'ਆਪ' ਸਰਕਾਰ ਬਣਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰ ਦੇ ਚੁੱਕੇ ਹਨ ਅਸਤੀਫ਼ਾ
Published : Mar 30, 2022, 6:04 pm IST
Updated : Mar 30, 2022, 6:04 pm IST
SHARE ARTICLE
Resignation
Resignation

ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਕੋਫੈੱਡ ਦੇ ਚੇਅਰਮੈਨ ਅਵਤਾਰ ਸਿੰਘ ਅਤੇ PRTC ਦੇ ਚੇਅਰਮੈਨ ਸਤਵਿੰਦਰ ਸਿੰਘ ਵੀ ਸ਼ਾਮਲ ਹਨ

 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਅਸਤੀਫਾ ਦੇ ਚੁੱਕੇ ਹਨ।

Punjab GovernmentPunjab Government

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਤੋਂ ਅਸਤੀਫਾ ਦੇ ਚੁੱਕੇ ਅਹੁਦੇਦਾਰਾਂ ਵਿਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਕੋਫੈੱਡ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸਤਵਿੰਦਰ ਸਿੰਘ ਵੀ ਸ਼ਾਮਲ ਹਨ।

Resignations Resignations

ਇਨ੍ਹਾਂ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਾਇਰੈਕਟਰ ਹਰਮੇਸ਼ ਚੰਦਰ, ਇਨਫੋਟੈੱਕ ਦੇ ਉਪ ਚੇਅਰਮੈਨ ਕਾਰਤਿਕ ਵਡੇਰਾ, ਡਾਇਰੈਕਟਰ ਮਨਜੀਤ ਸਿੰਘ ਸਰੋਆ, ਸਤੀਸ਼ ਕਾਂਸਲ, ਸੁਰਜੀਤ ਸਿੰਘ ਭੂਨ ਅਤੇ ਡਾ. ਨਰੇਸ਼ ਪਰੂਥੀ ਵੀ ਅਸਤੀਫਾ ਦੇ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement