ਵਿਕਾਸ ਕਾਰਜ ਬਿਨਾਂ ਪੱਖਪਾਤ ਕਰਵਾਏ ਜਾ ਰਹੇ ਹਨ : ਵਿਧਾਇਕ ਪਾਹੜਾ
Published : Jun 30, 2018, 4:40 pm IST
Updated : Jun 30, 2018, 4:40 pm IST
SHARE ARTICLE
Barindermeet Singh Pahra and other
Barindermeet Singh Pahra and other

ਹਲਕੇ ਦਾ ਸਰਬਪੱਖੀ ਵਿਕਾਸ ਪਹਿਲ ਦੇ ਆਧਾਰ ਤੇ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਕੋਈ ਕਸਰ......

ਗੁਰਦਾਸਪੁਰ : ਹਲਕੇ ਦਾ ਸਰਬਪੱਖੀ ਵਿਕਾਸ ਪਹਿਲ ਦੇ ਆਧਾਰ ਤੇ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ. ਬਰਿਦੰਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਪਿੰਡ ਗੋਤ ਪੋਖਰ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕਰਵਾਏ ਸਮਾਗਮ ਵਿਚ ਕੀਤਾ। ਇਸ ਮੌਕੇ ਚੇਅਰਮੈਨ ਸ. ਗੁਰਮੀਤ ਸਿੰਘ ਪਾਹੜਾ, ਐਡਵੋਕੈਟ ਬਲਜੀਤ ਸਿੰਘ ਪਾਹੜਾ ਤੇ ਪਿੰਡ ਵਾਸੀ ਮੋਜੂਦ ਸਨ। ਵਿਧਾਇਕ ਸ. ਪਾਹੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕ ਭਲਾਈ ਸਕੀਮਾਂ

ਦਾ ਲਾਭ ਹਰ ਵਰਗ ਤਕ ਪੁਹੰਚਾਉਣ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ ਅਤੇ ਲਾਭਪਾਤਰੀਆਂ ਨੂੰ ਬਣਦੀਆਂ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਬੁਢਾਪਾ ਤੇ ਵਿਧਵਾ ਪੈਨਸ਼ਨ, ਸ਼ਗਨ ਸਕੀਮ, ਗੈਸ ਕੁਨੈਕਸ਼ਨ, ਬਿਜਲੀ ਦੇ ਕੁਨੈਕਸ਼ਨ, ਟਾਇਲਟ ਬਣਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨਾਂ ਹਦਾਇਤ ਕੀਤੀ ਕਿ ਬਿਨਾਂ ਕਿਸੇ ਦੇਰੀ ਦੇ ਇਨਾਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਤਕ ਪੁਜਦਾ ਕੀਤਾ ਜਾਵੇ। ਇਸ ਮੌਕੇ ਉਨਾਂ ਪਿੰਡ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਹੱਲ ਕੀਤੀਆਂ। ਸ. ਪਾਹੜਾ ਨੇ ਅੱਗੇ ਕਿਹਾ ਕਿ ਹਲਕਾ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਲਈ ਗ੍ਰਾਂਟਾ ਦੀ ਕੋਈ

ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਵਿਕਾਸ ਕਾਰਜ ਬਿਨਾਂ ਪੱਖਪਾਤ ਦੇ ਸੁਚਾਰੂ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਪੂਰੇ ਹਲਕੇ ਅੰਦਰ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਨਵੀਆਂ ਸੜਕਾਂ ਦਾ ਨਿਰਮਾਣ ਤੇ ਮੁਰੰਮਤ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਪਿੰਡ ਤੇ ਸ਼ਹਿਰੀ ਖੇਤਰ ਵਿਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।  

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਲਕੇ ਅੰਦਰ ਵਿਕਾਸ ਪੱਖੋ ਵੱਡ ਆਕਰੀ ਵਿਕਾਸ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਗੁਰਦਾਸਪੁਰ ਵਿਖੇ ਸੈਨਿਕ ਸਕੂਲ, ਮੈਡੀਕਲ ਕਾਲਜ ਸਮੇਤ ਵੱਖ-ਵੱਖ ਵਿਕਾਸ ਪ੍ਰੋਜੈਕਟ ਸ਼ੂਰੂ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਤਿੱਬੜੀ ਰੋਡ 'ਤੇ ਅੰਦਰ ਗਰਾਊਂਡ ਰੇਲਵੇ ਬ੍ਰਿਜ ਦੀ ਉਸਾਰੀ ਜਲਦ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement