰ ਸਰਕਾਰ ਨੇ ਬਿਜਲੀ ਨੂੰ ਲੈ ਕੇ ਪੰਜਾਬ ਨੂੰ ਇਕ ਨਵਾਂ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ ਨੂੰ ਵਿਸ਼ੇਸ਼ ਪੂਲ ਤੋਂ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਬੰਦ ਕਰ ਦਿੱਤਾ ਹੈ। ਕੇਂਦਰ ਨੇ ਇਹ ਬਿਜਲੀ ਸਪਲਾਈ ਹਰਿਆਣਾ ਨੂੰ elrਅਲਾਟ ਕਰ ਦਿੱਤੀ ਹੈ। ਪੰਜਾਬ ਨੇ ਬਹੁਤ ਸਮਾਂ ਪਹਿਲਾਂ ਇਸ ਪੂਲ 'ਚੋਂ ਬਿਜਲੀ ਮੰਗੀ ਸੀ ਪਰ ਕੇਂਦਰ ਨੇ ਇਨਕਾਰ ਕਰ ਦਿੱਤਾ ਸੀ। ਹਰਿਆਣਾ ਨੇ 24 ਮਾਰਚ ਮਗਰੋਂ ਇਸ ਪੂਲ 'ਚੋਂ ਬਿਜਲੀ ਦੀ ਮੰਗ ਕੀਤੀ ਸੀ ਅਤੇ ਉਸ ਨੂੰ 728.69 ਮੈਗਾਵਾਟ ਬਿਜਲੀ ਸਪਲਾਈ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਗਏ।

 

ElectricityElectricity

 

ਇਸ ਨਾਲ ਭਗਵੰਤ ਮਾਨ ਸਰਕਾਰ ਲਈ ਇੱਕ ਹੋਰ ਮੁਤੀਬਤ ਖੜ੍ਹੀ ਹੋ ਸਕਦੀ ਹੈ ਕਿਉਂਕਿ ਗਰਮੀ ਤੇ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਦੀ ਮੰਗ ਵਧਣ ਵਾਲੀ ਹੈ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਨੇ ਪਹਿਲਾਂ ਮੰਗ ਕੀਤੀ ਸੀ ਜਿਸ ਨੂੰ ਰੱਦ ਕਰਕੇ ਹਰਿਆਣਾ ਨੂੰ ਬਿਜਲੀ ਦੇ ਦਿੱਤੀ ਗਈ ਹੈ। ਕੇਂਦਰ ਸਰਕਾਰ ਦੀ ਇਹ ਵੰਡ ਨੀਤੀ ਪੰਜਾਬ ਨੂੰ ਢਾਹ ਲਾਉਣ ਵਾਲੀ ਜਾਪਦੀ ਹੈ। ਜ਼ਿਕਰਯੋਗ ਹੈ ਕਿ ਬਹੁਤ ਸਾਰੇ ਸੂਬੇ ਗਰਮੀਆਂ 'ਚ ਆਪਣੇ ਹਿੱਸੇ ਦੀ ਬਿਜਲੀ ਛੱਡ ਦਿੰਦੇ ਹਨ, ਜਿਨ੍ਹਾਂ ਦੀ ਬਿਜਲੀ ਅਣਐਲੋਕੇਟਿਡ ਪੂਲ 'ਚ ਇਕੱਠੀ ਹੋ ਜਾਂਦੀ ਹੈ।

 

CM Bhagwant MannCM Bhagwant Mann

ਗਰਮੀ ਦੇ ਸੀਜ਼ਨ ਦੌਰਾਨ ਬਹੁਤ ਸਾਰੇ ਸੂਬੇ ਇਸ ਪੂਲ 'ਚੋਂ ਬਿਜਲੀ ਦੀ ਮੰਗ ਕਰਦੇ ਹਨ ਅਤੇ ਬਿਜਲੀ ਮੰਤਰਾਲਾ ਹਰ ਸਾਲ ਇਹ ਸੂਬਿਆਂ 'ਚ ਵੰਡ ਦਿੰਦਾ ਹੈ। ਇਸ ਵਾਰ ਕੋਲਾ ਸੰਕਟ ਡੂੰਘਾ ਹੋਣ ਕਾਰਨ ਪੰਜਾਬ ਨੇ 'ਨਾਰਦਰਨ ਰੀਜਨਲ ਪਾਵਰ ਕਮੇਟੀ' ਕੋਲ ਕਾਫੀ ਸਮਾਂ ਪਹਿਲਾਂ 750 ਮੈਗਾਵਾਟ ਬਿਜਲੀ ਲੈਣ ਦੀ ਦਰਖ਼ਾਸਤ ਭੇਜੀ ਸੀ।

chandigarh electricityelectricity

ਇਸ ਪਾਵਰ ਕਮੇਟੀ ਨੇ 24 ਮਾਰਚ ਨੂੰ ਪੱਤਰ ਜਾਰੀ ਕਰਕੇ ਅਣਐਲੋਕੇਟਿਡ ਪੂਲ 'ਚੋਂ ਪੰਜਾਬ ਲਈ 600 ਮੈਗਾਵਾਟ ਤੋਂ ਜ਼ਿਆਦਾ ਬਿਜਲੀ ਦੇਣ ਦੀ ਸਿਫਾਰਿਸ਼ ਕੀਤੀ ਸੀ ਪਰ ਕੇਂਦਰ ਨੇ ਇਸ ਸਿਫਾਰਿਸ਼ ਨੂੰ ਰੱਦ ਕਰਦਿਆਂ ਹਰਿਆਣਾ ਨੂੰ ਪਹਿਲੀ ਅਪ੍ਰੈਲ ਤੋਂ 31 ਅਕਤੂਬਰ ਤੱਕ 728.68 ਮੈਗਾਵਾਟ ਬਿਜਲੀ ਸਪਲਾਈ ਦੇਣ ਦੇ ਹੁਕਮ ਜਾਰੀ ਕਰ ਦਿੱਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement