ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦਿਹਾਂਤ 'ਤੇ ਸੀਨੀਅਰ ਆਗੂਆਂ ਨੇ ਜਤਾਇਆ ਦੁੱਖ

By : GAGANDEEP

Published : Jun 30, 2023, 2:34 pm IST
Updated : Jun 30, 2023, 3:08 pm IST
SHARE ARTICLE
photo
photo

ਬੀਰ ਦਵਿੰਦਰ ਸਿੰਘ ਨੇ 73 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ

 

ਚੰਡੀਗੜ੍ਹ:  ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ 73 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੀ.ਜੀ.ਆਈ. ਚੰਡੀਗੜ੍ਹ 'ਚ ਅੱਜ ਸਵੇਰੇ 11 ਵਜੇ ਆਖ਼ਰੀ ਸਾਹ ਲਿਆ। ਦਸਿਆ ਜਾ ਰਿਹਾ ਹੈ ਕਿ ਉਹ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਬੀਰ ਦਵਿੰਦਰ ਸਿੰਘ ਦੇ ਫੂਡ ਪਾਈਪ ਵਿਚ ਕੈਂਸਰ ਡਿਟੈਕਟ ਹੋਇਆ ਸੀ। ਮਿਲੀ ਜਾਣਕਾਰੀ ਅਨੁਸਾਰ ਬੀਰ ਦਵਿੰਦਰ ਸਿੰਘ ਦਾ ਅੰਤਮ ਸਸਕਾਰ ਪਟਿਆਲਾ ਵਿਖੇ ਹੀ ਹੋਵੇਗਾ। ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪੰਜਾਬ ਦੀ ਵਿਧਾਨ ਸਭਾ ਵਿਚ 2003 ਤੋਂ 2004 ਤਕ ਡਿਪਟੀ ਸਪੀਕਰ ਵੀ ਰਹੇ। ਉਹਨਾਂ ਦੇ ਦਿਹਾਂਤ 'ਤੇ ਕਈ ਸੀਨੀਅਰ ਆਗੂਆਂ ਨੇ ਸੋਗ ਜਤਾਇਆ ਹੈ।

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ
ਪੰਜਾਬ ਦੇ ਸੂਝਵਾਨ ਆਗੂ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸ. ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।

 

 

 ਰਾਜਾ ਵੜਿੰਗ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦਿਹਾਂਤ 'ਤੇ ਜਤਾਇਆ ਦੁੱਖ
 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਗ ਜਤਾਉਂਦਿਆਂ ਕਿਹਾ ਕਿ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪੰਜਾਬ ਬਾਰੇ ਆਪਣੀ ਡੂੰਘੀ ਜਾਣਕਾਰੀ, ਅਪਣੀ ਨਿਮਰਤਾ ਅਤੇ ਨਿਰਸਵਾਰਥ ਸੇਵਾ ਲਈ ਮਸ਼ਹੂਰ ਸਨ। ਮੈਂ ਦੁਖੀ ਪ੍ਰਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

 ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦਿਹਾਂਤ 'ਤੇ ਸੁਖਜਿੰਦਰ ਰੰਧਾਵਾ ਨੇ ਪ੍ਰਗਟਾਇਆ ਦੁੱਖ
ਸੁਖਜਿੰਦਰ ਰੰਧਾਵਾ ਨੇ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਉਂਦਿਆਂ  ਕਿਹਾ ਕਿ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

​ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦਾਈ ਖਬਰ -: ਸਿੱਖ ਚਿੰਤਕ ਤੇ ਵਿਦਵਾਨ ਰਾਜਸੀ ਆਗੂ ਸ. ਬੀਰਦਵਿੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ। ਅਕਾਲ ਪੁਰਖ ਉਨ੍ਹਾਂ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ।

ਪੰਜਾਬ ਕਾਂਗਰਸ ਨੇ ਟਵੀਟ ਕਰਦਿਆਂ ਕਿਹਾ ਕਿ ਸਾਬਕਾ ਡਿਪਟੀ ਸਪੀਕਰ  ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਪੰਜਾਬ ਕਾਂਗਰਸ ਉਹਨਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement