ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਦਾ 25 ਲੱਖ ਰੁਪਏ ਦਾ ਬੀਮਾ ਹੋਵੇਗਾ : ਰੰਧਾਵਾ
Published : May 30, 2020, 5:49 am IST
Updated : May 30, 2020, 5:49 am IST
SHARE ARTICLE
Sukhjinder Singh Randhawa
Sukhjinder Singh Randhawa

ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਦੇ ਪੈਟਰਨ 'ਤੇ

ਚੰਡੀਗੜ੍ਹ, 29 ਮਈ (ਸਪੋਕਸਮੈਨ ਸਮਾਚਾਰ ਸੇਵਾ):  ਸਹਿਕਾਰਤਾ ਵਿਭਾਗ ਵਲੋਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਵਿਚ ਕੰਮ ਕਰਦੇ ਕਰਮਚਾਰੀਆਂ ਦਾ ਬੀਮਾ ਕੁੱਝ ਸ਼ਰਤਾਂ ਨਾਲ ਸਹਿਕਾਰਤਾ ਵਿਭਾਗ ਦੇ ਕਰਮਚਾਰੀਆਂ ਦੇ ਪੈਟਰਨ 'ਤੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਮੂਹ ਸਹਿਕਾਰੀ ਅਦਾਰਿਆਂ ਵਲੋਂ ਅਪਣੇ ਪੱਧਰ 'ਤੇ ਮੁਲਾਜ਼ਮਾਂ ਦਾ ਇਕ ਸਾਲ ਲਈ 25 ਲੱਖ ਰੁਪਏ ਦਾ ਬੀਮਾ ਕੀਤਾ ਗਿਆ ਹੈ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿਤੀ।

ਰੰਧਾਵਾ ਨੇ ਦਸਿਆ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਇਹ ਮੰਗ ਕੀਤੀ ਗਈ ਜਿਸ ਨੂੰ ਪੂਰਾ ਕਰਦਿਆਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕੋਵਿਡ-19 ਦੇ ਚਲਦਿਆਂ ਸੂਬੇ ਦੇ ਪਿੰਡਾਂ ਵਿਚ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਦਾ ਬੀਮਾ ਵੀ ਪੰਜਾਬ ਸਰਕਾਰ/ਸਹਿਕਾਰੀ ਵਿਭਾਗ ਦੇ ਮੁਲਾਜ਼ਮਾਂ ਦੀ ਤਰਜ਼ 'ਤੇ ਕਰਵਾਇਆ ਜਾਵੇ ਤਾਂ ਜੋ ਸਹਿਕਾਰੀ ਸਭਾਵਾਂ ਦੇ ਕਰਮਚਾਰੀ ਨੂੰ ਵੀ ਬੇਗਾਨਗੀ ਮਹਿਸੂਸ ਨਾ ਹੋਵੇ।

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਰਜਿਸਟਰਾਰ ਸਹਿਕਾਰੀ ਸਭਾਵਾਂ ਵਲੋਂ ਬੀਮਾ ਕੰਪਨੀ 'ਤੇ ਲਗਾਈਆਂ ਬਾਕੀ ਸਾਰੀਆਂ ਸ਼ਰਤਾਂ ਦੇ ਆਧਾਰ 'ਤੇ ਇਹ ਬੀਮਾ ਕੀਤਾ ਜਾ ਸਕਦਾ ਹੈ। ਅਪਣੇ ਕਰਮਚਾਰੀਆਂ ਦਾ ਬੀਮਾ ਕਰਵਾਉਣ ਦੀਆਂ ਇਛੁੱਕ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੀਆਂ ਮੈਨੇਜਿੰਗ ਕਮੇਟੀਆਂ ਵਿੱਤੀ ਹਾਲਾਤ ਨੂੰ ਵੇਖਦਿਆਂ ਮਤਾ ਪਾਸ ਕਰ ਕੇ ਆਈ.ਆਰ.ਡੀ.ਆਈ. ਵਲੋਂ ਪ੍ਰਵਾਨ ਕੀਤੀ ਕਿਸੇ ਵੀ ਬੀਮਾ ਕੰਪਨੀ ਤੋਂ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਨਿਰਧਾਰਤ ਕੀਤੇ ਗਏ ਪ੍ਰੀਮੀਅਮ ਅਨੁਸਾਰ ਜਾਂ ਨਿਰਧਾਰਤ ਪ੍ਰੀਮੀਅਮ ਤੋਂ ਘੱਟ ਬੀਮਾ ਕਰਨ ਦਾ ਫ਼ੈਸਲਾ ਅਪਣੇ ਪੱਧਰ 'ਤੇ ਕੀਤਾ ਜਾ ਸਕਦਾ ਹੈ। ਬੀਮਾ ਕੰਪਨੀ ਕੋਲ ਭਾਰਤ ਵਿਚ ਕੰਮ ਕਰਨ ਲਈ ਯੋਗ ਲਾਇਸੈਂਸ ਹੋਣਾ ਚਾਹੀਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement