ਰੇਲਵੇ ਵਿਭਾਗ ਦੀ ਲਾਪਰਵਾਹੀ ਕਾਰਨ ਮਾਂ ਅਤੇ ਮਾਸੂਮ ਬੱਚੇ ਦੀ ਮੌਤ
Published : May 30, 2019, 11:47 am IST
Updated : May 30, 2019, 11:47 am IST
SHARE ARTICLE
Mother and child died
Mother and child died

ਰੇਲਵੇ ਵਿਭਾਗ ਦੀ ਲਾਪਰਵਾਹੀ ਕਾਰਨ ਮਾਸੂਮ ਬੱਚੇ ਅਤੇ ਉਸਦੀ ਮਾਂ ਦੀ ਮੌਤ ਹੋ ਗਈ ਹੈ।

ਗੁਰਦਾਸਪੁਰ: ਰੇਲਵੇ ਵਿਭਾਗ ਦੀ ਲਾਪਰਵਾਹੀ ਕਾਰਨ ਮਾਸੂਮ ਬੱਚੇ ਅਤੇ ਉਸਦੀ ਮਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਪਿੱਛੇ ਬਣੇ 5 ਫੁੱਟ ਡੂੰਘੇ ਪਾਣੀ ਦੇ ਟੋਏ ਵਿਚ ਡਿੱਗਣ ਨਾਲ 35 ਸਾਲਾ ਮਨਜੀਤ ਕੌਰ ਅਤੇ ਉਸਦੇ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਸ ਟੋਏ ਵਿਚ ਰੇਲਵੇ ਸਟੇਸ਼ਨ ਕੋਲ ਬਣੇ ਕੁਆਟਰਾਂ ਦਾ ਪਾਣੀ ਜਮ੍ਹਾਂ ਹੁੰਦਾ ਸੀ।

Mother and child diedMother and child died

ਰੇਲਵੇ ਵਿਭਾਗ ਨੇ ਇਸ ਟੋਏ ਨੂੰ ਖੁੱਲਾ ਛੱਡਿਆ ਹੋਇਆ ਸੀ। ਰੇਲਵੇ ਪੁਲਿਸ ਦੇ ਅਧਿਕਾਰੀਆਂ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਮਾਂ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿੱਤਾ ਹੈ।  ਮੌਕੇ ‘ਤੇ ਪਹੁੰਚੇ ਪਠਾਨਕੋਟ ਤੋਂ ਜੀਆਰਪੀ ਦੇ ਐਸਐਚਓ ਇੰਸਪੈਕਟਰ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹਨਾਂ ਨੇ ਘਟਨਾ ਸਥਾਨ ਦੀ ਜਾਂਚ ਕੀਤੀ ਹੈ।

SHO inderjit SinghSHO inderjit Singh

ਉਹਨਾਂ ਕਿਹਾ ਮ੍ਰਿਤਕ ਔਰਤ ਦਿਮਾਗੀ ਤੌਰ ‘ਤੇ ਠੀਕ ਨਹੀਂ ਸੀ। ਜਦੋਂ ਉਸਦਾ ਬੱਚਾ ਟੋਏ ਵਿਚ ਡਿੱਗਿਆ ਤਾਂ ਉਸ ਨੇ ਬੱਚੇ ਦੇ ਮਗਰ ਹੀ ਟੋਏ ਵਿਚ ਛਾਲ ਲਗਾ ਦਿੱਤੀ। ਜਿਸ ਕਾਰਨ ਦੋਨਾਂ ਦੀ ਮੌਤ ਹੋ ਗਈ। ਉਕਤ ਮਾਮਲੇ ਵਿਚ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement