ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ
Published : Jun 30, 2023, 3:03 pm IST
Updated : Jun 30, 2023, 3:03 pm IST
SHARE ARTICLE
photo
photo

ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ਤੇ  ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ

 

ਚੰਡੀਗੜ੍ਹ, 30 ਜੂਨ- ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ  ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ 'ਚ ਔਰਤਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ  ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇਕ ਕਿਸ਼ਤ ਵਿਚ ਵਿੱਤੀ ਸਹਾਇਤਾ ਦਿਤੀ ਜਾਵੇਗੀ। ਇਸ ਯੋਜਨਾ ਤਹਿਤ, ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿਚ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿਚ ਮਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ  6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਜਾਂਦੇ ਹਨ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜਮੀ ਹੈ। 

ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ਤੇ  ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ। 

ਮੰਤਰੀ ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement