ਫ਼ਿਰੋਜ਼ਪੁਰ : ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਇਹ ਹੁਕਮ
Published : Mar 30, 2023, 11:15 am IST
Updated : Mar 30, 2023, 11:15 am IST
SHARE ARTICLE
photo
photo

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਣ ਇਸ ਬਾਰੇ ਦੋ ਹਫ਼ਤਿਆਂ ਵਿਚ ਫ਼ੈਸਲਾ ਲੈਣ ਦਾ ਆਦੇਸ਼ ਦਿੱਤਾ ਹੈ

 

ਚੰਡੀਗੜ੍ਹ: ਜ਼ੀਰਾ ਸ਼ਰਾਬ ਫੈਕਟਰੀ ਲਈ ਸਰਕਾਰ ਤੋਂ ਮੰਗੀ ਮਨਜ਼ੂਰੀ ਨੂੰ ਵਾਟਰ ਪ੍ਰੀਵੈਂਸਨ ਐਂਡ ਪਾਲਿਊਸ਼ਨ ਕੰਟਰੋਲ ਐਕਟ ਤਹਿਤ ਮਨਜ਼ੂਰੀ ਤੋਂ ਇਨਕਾਰ ਕਰਨ ਤੇ ਇਸ ਦੇ ਖ਼ਿਲਾਫ਼ ਅਪੀਲ ’ਤੇ ਫ਼ੈਸਲਾ ਨਾ ਲੈਣ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਣ ਇਸ ਬਾਰੇ ਦੋ ਹਫ਼ਤਿਆਂ ਵਿਚ ਫ਼ੈਸਲਾ ਲੈਣ ਦਾ ਆਦੇਸ਼ ਦਿੱਤਾ ਹੈ

ਫੈਕਟਰੀ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਫੈਕਟਰੀ ਦੇ ਬਾਹਰ ਧਰਨੇ ’ਤੇ ਬੈਠੇ ਧਰਨਾਕਾਰੀਆਂ ਦੇ ਦਬਾਅ ਹੇਠ ਸਰਕਾਰ ਉਨ੍ਹਾਂ ਦੀ ਫੈਕਟਰੀ ਨੂੰ ਚੱਲਣ ਨਹੀਂ ਦੇ ਰਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਫੈਕਟਰੀ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹੀ ਕਾਰਨ ਹੈ ਕਿ ਸਬੰਧਤ ਅਥਾਰਟੀ ਉਸ ਦੀ ਅਪੀਲ ਸੁਣਨ ਦੇ ਬਾਵਜੂਦ ਕੋਈ ਹੁਕਮ ਜਾਰੀ ਨਹੀਂ ਕਰ ਰਹੀ।

ਫੈਕਟਰੀ ਵਿੱਚ ਉਨ੍ਹਾਂ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਹੋਰ ਅਧਿਕਾਰੀਆਂ ਅੱਗੇ ਸੁਣ ਕੇ ਹੁਕਮ ਜਾਰੀ ਕੀਤਾ ਜਾਵੇ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਦੋ ਹਫਤਿਆ ਵਿਚ ਸਾਰੇ ਪਹਿਲੂਆਂ ਨੂੰ ਦੇਖਣ ਤੋਂ ਬਾਅਦ ਆਦੇਸ਼ ਜਾਰੀ ਕਰਨ ਦਾ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਇਸ ਹੁਕਮ ਨਾਲ ਹਾਈਕੋਰਟ ਨੇ ਜ਼ੀਰਾ ਸ਼ਰਾਬ ਫੈਕਟਰੀ ਦੀ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement