Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਨਾਇਬ ਸੈਣੀ ਨੂੰ ਲਿਖੀ ਚਿੱਠੀ,ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ

By : BALJINDERK

Published : Apr 30, 2025, 5:30 pm IST
Updated : Apr 30, 2025, 5:30 pm IST
SHARE ARTICLE
Chief Minister Bhagwant Mann
Chief Minister Bhagwant Mann

Punjab News : ਭਾਜਪਾ ਪੰਜਾਬੀਆਂ ਵਿਰੁੱਧ ਸਾਜ਼ਿਸ਼ ਰਚ ਰਹੀ ਹੈ, ਮੈਂ ਕਿਸੇ ਵੀ ਹਾਲਤ ’ਚ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿਆਂਗਾ

Punjab News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਚਿੱਠੀ ਲਿਖੀ ਹੈ ਅਤੇ ਕਿਹਾ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਨਾਲ ਧੱਕਾ ਕਰ ਰਹੀ ਹੈ। ਭਾਜਪਾ ਪੰਜਾਬੀਆਂ ਵਿਰੁੱਧ ਸਾਜ਼ਿਸ਼ ਰਚ ਰਹੀ ਹੈ। ਭਾਜਪਾ ਪੰਜਾਬ ਦੇ ਪਾਣੀ ਨੂੰ ਜ਼ਬਰਦਸਤੀ ਲੁੱਟਣਾ ਚਾਹੁੰਦੀ ਹੈ। ਮੈਂ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿਆਂਗਾ।

ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪਲਟਵਾਰ ਕੀਤਾ ਸੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਣੀ ਦੀ ਵੰਡ ਸਬੰਧੀ ਦਿੱਤੇ ਬਿਆਨ ਨੂੰ ਹੈਰਾਨੀਜਨਕ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ 26 ਅਪ੍ਰੈਲ ਨੂੰ ਉਨ੍ਹਾਂ ਨੇ ਖੁਦ ਭਗਵੰਤ ਮਾਨ ਜੀ ਨੂੰ ਫ਼ੋਨ ’ਤੇ ਦੱਸਿਆ ਸੀ ਕਿ ਬੀਬੀਐਮਬੀ ਦੀ ਤਕਨੀਕੀ ਕਮੇਟੀ ਵੱਲੋਂ 23 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਪਾਣੀ ਛੱਡਣ ਦੇ ਲਏ ਗਏ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਅਧਿਕਾਰੀ ਇਸਨੂੰ ਲਾਗੂ ਕਰਨ ’ਚ ਝਿਜਕ ਦਿਖਾ ਰਹੇ ਹਨ। ਉਸ ਦਿਨ ਮਾਨ ਸਾਹਿਬ ਨੇ ਉਨ੍ਹਾਂ ਨੂੰ ਸਪੱਸ਼ਟ ਭਰੋਸਾ ਦਿੱਤਾ ਸੀ ਕਿ ਉਹ ਤੁਰੰਤ ਆਪਣੇ ਅਧਿਕਾਰੀਆਂ ਨੂੰ ਹਦਾਇਤਾਂ ਦੇਣਗੇ ਅਤੇ ਅਗਲੀ ਸਵੇਰ ਤੱਕ ਉਨ੍ਹਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣਗੇ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਅਧਿਕਾਰੀਆਂ ਨੇ ਅਗਲੇ ਦਿਨ ਯਾਨੀ 27 ਅਪ੍ਰੈਲ ਨੂੰ ਦੁਪਹਿਰ 2 ਵਜੇ ਤੱਕ ਕੁਝ ਨਹੀਂ ਕੀਤਾ ਅਤੇ ਹਰਿਆਣਾ ਦੇ ਅਧਿਕਾਰੀਆਂ ਦਾ ਫੋਨ ਵੀ ਨਹੀਂ ਚੁੱਕਿਆ ਤਾਂ ਉਨ੍ਹਾਂ ਨੇ ਭਗਵੰਤ ਮਾਨ ਜੀ ਨੂੰ ਪੱਤਰ ਲਿਖ ਕੇ ਇਨ੍ਹਾਂ ਤੱਥਾਂ ਤੋਂ ਜਾਣੂ ਕਰਵਾਇਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਹੈਰਾਨ ਹਨ ਕਿ 48 ਘੰਟਿਆਂ ਤੱਕ ਉਨ੍ਹਾਂ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ, ਮਾਨ ਸਾਹਿਬ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਵਿੱਚ ਆਪਣੀ ਰਾਜਨੀਤੀ ਚਮਕਾਉਣ ਲਈ ਤੱਥਾਂ ਨੂੰ ਨਜ਼ਰਅੰਦਾਜ਼ ਕਰਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

 (For more news apart from  Chief Minister Bhagwant Mann writes letter Naib Saini, Punjab does not have excess water to give to Haryana News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement