Abohar News: ਜ਼ਿਆਦਾ ਸ਼ਰਾਬ ਪੀਣ ਕਾਰਨ ਵਿਅਕਤੀ ਦੀ ਮੌਤ, ਚਾਰ ਸਾਲ ਤੋਂ ਦਿਨ-ਰਾਤ ਪੀਂਦਾ ਸੀ ਸ਼ਰਾਬ
Published : May 30, 2024, 1:42 pm IST
Updated : May 30, 2024, 1:43 pm IST
SHARE ARTICLE
Person Death due to excessive drinking Abohar News
Person Death due to excessive drinking Abohar News

Abohar News: ਪਿਓ ਤੇ ਭਰਾ ਦੀ ਵੀ ਨਸ਼ੇ ਨਾਲ ਹੋਈ ਸੀ ਮੌਤ

Person Death due to excessive drinking Abohar News: ਅਬੋਹਰ ਦੇ ਪਿੰਡ ਰਾਜਪੁਰਾ ਦੇ ਵਸਨੀਕ ਅਤੇ ਇੱਕ ਬੱਚੇ ਦੇ ਪਿਤਾ ਦੀ ਜ਼ਿਆਦਾ ਸ਼ਰਾਬ ਪੀਣ ਕਾਰਨ ਮੌਤ ਹੋ ਗਈ। ਬੁੱਧਵਾਰ ਨੂੰ ਉਸ ਦੀ ਸਿਹਤ ਵਿਗੜਨ 'ਤੇ ਉਸ ਨੂੰ ਅਬੋਹਰ ਦੇ ਹਸਪਤਾਲ ਲਿਆਂਦਾ ਗਿਆ, ਜਿਥੋਂ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿਤਾ ਗਿਆ ਅਤੇ ਦੇਰ ਸ਼ਾਮ ਸ਼੍ਰੀਗੰਗਾਨਗਰ ਦੇ ਹਸਪਤਾਲ 'ਚ ਉਸ ਦੀ ਮੌਤ ਹੋ ਗਈ। ਇਧਰ ਥਾਣਾ ਬਹਾਵਲਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਹੈ।

ਇਹ ਵੀ ਪੜ੍ਹੋ: Barnala News: ਅੱਤ ਦੀ ਗਰਮੀ ਵਿਚ PRTC ਮੁਲਾਜ਼ਮ ਦੀ ਹੋਈ ਮੌਤ 

ਪ੍ਰਾਪਤ ਜਾਣਕਾਰੀ ਅਨੁਸਾਰ 45 ਸਾਲਾ ਸ਼ਿਵਚਰਨ ਪੁੱਤਰ ਸੁਰਜੀਤ ਸਿੰਘ ਨੇ ਕੱਲ੍ਹ ਦੁਪਹਿਰ ਸਮੇਂ ਜ਼ਿਆਦਾ ਸ਼ਰਾਬ ਪੀ ਲਈ ਸੀ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਸੀ। ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਆਏ। ਦੁਪਹਿਰ ਬਾਅਦ ਜਦੋਂ ਸ਼ਿਵਚਰਨ ਦੀ ਹਾਲਤ 'ਚ ਸੁਧਾਰ ਨਾ ਹੋਇਆ ਤਾਂ ਉਸ ਨੂੰ ਉੱਚ ਕੇਂਦਰ 'ਚ ਰੈਫਰ ਕਰ ਦਿੱਤਾ ਗਿਆ। ਸ਼ਿਵਚਰਨ ਦੀ ਦੇਰ ਸ਼ਾਮ ਸ੍ਰੀ ਗੰਗਾਨਗਰ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ: PM Modi: ਹੁਸ਼ਿਆਰਪੁਰ ਰੈਲੀ ਦੌਰਾਨ ਬੋਲੇ PM ਨਰਿੰਦਰ ਮੋਦੀ, ਕਿਹਾ- ''ਪੰਜਾਬ ਜ਼ੋਰ-ਜ਼ੋਰ ਨਾਲ ਕਹਿ ਰਿਹਾ ਹਾਂ ਕਿ ਫਿਰ ਇਕ ਵਾਰ 'ਮੋਦੀ ਸਰਕਾਰ''' 

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਿਵਚਰਨ ਪਿਛਲੇ ਚਾਰ ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ। ਉਹ ਦਿਨ-ਰਾਤ ਸ਼ਰਾਬ ਪੀਂਦਾ ਰਹਿੰਦਾ ਸੀ। ਇਸ ਕਾਰਨ ਉਸ ਨੇ ਆਪਣੀ ਜ਼ਮੀਨ ਵੀ ਠੇਕੇ ’ਤੇ ਦੇ ਦਿੱਤੀ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਸ਼ਿਵਚਰਨ ਦੇ ਪਿਤਾ ਅਤੇ ਭਰਾ ਦੀ ਵੀ ਕਈ ਸਾਲ ਪਹਿਲਾਂ ਸ਼ਰਾਬ ਦੇ ਨਸ਼ੇ ਕਾਰਨ ਮੌਤ ਹੋ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Person Death due to excessive drinking Abohar News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement