ਪੰਜਾਬ ਨੂੰ ਮਿਲਿਆ ਨਵਾਂ ਐਡਵੋਕੈਟ ਜਨਰਲ, ਮਨਿੰਦਰਜੀਤ ਸਿੰਘ ਬੇਦੀ ਨੇ ਸੰਭਾਲਿਆ ਅਹੁਦਾ
Published : Mar 30, 2025, 7:57 pm IST
Updated : Mar 30, 2025, 10:49 pm IST
SHARE ARTICLE
Punjab gets new Advocate General, Maninderjit Singh Bedi becomes AG
Punjab gets new Advocate General, Maninderjit Singh Bedi becomes AG

ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਸੀ ਅਸਤੀਫਾ

ਚੰਡੀਗੜ੍ਹ: ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲ ਲਿਆ। ਪੰਜਾਬ ਸਰਕਾਰ ਨੇ ਅੱਜ ਬੇਦੀ ਨੂੰ ਇਸ ਵੱਕਾਰੀ ਅਹੁਦੇ 'ਤੇ ਨਿਯੁਕਤ ਕੀਤਾ ਹੈ। ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕਾਨੂੰਨ ਗ੍ਰੈਜੂਏਟ, ਸ੍ਰੀ ਬੇਦੀ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਸ਼ਾਸਕ ਜਨਰਲ ਅਤੇ ਅਧਿਕਾਰਤ ਟਰੱਸਟੀ ਦੇ ਅਹੁਦੇ 'ਤੇ ਵੀ ਰਹਿ ਚੁੱਕੇ ਹਨ।

ਚਾਰਜ ਸੰਭਾਲਣ 'ਤੇ, ਸ੍ਰੀ ਬੇਦੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਅਹੁਦੇ ਦੀ ਸੇਵਾ ਸਮਰਪਣ ਭਾਵਨਾ ਨਾਲ ਕਰਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਪੰਜਾਬ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਲਈ ਕਾਨੂੰਨੀ ਮਾਮਲਿਆਂ ਵਿੱਚ ਰਾਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰਨਾ ਹੋਵੇਗੀ।

ਉਨ੍ਹਾਂ ਦੇ ਪਿਤਾ ਸਵ. ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸਨ।  ਬੇਦੀ ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ, ਜੋ ਉਨ੍ਹਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ।

ਇਸ ਮੌਕੇ ਏਜੀ ਮਨਿੰਦਰਜੀਤ ਸਿੰਘ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੈਨੂੰ ਵੱਡੀ ਜਿੰਮੇਵਾਰੀ ਦਿੱਤੀ ਹੈ ਅਤੇ ਮੈਂ ਬੜੀ ਇਮਾਨਦਾਰੀ ਨਾਲ ਨਿਭਾਵਾਂਗਾ।ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਮਸਲੇ ਪੈਡਿੰਗ ਹਨ ਉਨਾਂ ਨੂੰ ਸੁਲਝਾਉਣ ਲਈ ਪੂਰਾ ਜੋਰ ਲਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਉੱਤੇ ਪਹਿਲਾ ਹੀ ਸਰਕਾਰ ਨੇ ਭਰੋਸਾ ਕੀਤਾ ਸੀ ਹੁਣ ਮੈਨੂੰ ਏਜੀ ਲਗਾਇਆ ਹੈ ਅਸੀਂ ਤਨਦੇਹੀ ਨਾਲ ਕੰਮ ਕਰਾਂਗਾ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕੇਸਾਂ ਵਿੱਚ ਕੋਈ ਕਮੀ ਨਹੀ ਰਹਿਣ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸੀਐੱਮ ਭਗਵੰਤ ਮਾਨ ਦਾ ਧੰਨਵਾਦ ਕਰਦਾ ਹਾਂ ਮੈਨੂੰ ਵੱਡੀ ਜ਼ਿੰਮੇਵਾਰੀ ਬਖਸ਼ੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement