ਸਵੇਰੇ 7 ਤੋਂ 11 ਵਜੇ ਤਕ ਰੋਟੇਸ਼ਨ ਨਾਲ ਖੋਲ੍ਹੀਆਂ ਜਾਣਗੀਆਂ ਦੁਕਾਨਾਂ
Published : Apr 30, 2020, 8:04 am IST
Updated : Apr 30, 2020, 8:04 am IST
SHARE ARTICLE
File Photo
File Photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਗ੍ਰਹਿ ਵਿਭਾਗ ਨੇ ਰੋਟੇਸ਼ਨ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤਕ ਦੁਕਾਨਾਂ

ਚੰਡੀਗੜ੍ਹ, 29 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਗ੍ਰਹਿ ਵਿਭਾਗ ਨੇ ਰੋਟੇਸ਼ਨ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤਕ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ ਲਈ ਵਿਸਥਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਦੁਕਾਨਾਂ ਖੋਲ੍ਹਣ ਦੇ ਮੁੱਦੇ 'ਤੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ ਹੈ ਅਤੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਾਰੇ ਜ਼ਿਲ੍ਹੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ, ਪਰ ਸਿਰਫ਼ ਰੋਟੇਸ਼ਨਲ ਤਰੀਕੇ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤਕ ਖੋਲ੍ਹ ਸਕਣਗੇ।

File photoFile photo

ਬੁਲਾਰੇ ਨੇ ਅੱਗੇ ਦਸਿਆ ਕਿ ਦੁਕਾਨਾਂ ਖੁਲ੍ਹਣ ਦੇ ਸਮੇਂ ਸਮਾਜਕ ਦੂਰੀਆਂ, ਸੈਨੇਟਾਈਜ਼ਰ ਅਤੇ ਮਾਸਕ ਦੀ ਵਰਤੋਂ ਆਦਿ ਵਰਗੇ ਕੋਵਿਡ-19 ਦੀ ਰੋਕਥਾਮ ਦੇ ਉਪਰਾਲਿਆਂ ਨੂੰ ਅਮਲ ਵਿਚ ਲਿਆਉਂਦਿਆਂ ਆਮ ਆਦਮੀ ਨੂੰ ਵਸਤਾਂ ਦੀ ਖ਼ਰੀਦ ਲਈ ਬਾਹਰ ਜਾਣ ਦੀ ਇਜਾਜ਼ਤ ਦਿਤੀ ਜਾਵੇਗੀ ਅਤੇ ਇਸ ਤੋਂ ਬਾਅਦ, ਨਾ ਸਿਰਫ਼ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ, ਕਿਸੇ ਨੂੰ ਵੀ ਸਮਰੱਥ ਅਥਾਰਟੀ ਦੀ ਅਗਾਊਂ ਆਗਿਆ ਤੋਂ ਬਿਨਾਂ ਦੁਕਾਨਾਂ ਖੋਲ੍ਹਣ ਜਾਂ ਘੁਮਣ ਦੀ ਆਗਿਆ ਨਹੀਂ ਹੋਣੀ ਚਾਹੀਦੀ। ਕੋਰੀਜੰਡਮ ਵਿਚ ਅੱਗੇ ਕਿਹਾ ਗਿਆ ਹੈ ਕਿ ਜਿਹੜੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿਤੀ ਗਈ ਹੈ ਉਨ੍ਹਾਂ ਵਿਚ ਵਸਤਾਂ ਨਾਲ ਸਬੰਧਤ ਦੁਕਾਨਾਂ ਹਨ ਅਤੇ ਸੈਲੂਨ, ਹਜ਼ਾਮਤ ਦੀਆਂ ਦੁਕਾਨਾਂ ਅਤੇ ਠੇਕੇ ਆਦਿ ਬੰਦ ਰਹਿਣਗੇ।

ਈ-ਕਾਮਰਸ ਕੰਪਨੀਆਂ ਨੂੰ ਸਿਰਫ਼ ਜ਼ਰੂਰੀ ਚੀਜ਼ਾਂ ਦੀ ਆਗਿਆ ਰਹੇਗੀ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਬੁਲਾਰੇ ਨੇ ਅੱਗੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਉਪਰੋਕਤ ਕੋਰੀਜੰਡਮ ਅਨੁਸਾਰ ਉਨ੍ਹਾਂ ਦੁਕਾਨਾਂ/ਅਦਾਰਿਆਂ ਤੋਂ ਇਲਾਵਾ ਜ਼ਰੂਰੀ ਦੁਕਾਨਾਂ 'ਤੇ ਲਾਗੂ ਹੁੰਦਾ ਹੈ ਜਿਨ੍ਹਾਂ ਨੂੰ ਬਿਨਾਂ ਕਿਸੇ ਪਾਬੰਦੀ ਦੇ ਧਾਰਾ 13 ਅਧੀਨ ਨਿਯਮਤ ਕੀਤਾ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement