Court News: ਸਾਰੇ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਦਾ ਹੁਕਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ: ਹਾਈ ਕੋਰਟ
Published : Apr 30, 2024, 11:45 am IST
Updated : Apr 30, 2024, 11:45 am IST
SHARE ARTICLE
Punjab Haryana High Court
Punjab Haryana High Court

ਹਾਈ ਕੋਰਟ ਨੇ ਹੁਣ ਚੰਡੀਗੜ੍ਹ ਦੀ ਤਰਜ਼ 'ਤੇ ਹਰਿਆਣਾ ਅਤੇ ਪੰਜਾਬ ਨੂੰ ਇਸ ਸਬੰਧੀ ਢੁੱਕਵੇਂ ਫੈਸਲੇ ਲੈਣ ਦੇ ਨਿਰਦੇਸ਼ ਦਿਤੇ ਹਨ।

Court News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ ਲਾਇਸੰਸੀ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਲਈ ਜਨਤਕ ਨੋਟਿਸ ਅਤੇ ਇਸ ਦੀ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਹਾਈ ਕੋਰਟ ਨੇ ਇਸ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਾਰ ਦਿਤਾ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹੇ ਨੋਟਿਸ ਜਾਰੀ ਕਰਕੇ ਦੋਵੇਂ ਸੂਬੇ ਅਪਣੇ ਕੰਮ ਨੂੰ ਕਈ ਗੁਣਾ ਵਧਾ ਰਹੇ ਹਨ। ਹਾਈ ਕੋਰਟ ਨੇ ਹੁਣ ਚੰਡੀਗੜ੍ਹ ਦੀ ਤਰਜ਼ 'ਤੇ ਹਰਿਆਣਾ ਅਤੇ ਪੰਜਾਬ ਨੂੰ ਇਸ ਸਬੰਧੀ ਢੁੱਕਵੇਂ ਫੈਸਲੇ ਲੈਣ ਦੇ ਨਿਰਦੇਸ਼ ਦਿਤੇ ਹਨ।  

ਪਟੀਸ਼ਨ ਦਾਇਰ ਕਰਦੇ ਹੋਏ ਗੁਰਦਾਸਪੁਰ ਨਿਵਾਸੀ ਐਡਵੋਕੇਟ ਨਵਕਿਰਨ ਬਾਜਵਾ ਨੇ ਐਡਵੋਕੇਟ ਏਪੀਐਸ ਸ਼ੇਰਗਿੱਲ ਰਾਹੀਂ ਚੋਣਾਂ ਕਾਰਨ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮਾਂ ਨੂੰ ਚੁਣੌਤੀ ਦਿਤੀ ਹੈ। ਪਟੀਸ਼ਨਰ ਨੇ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਡੀਸੀ ਨੇ ਸਾਰੇ ਲਾਇਸੈਂਸ ਧਾਰਕਾਂ ਨੂੰ ਅਪਣੇ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਪਟੀਸ਼ਨਰ ਨੇ ਕਿਹਾ ਕਿ ਅਜਿਹੇ ਹੁਕਮ ਜਾਰੀ ਕਰਕੇ ਬ੍ਰਿਟਿਸ਼ ਰਵਾਇਤ ਦੀ ਪਾਲਣਾ ਕੀਤੀ ਜਾ ਰਹੀ ਹੈ।

1857 ਦੀ ਬਗਾਵਤ ਨੂੰ ਦਬਾਉਣ ਲਈ ਭਾਰਤੀਆਂ ਨੂੰ ਵੀ ਇਸੇ ਤਰ੍ਹਾਂ ਦੇ ਹੁਕਮ ਜਾਰੀ ਕੀਤੇ ਗਏ ਸਨ। ਦੇਸ਼ ਦੀ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਦੇਸ਼ ਦੇ ਲੋਕਾਂ ਨਾਲ ਅਜਿਹਾ ਹੀ ਸਲੂਕ ਕੀਤਾ ਜਾ ਰਿਹਾ ਹੈ। ਨਿਰਧਾਰਤ ਵਿਵਸਥਾ ਦੇ ਅਨੁਸਾਰ, ਲਾਇਸੈਂਸ ਸਿਰਫ ਉਨ੍ਹਾਂ ਲੋਕਾਂ ਨੂੰ ਜਮ੍ਹਾਂ ਕੀਤੇ ਜਾਣੇ ਚਾਹੀਦੇ ਹਨ ਜਿਨ੍ਹਾਂ ਦਾ ਅਪਰਾਧਿਕ ਇਤਿਹਾਸ ਹੈ। ਇਹ ਫੈਸਲਾ ਕਰਨ ਲਈ ਇਕ ਕਮੇਟੀ ਬਣਾਈ ਜਾਵੇ ਕਿ ਕਿਸ ਨੂੰ ਹਥਿਆਰ ਜਮ੍ਹਾਂ ਕਰਵਾਉਣੇ ਚਾਹੀਦੇ ਹਨ ਅਤੇ ਕਿਸ ਨੂੰ ਛੋਟ ਦਿਤੀ ਜਾਣੀ ਚਾਹੀਦੀ ਹੈ।

 (For more Punjabi news apart from order to deposit licensed weapons is violation of Election Commission's instructions, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement