ਨੌਜਵਾਨਾਂ ਦੀਆਂ ਨਸ਼ਿਆਂ ਰਾਹੀਂ ਮੌਤਾਂ ਚਿੰਤਾ ਦਾ ਵਿਸ਼ਾ : ਡੇਰਾ
Published : Jun 30, 2018, 2:25 pm IST
Updated : Jun 30, 2018, 2:25 pm IST
SHARE ARTICLE
Kulwinder Singh Dera
Kulwinder Singh Dera

ਪੰਜਾਬ ਵਿਚ ਛੇਵੇਂ ਦਰਿਆਂ ਦੇ ਨਾਮ 'ਤੇ ਵਗ ਰਹੇ ਨਸ਼ਿਆਂ ਦੇ ਦਰਿਆ ਪਿੱਛੇ ਪੁਲਿਸ ਅਫਸਰਾਂ ਦੇ ਨਾਮ ਆਉਣੇ ਸਮਾਜ ਲਈ ਵੱਡੇ ਕਲੰਕ.......

ਫਤਿਹਗੜ੍ਹ ਸਾਹਿਬ: ਪੰਜਾਬ ਵਿਚ ਛੇਵੇਂ ਦਰਿਆਂ ਦੇ ਨਾਮ 'ਤੇ ਵਗ ਰਹੇ ਨਸ਼ਿਆਂ ਦੇ ਦਰਿਆ ਪਿੱਛੇ ਪੁਲਿਸ ਅਫਸਰਾਂ ਦੇ ਨਾਮ ਆਉਣੇ ਸਮਾਜ ਲਈ ਵੱਡੇ ਕਲੰਕ ਸਿੱਧ ਹੋ ਰਹੇ ਹਨ, ਕਿਉਂਕਿ ਇਨਸਾਫ਼ ਦੇਣ ਵਾਲੇ ਹੀ ਜੇਕਰ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਾਉਣ ਤਾਂ ਇਸ ਤੋਂ ਉਪਰ ਸ਼ਰਮਨਾਕ ਗੱਲ ਹੋਰ ਕੋਈ ਨਹੀਂ ਹੋ ਸਕਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਮਾਲਵਾ ਜ਼ੋਨ ਨੰਬਰ-2 ਜਰਨਲ ਸਕੱਤਰ ਕੁਲਵਿੰਦਰ ਸਿੰਘ ਡੇਰਾ ਨੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਸ. ਡੇਰਾ ਨੇ ਕਿਹਾ ਕਿ ਕਪੂਰਥਲਾਂ ਦੇ ਨਸ਼ਾ ਛੁਡਾਉ ਕੇਂਦਰ ਜਿਸ ਦਾ ਕੁਝ ਦਿਨ ਪਹਿਲਾਂ ਹੀ ਸਿਹਤ ਮੰਤਰੀ ਬ੍ਰਹਮ ਮਹਿੰਦਰ ਵਲੋਂ ਉਦਘਾਟਨ ਕੀਤਾ ਗਿਆ ਸੀ ਵਿਵਾਦਾਂ ਵਿਚ ਘਿਰ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਕੈਪਟਨ ਦੀ ਕਾਂਗਰਸ ਸਰਕਾਰ ਦੇ ਸਮੇਂ ਨਸ਼ਾ ਘਟਣ ਦੀ ਬਜਾਏ ਸ਼ਿਖਰਾ ਛੋਹ ਰਿਹਾ ਹੈ ਤੇ ਲਗਾਤਾਰ ਨੌਜਵਾਨਾਂ ਦੀ ਮੌਤ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement