ਮੋਹਾਲੀ ’ਚੋਂ ਮਿਲੇ 11 ਹੋਰ ਕੋਰੋਨਾ ਪਾਜ਼ੀਟਿਵ, ਕੁੱਲ ਅੰਕੜਾ 84 ਹੋਇਆ
Published : Apr 30, 2020, 11:20 am IST
Updated : Apr 30, 2020, 11:20 am IST
SHARE ARTICLE
File Photo
File Photo

ਕੋਰੋਨਾ ਪਾਜ਼ੀਟਿਵ ਆਉਣ ਵਾਲੀ ਰਿਪੋਰਟ ਵਿਚੋਂ 10 ਕੇਸ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਰਿਪੋਰਟ ਪੋਜ਼ੀਟਿਵ ਆਈ ਹੈ।

ਮੋਹਾਲੀ - ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤੇ ਹੁਣ ਅੱਜ ਸਵੇਰੇ ਹੀ ਮੋਹਾਲੀ ਜਿਲ੍ਹੇ ਵਿਚੋਂ 11 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਹੁਣ ਤੱਕ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ ਵਧਕੇ 84 ਹੋ ਗਈ।

Corona VirusFile Photo

ਕੋਰੋਨਾ ਪਾਜ਼ੀਟਿਵ ਆਉਣ ਵਾਲੀ ਰਿਪੋਰਟ ਵਿਚੋਂ 10 ਕੇਸ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਰਿਪੋਰਟ ਪੋਜ਼ੀਟਿਵ ਆਈ ਹੈ। ਇਕ ਮਰੀਜ਼ ਮੁੱਲਾਪੁਰ ਤੋਂ ਪੀਜੀਆਈ ਚੰਡੀਗੜ੍ਹ ਦਾ ਮੁਲਾਜ਼ਮ ਹੈ।

File photoFile photo

ਇਸ ਸਬੰਧੀ ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 84 ਕੇਸ ਆ ਚੁੱਕੇ ਹਨ। ਜਿਸ ਵਿਚੋਂ 30 ਮਰੀਜ਼ ਠੀਕ ਹੋ ਚੁੱਕੇ ਹਨ, 52 ਐਕਟਿਵ ਹਨ।

Corona VirusFile Photo

ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ 'ਚ ਕੁੱਲ 18 ਕੇਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਮੋਹਾਲੀ 'ਚ 11, ਗੁਰਦਾਸਪੁਰ ਜ਼ਿਲ੍ਹੇ 'ਚ 3, ਸ਼੍ਰੀ ਮੁਕਤਸਰ 'ਚ 3, ਅਤੇ ਮੋਗਾ 'ਚ 1 ਨਵਾਂ ਕੇਸ ਆਇਆ ਹੈ।

Corona VirusFile Photo

ਇਸ ਸਭ ਨੂੰ ਮਿਲਾ ਕੇ ਪੰਜਾਬ 'ਚ ਅੰਕੜਾ 400 ਦੇ ਨੇੜੇ ਪਹੁੰਚ ਚੁੱਕਾ ਹੈ ਕੁੱਲ ਗਿਣਤੀ 395 ਹੋ ਗਈ ਹੈ। ਜ਼ਿਕਰਯੋਗ ਹੈ ਕਿ ਬਹੁਤੇ ਨਵੇਂ ਕੇਸ ਸ਼੍ਰੀ ਹਜੂਰ ਸਾਹਿਬ ਤੋਂ ਪਰਤੇ ਯਾਤਰੀਆਂ ਦੇ ਹਨ। ਸ਼ਾਮ ਤਕ ਕੇਸਾਂ ਦੀ ਗਿਣਤੀ ਹੋਰ ਵਧਣ ਦੇ ਆਸਾਰ ਜਾਪ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement