Ladowal Toll Plaza : ਕਿਸਾਨਾਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ 'ਪੱਕੇ ਤੌਰ' 'ਤੇ ਕੀਤਾ ਬੰਦ ! ਕੈਬਿਨਾਂ ਨੂੰ ਲਾਏ ਤਾਲੇ
Published : Jun 30, 2024, 5:03 pm IST
Updated : Jun 30, 2024, 5:08 pm IST
SHARE ARTICLE
Ladowal Toll Plaza
Ladowal Toll Plaza

ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ- ਅਧਿਕਾਰੀ ਸਮਾਂ ਸੀਮਾ ਨਹੀਂ ਦਿਖਾ ਰਹੇ

Ladowal Toll Plaza : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਇੱਥੇ ਨੈਸ਼ਨਲ ਹਾਈਵੇਅ 'ਤੇ ਪਿਛਲੇ 15 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਅੱਜ ਐਤਵਾਰ ਨੂੰ ਟੋਲ ਪਲਾਜ਼ਾ ਨੂੰ ਪੱਕੇ ਤੌਰ 'ਤੇ ਤਾਲੇ ਲਗਾ ਕੇ ਬੰਦ ਕਰ ਦਿੱਤਾ ਹੈ ਅਤੇ ਕੈਬਿਨਾਂ 'ਤੇ ਕਿਸਾਨਾਂ ਦੇ ਝੰਡੇ ਲਗਾ ਦਿੱਤੇ ਗਏ ਹਨ।

ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਧਰਨਾ ਖਤਮ ਕਰ ਦਿੱਤਾ ਗਿਆ ਹੈ। ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਤਰਪਾਲਾਂ -ਪੱਲੀਆਂ ਨਾਲ ਬੰਦ ਕਰ ਦਿੱਤਾ ਗਿਆ ਹੈ। ਅੱਜ NHAI ਦੇ ਅਧਿਕਾਰੀ ਗੱਲ ਕਰਨ ਆਏ ਸਨ ਪਰ ਕਾਫੀ ਸਮਾਂ ਹੋ ਗਿਆ ਸੀ ਇਸ ਲਈ ਅੱਜ ਉਨ੍ਹਾਂ ਨਾਲ ਗੱਲ ਨਹੀਂ ਹੋਈ।

ਕਿਸਾਨ ਆਗੂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀ ਗੈਰ ਮੌਜੂਦਗੀ ਵਿੱਚ ਇਹ ਟੋਲ ਪਲਾਜ਼ਾ ਚਾਲੂ ਹੋ ਜਾਂਦਾ ਹੈ ਤਾਂ ਉਹ ਬਿਨਾਂ ਕਿਸੇ ਦੇਰੀ ਤੋਂ ਮੁੜ ਇਸ ਟੋਲ ਪਲਾਜ਼ਾ ’ਤੇ ਡੇਰੇ ਲਾਉਣਗੇ। ਅੱਜ ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਟੈਕਸੀ ਯੂਨੀਅਨ ਦੇ ਆਗੂ ਪੁੱਜੇ ਹਨ, ਜਿਨ੍ਹਾਂ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ। 

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੋਲ ਦੇ ਰੇਟ ਸਭ ਤੋਂ ਵੱਧ ਹਨ। ਆਮ ਆਦਮੀ ਤੋਂ ਲੈ ਕੇ ਵਪਾਰੀਆਂ ਤੱਕ ਹਰ ਕਿਸੇ ਨੂੰ ਭਾਰੀ ਟੈਕਸ ਦੇ ਕੇ ਇਸ ਟੋਲ ਤੋਂ ਲੰਘਣਾ ਪੈਂਦਾ ਸੀ। ਇਸ ਧਰਨੇ ਵਿੱਚ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੀ ਭਰਪੂਰ ਸਮਰਥਨ ਮਿਲਿਆ ਹੈ। ਕਈ ਟੈਕਸੀ ਡਰਾਈਵਰ ਵੀ ਪੂਰਾ ਸਹਿਯੋਗ ਦੇ ਰਹੇ ਹਨ।

ਦਿਲਬਾਗ ਸਿੰਘ ਨੇ ਕਿਹਾ ਕਿ ਉਹ ਕਈ ਵਾਰ ਟੋਲ ਅਧਿਕਾਰੀਆਂ ਅਤੇ ਐਨਐਚਏਆਈ ਨੂੰ ਇਸ ਟੋਲ ਦੀ ਸਮਾਂ ਸੀਮਾ ਦੱਸਣ ਲਈ ਕਹਿ ਚੁੱਕੇ ਹਨ ਪਰ ਕੋਈ ਵੀ ਅਧਿਕਾਰੀ ਜਵਾਬ ਨਹੀਂ ਦੇ ਰਿਹਾ। ਇਸ ਦਾ ਸਧਾਰਨ ਕਾਰਨ ਇਹ ਹੈ ਕਿ ਇਸ ਟੋਲ ਦੀ ਮਿਆਦ ਖਤਮ ਹੋ ਗਈ ਹੈ। ਲੋਕਾਂ ਤੋਂ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ। ਅੱਜ ਤਾਲਾ ਲਗਾ ਕੇ ਟੋਲ ਨੂੰ ਹਮੇਸ਼ਾ ਲਈ ਬੰਦ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ 15 ਦਿਨਾਂ ਤੋਂ ਕਿਸਾਨ ਟੋਲ ਪਲਾਜ਼ਾ ਦੇ ਰੇਟਾਂ 'ਚ ਕੀਤੇ ਗਏ ਵਾਧੇ ਦੇ ਵਿਰੋਧ 'ਚ ਧਰਨਾ ਲਾ ਕੇ ਬੈਠੇ ਸੀ। ਕਿਸਾਨ ਯੂਨੀਅਨ ਨੇ ਬੀਤੇ ਦਿਨੀਂ ਕਿਹਾ ਸੀ ਕਿ ਨੈਸ਼ਨਲ ਹਾਈਵੇਅ ਅਥਾਰਟੀ ਨੂੰ 30 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਸੀ ਕਿ ਜੇਕਰ ਟੋਲ ਰੇਟਾਂ 'ਚ ਵਾਧਾ ਵਾਪਸ ਨਾ ਲਿਆ ਗਿਆ ਤਾਂ 30 ਜੂਨ ਨੂੰ ਹਮੇਸ਼ਾ ਲਈ ਟੋਲ ਪਲਾਜ਼ਾ ਨੂੰ ਤਾਲੇ ਲਾ ਕੇ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਟੋਲ ਪਲਾਜ਼ਾ 'ਤੇ ਕਦੇ ਟੋਲ ਵਸੂਲ ਨਹੀਂ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement