Khanna News: ਖੰਨਾ 'ਚ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ, ਮੁਲਜ਼ਮ ਔਰਤ ਗ੍ਰਿਫਤਾਰ
Published : May 30, 2024, 2:42 pm IST
Updated : May 30, 2024, 2:42 pm IST
SHARE ARTICLE
Beadbi of Guru Granth Sahib in Khanna
Beadbi of Guru Granth Sahib in Khanna

Khanna News: ਘਟਨਾ ਦੀ ਸੀਸੀਟੀਵੀ ਆਈ ਸਾਹਮਣੇ

Beadbi of Guru Granth Sahib in Khanna:  ਖੰਨਾ ਦੇ ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਰੋਹ ਦੀ ਲਹਿਰ ਫੈਲ ਗਈ। ਪੁਲਿਸ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਔਰਤ ਜਸਵੰਤ ਕੌਰ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ: Punjab Lok Sabha Election : ਲੋਕ ਸਭਾ ਦੀ ਚੋਣ, ਰੁੱਤ ਦਲ ਬਦਲੂਆਂ ਲਈ ਆਈ! ਰਾਜਸੀ ਧਿਰਾਂ ਆਪੋ-ਅਪਣਾ ਦਾਅ ਲਾਉਣ ਵਿਚ ਮਸਰੂਫ਼

ਸੀਸੀਟੀਵੀ 'ਚ ਦਿਖਾਈ ਦੇ ਰਿਹਾ ਹੈ ਕਿ ਪਿੰਡ ਦੀ ਜਸਵੰਤ ਕੌਰ ਜੋ ਕਿ ਦਿਮਾਗੀ ਤੌਰ 'ਤੇ ਬਿਮਾਰ ਦੱਸੀ ਜਾਂਦੀ ਹੈ, ਗੁਰਦੁਆਰਾ ਸਾਹਿਬ ਆਉਂਦੀ ਹੈ। ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਸ਼ੋਭਿਤ ਸਥਾਨ 'ਤੇ ਬੈਠਦੀ ਹੈ ਅਤੇ ਪਾਵਨ ਸਰੂਪ ਦੇ ਅੰਗਾਂ ਨਾਲ ਛੇੜਛਾੜ ਕਰਦੀ ਹੈ। ਫਿਰ ਉਹ ਪਵਿੱਤਰ ਸਰੂਪ ਨੂੰ ਇਕ ਪਾਸੇ ਇਕੱਠਾ ਕਰਦੀ ਹੈ। ਜਦੋਂ ਹੋਰ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਦਾ ਖੁਲਾਸਾ ਹੁੰਦਾ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਦੀਆਂ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ 'ਤੇ ਪਹੁੰਚ ਗਏ। ਇੱਕ ਜਥਾ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਤੋਂ ਵੀ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਜਸਵੰਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਕੀਤੀ ਗਈ ਹੈ।

ਇਹ ਵੀ ਪੜ੍ਹੋ: Abohar News: ਜ਼ਿਆਦਾ ਸ਼ਰਾਬ ਪੀਣ ਕਾਰਨ ਵਿਅਕਤੀ ਦੀ ਮੌਤ, ਚਾਰ ਸਾਲ ਤੋਂ ਦਿਨ-ਰਾਤ ਪੀਂਦਾ ਸੀ ਸ਼ਰਾਬ

 ਬਿਲਕੁਲ ਸੁਰੱਖਿਅਤ ਹੈ। ਛੇੜਛਾੜ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਹੋਰ ਮਾਮਲਿਆਂ ਬਾਰੇ ਵੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਤਿਆਰ ਕਰ ਲਈ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜ ਦਿੱਤੀ ਗਈ ਹੈ।
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Beadbi of Guru Granth Sahib in Khanna, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement