ਸ਼ਹਿਰ ਦੇ ਹਰੇਕ ਹਿੱਸੇ ਨੂੰ ਨਵੀਂ ਦਿੱਖ ਦਿਤੀ ਜਾਵੇਗੀ : ਗੋਲਡੀ
Published : Jun 30, 2018, 5:10 pm IST
Updated : Jun 30, 2018, 5:10 pm IST
SHARE ARTICLE
Planting Plantation MLA Dalveer Singh Goldy
Planting Plantation MLA Dalveer Singh Goldy

ਧੂਰੀ ਦੇ ਗੁਰਦੇਵ ਨਗਰ 'ਚ ਸਥਿਤ ਮੁਹੱਲਾ ਨਿਵਾਸੀਆਂ ਵੱਲੋਂ ਇੱਕ ਵਣ ਮਹਾਂਉਤਸਵ ਸਮਾਗਮ ਕਰਵਾਇਆ ਗਿਆ.......

ਧੂਰੀ  : ਧੂਰੀ ਦੇ ਗੁਰਦੇਵ ਨਗਰ 'ਚ ਸਥਿਤ ਮੁਹੱਲਾ ਨਿਵਾਸੀਆਂ ਵੱਲੋਂ ਇੱਕ ਵਣ ਮਹਾਂਉਤਸਵ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਵਿਧਾਇਕ ਗੋਲਡੀ ਖੰਗੂੜਾ ਨੇ ਮੁਹੱਲਾ ਨਿਵਾਸੀਆਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮੇ ਵਿੱਚ ਜਿੱਥੇ ਜੰਗਲ ਖਤਮ ਹੋ ਰਹੇ ਹਨ, ਉਥੇ ਵੱਧ ਤੋਂ ਵੱਧ ਗਿਣਤੀ ਵਿੱਚ ਪੌਦੇ ਲਗਾਉਣੇ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾ ਕਿਹਾ ਕਿ ਹਰੇਕ ਵਿਅਕਤੀ ਨੂੰ ਘੱਟੋ-ਘੱਟ ਇੱਕ ਪੌਦਾ ਜਰੂਰ  ਲਗਾਉਣਾ ਚਾਹੀਦਾ ਹੈ, ਕਿਉਂਕਿ ਜਿੱਥੇ ਇਹ ਸਾਨੂੰ ਆਕਸੀਜਨ ਦਿੰਦੇ ਹਨ,

ਉਥੇ ਪੌਦਿਆਂ ਦਾ ਸਾਡੇ ਜੀਵਨ 'ਚ  ਬਹੁਤ ਵੱਡਾ ਯੋਗਦਾਨ ਹੈ। ਇਸ ਮੌਕੇ ਮੁਹੱਲਾ ਨਿਵਾਸੀਆਂ ਵੱਲੋਂ ਵਿਧਾਇਕ ਨੂੰ ਜਾਣੂ ਕਰਵਾਈਆਂ ਕੁਝ ਮੰਗਾਂ ਨਾਲ ਸਹਿਮਤ ਹੁੰਦਿਆਂ ਜਲਦੀ ਹੀ ਮੰਗਾਂ ਪੂਰੀਆਂ ਕਰਨ ਦਾ ਭਰੌਸਾ ਵੀ ਦਿੱਤਾ।  ਉਨ੍ਹਾਂ ਕਿਹਾ ਕਿ ਜਲਦੀ ਹੀ ਬਹਿਰ ਵਿੱਚ ਸੀਵਰੇਜ ਦਾ ਕੰਮ ਪੂਰਾ ਹੋਣ ਤੋਂ ਬਾਅਦ ਸ਼ਹਿਰ 'ਚ ਇੰਟਰਲਾਕਿੰਗ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਹੋਵੇਗਾ ਅਤੇ ਸ਼ਹਿਰ ਦੀ ਹਰੇਕ ਗਲੀ ਨੂੰ ਸੀਵਰੇਜ ਨਾਲ ਜੋੜਣ ਤੋਂ ਬਾਅਦ ਉਸ ਵਿੱਚ ਟਾਇਲਾਂ ਲਗਵਾਈਆਂ ਜਾਣੀਆ,

ਇਸ ਨਾਲ ਜਿੱਥੇ ਪਾਣੀ ਦੀ ਨਿਕਾਸੀ ਹੋਵੇਗੀ,ਉਥੇ ਸ਼ਹਿਰ ਨੂੱ ਨਵੀਂ ਦਿੱਖ ਵੀ ਮਿਲੇਗੀ। ਇਸ ਮੌਕੇ ਕਰਮ ਸਿੰਘ ਮਾਨ, ਕੁਲਵਿੰਦਰ ਸਿੰਘ, ਜਸਵਿੰਦ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਕੁਲਵੰਤ ਸਿੰਘ, ਜੀਤ ਸਿੰਘ, ਜਸਵੀਰ ਸਿੰਘ ਮਾਨ, ਸੁਖਵਿੰਦਰ ਸਿੰਘ ਆਦਿ ਵੀ ਹਾਜਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement