ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇਕ ਹੋਰ ਗ੍ਰਿਫ਼ਤਾਰੀ
Published : Jun 30, 2022, 1:05 pm IST
Updated : Jun 30, 2022, 1:05 pm IST
SHARE ARTICLE
Sidhu Moose wala
Sidhu Moose wala

ਕਾਬੂ ਕੀਤੇ ਕਥਿਤ ਦੋਸ਼ੀ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਹੈ ਦੋਸ਼

 

ਲੁਧਿਆਣਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਲੁਧਿਆਣਾ ਦੀ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

 

Sidhu Moose WalaSidhu Moose Wala

ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸਤਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਤਲਵੰਡੀ ਰਾਏ ਵਜੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸਤਬੀਰ ਸਿੰਘ ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ।

ArrestArrest

ਹਾਲ ਦੀ ਘੜੀ ਪੁਲਿਸ ਅਧਿਕਾਰੀ ਸੰਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ ਅਤੇ ਇਸ ਦਾ ਖ਼ੁਲਾਸਾ ਅੱਜ ਬਾਅਦ ਦੁਪਹਿਰ ਪ੍ਰੈੱਸ ਕਾਨਫ਼ਰੰਸ 'ਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਪੁਲਿਸ ਵਲੋਂ ਉਸ ਦੇ ਕਬਜ਼ੇ 'ਚੋਂ ਇਕ ਪਿਸਤੌਲ ਦੋ ਕਾਰਤੂਸ ਅਤੇ ਇਕ ਫਾਰਚੂਨਰ ਕਾਰ ਵੀ ਬਰਾਮਦ ਕੀਤੀ ਗਈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement