Shri Muktsar Sahib : ਸ੍ਰੀ ਮੁਕਤਸਰ 'ਚ ਡਿਊਟੀ ਦੌਰਾਨ SHO ਨੂੰ ਪਿਆ ਦਿਲ ਦਾ ਦੌਰਾ, ਇਲਾਜ ਦੌਰਾਨ ਤੋੜਿਆ ਦਮ

By : BALJINDERK

Published : May 30, 2024, 12:18 pm IST
Updated : May 30, 2024, 12:18 pm IST
SHARE ARTICLE
ਐਸਐਚਓ ਇੰਸਪੈਕਟਰ ਗੁਰਦੀਪ ਸਿੰਘ
ਐਸਐਚਓ ਇੰਸਪੈਕਟਰ ਗੁਰਦੀਪ ਸਿੰਘ

Shri Muktsar Sahib : ਮਲੋਟ ਸਿਟੀ ਥਾਣੇ 'ਚ ਸੀ ਤਾਇਨਾਤ SHO ਇੰਸਪੈਕਟਰ ਗੁਰਦੀਪ ਸਿੰਘ

Shri Muktsar Sahib : ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ।

ਇਹ ਵੀ ਪੜੋ:Sanjay Singh News : ਅਮਿਤ ਸ਼ਾਹ ਨੂੰ ਪੰਜਾਬ ਦਾ ਇਤਿਹਾਸ ਪੜ੍ਹਨਾ ਚਾਹੀਦਾ- ਸੰਜੇ ਸਿੰਘ

ਐਸਐਚਓ 2 ਦਿਨਾਂ ਤੋਂ ਇਲਾਜ ਅਧੀਨ ਅੱਜ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ ਹੈ । ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਭਗੀਰਥ ਮੀਨਾ ਨੇ ਕਿਹਾ - ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਮਲੋਟ ਖੇਤਰ ਦੇ ਡੀਐਸਪੀ ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜੋ:Delhi News : ਸਿਹਤ ਮੰਤਰੀ ਸੌਰਭ ਭਾਰਦਵਾਜ ਦੇ OSD ਡਾਕਟਰ RN ਦਾਸ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨੇ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਮਾਲਵਾ ਖੇਤਰ ’ਚ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਬਤੀਤ ਕੀਤਾ ਹੈ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿਚ ਨਸ਼ਿਆਂ ਅਤੇ ਛੋਟੇ-ਮੋਟੇ ਅਪਰਾਧਾਂ ਖ਼ਿਲਾਫ਼ ਕਾਫ਼ੀ ਕੰਮ ਕੀਤਾ ਹੈ, ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ’ਚ ਤਾਇਨਾਤ ਸੀ। ਉਹ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ’ਚ ਸੇਵਾ ਨਿਭਾ ਚੁੱਕੇ ਹਨ। 

(For more news apart from   Shri Muktsar SHO malot heart attack on duty, while died News in Punjabi, stay tuned to Rozana Spokesman)

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement