ਮੈਡ੍ਰਿਡ ’ਚ ਨਾਟੋ ਸੰਮੇਲਨ ਦੇ ਮੱਦੇਨਜ਼ਰ 10 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ
Published : Jun 30, 2022, 12:16 am IST
Updated : Jun 30, 2022, 12:16 am IST
SHARE ARTICLE
image
image

ਮੈਡ੍ਰਿਡ ’ਚ ਨਾਟੋ ਸੰਮੇਲਨ ਦੇ ਮੱਦੇਨਜ਼ਰ 10 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ

ਮੈਡ੍ਰਿਡ, 29 ਜੂਨ : ਸਪੇਨ ਦੀ ਰਾਜਧਾਨੀ ਮੈਡਰਿਡ ਵਿਚ ਹੋਣ ਵਾਲੇ ਉਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸੰਮੇਲਨ ਤੋਂ ਪਹਿਲਾਂ ਸੁਰੱਖਿਆ ਲਈ ਲਗਭਗ 10,000 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਸਮੇਤ ਦੁਨੀਆ ਭਰ ਦੇ 40 ਨੇਤਾ ਸੰਮੇਲਨ ’ਚ ਹਿੱਸਾ ਲੈਣਗੇ।
ਪੁਲਿਸ ਨੇ ਸੰਮੇਲਨ ਵਾਲੀ ਥਾਂ ਨੂੰ ਵੈਨਾਂ ਅਤੇ ਬਖ਼ਤਰਬੰਦ ਗੱਡੀਆਂ ਨਾਲ ਘੇਰ ਲਿਆ ਹੈ। ਇਹ ਸੰਮੇਲਨ ਬੁਧਵਾਰ ਨੂੰ ਆਈਐਫ਼ਈਐਮਏ ਕਨਵੈਨਸ਼ਨ ਸੈਂਟਰ ਵਿਚ ਸ਼ੁਰੂ ਹੋਵੇਗਾ। ਸਪੇਨ ਦੀ ਨੈਸ਼ਨਲ ਪੁਲਿਸ ਨੇ ਨਿਗਰਾਨੀ ਲਈ ਡਰੋਨ ਤਾਇਨਾਤ ਕੀਤੇ ਹਨ, ਜਦਕਿ ਸੰਮੇਲਨ ਦੌਰਾਨ ਨਾਗਰਿਕ ਡਰੋਨਾਂ ਉਡਾਉਣ ’ਤੇ ਪਾਬੰਦੀ ਰਹੇਗੀ। ਸਥਾਨਕ ਅਧਿਕਾਰੀਆਂ ਨੇ ਸਲਾਹ ਦਿੱਤੀ ਹੈ ਕਿ ਜੇ ਸੰਭਵ ਹੋਵੇ ਤਾਂ ਮੈਡ੍ਰਿਡ ਦੇ ਨਿਵਾਸੀ ਘਰਾਂ ਤੋਂ ਹੀ ਕੰਮ ਕਰਨ ਅਤੇ ਸੁਰੱਖਿਆ ਪ੍ਰਣਾਲੀਆਂ ਕਾਰਨ ਹੋਣ ਵਾਲੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਹੋਰ ਜ਼ਿਆਦਾ ਗੁੰਝਲਦਾਰ ਬਣਾਉਣ ਤੋ ਬਚਣ।      (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement