ਅਣਪਛਾਤਿਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲਾ ਦੇ ਲੀਡਰ ਦਾ ਬੇਰਹਿਮੀ ਨਾਲ ਕਤਲ
Published : Jun 30, 2019, 4:31 pm IST
Updated : Jun 30, 2019, 4:31 pm IST
SHARE ARTICLE
Murder Case
Murder Case

ਵਿਅਕਤੀ ਰੋਜ਼ਾਨਾ ਦੀ ਤਰ੍ਹਾਂ ਅਪਣੇ ਪੋਲਟਰੀ ਫਾਰਮ ਵਿਚ ਰਾਤ ਦੇ ਸਮੇਂ ਇਕੱਲਾ ਸੁੱਤਾ ਸੀ

ਬਰਨਾਲਾ: ਕਸਬਾ ਮਹਿਲ ਕਲਾਂ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲਾ ਦੇ ਲੀਡਰ ਬਹਾਦਰ ਸਿੰਘ ਦਾ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਛੀਨੀਵਾਲ ਕਲਾਂ ਰੋਡ ’ਤੇ ਸਥਿਤ ਇਕ ਪੋਲਟਰੀ ਫਾਰਮ ’ਚ ਗਲਾ ਵੱਢ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ, ਬਹਾਦਰ ਸਿੰਘ ਪੁੱਤਰ ਮਲਕੀਤ ਸਿੰਘ (48) ਰੋਜ਼ਾਨਾ ਦੀ ਤਰ੍ਹਾਂ ਅਪਣੇ ਪੋਲਟਰੀ ਫਾਰਮ ’ਚ ਹੀ ਰਾਤ ਵੇਲੇ ਇਕੱਲਾ ਸੁੱਤਾ ਸੀ। ਇਸੇ ਦੌਰਾਨ ਅਚਾਨਕ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦਾ ਕਤਲ ਕਰ ਦਿਤਾ।

Murder CaseMurder Case

ਅੱਜ ਜਦੋਂ ਉਸ ਦੀ ਪਤਨੀ ਉਸ ਨੂੰ ਚਾਹ ਦੇਣ ਫਾਰਮ ਵਿਚ ਆਈ ਤਾਂ ਬਹਾਦਰ ਸਿੰਘ ਦਾ ਗਲਾ ਵੱਢਿਆ ਦੇਖ ਕੇ ਉਹ ਘਬਰਾ ਗਈ। ਉਸ ਦੇ ਪਰਿਵਾਰ ਨੇ ਤੁਰਤ ਪੁਲਿਸ ਨੂੰ ਸੂਚਨਾ ਦਿਤੀ, ਜਿਸ ’ਤੇ ਤੁਰਤ ਕਾਰਵਾਈ ਕਰਦਿਆਂ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਕਮਲਜੀਤ ਸਿੰਘ ਗਿੱਲ ਨੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਕਾਰਵਾਈ ਆਰੰਭ ਦਿਤੀ। ਫ਼ਿਲਹਾਲ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement