Bathinda Murder News: ਜਿਗਰੀ ਯਾਰਾਂ ਨੇ ਹੀ ਨੌਜਵਾਨ ਦਾ ਕੀਤਾ ਕਤਲ!
Published : Jun 30, 2025, 4:47 pm IST
Updated : Jun 30, 2025, 4:47 pm IST
SHARE ARTICLE
Bathinda Murder News
Bathinda Murder News

ਮਾਮੂਲੀ ਝਗੜੇ ਮਗਰੋਂ ਉਤਾਰਿਆ ਮੌਤ ਦੇ ਘਾਟ

Bathinda Murder News: ਕੋਈ ਸਮਾਂ ਸੀ ਯਾਰ ਬੇਲੀ ਇੱਕ ਦੂਜੇ ਲਈ ਜਾਣ ਦੇਣ ਤੱਕ ਜਾਂਦੇ ਸਨ ਪਰ ਅੱਜ ਹਾਲਾਤ ਇਹ ਹੋ ਗਏ ਹਨ ਕਿ ਜਿਗਰੀ ਯਾਰਾਂ ਵੱਲੋਂ ਜਿਗਰੀ ਯਾਰ ਨੂੰ ਹੀ ਨਸ਼ੇ ਦੇ ਹਾਲਾਤ ਵਿੱਚ ਬੁਰੀ ਤਰ੍ਹਾਂ ਵੱਢ ਦਿੱਤਾ ਗਿਆ। ਬਠਿੰਡਾ ਦੇ ਪੋਸ਼ ਇਲਾਕੇ ਮਾਡਲ ਟਾਊਨ ਫੇਜ਼-3 ਵਿਖੇ ਬੀਤੀ ਦੇਰ ਰਾਤ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

 ਮ੍ਰਿਤਕ ਅਮਰੋਜ਼ ਸਿੰਘ ਵਾਸੀ ਲਾਲ ਬਾਈ ਦੇ ਚਾਚਾ ਜਸਕਰਨ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਬਠਿੰਡਾ ਵਿਖੇ ਘੁੰਮਣ ਆਇਆ ਸੀ ਅਤੇ ਇਸ ਦੌਰਾਨ ਉਹ ਆਪਣੇ ਦੋਸਤਾਂ ਕੋਲ ਚਲਾ ਗਿਆ, ਜਿੱਥੇ ਕਿਸੇ ਗੱਲੋਂ ਕਹਾ ਸੁਣੀ ਹੋਣ ਤੋਂ ਬਾਅਦ ਅਮਰੋਜ਼ ਦਾ ਕਤਲ ਉਸ ਦੇ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਗਿਆ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹੋਏ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

 ਉਧਰ ਦੂਸਰੇ ਪਾਸੇ ਲਾਲ ਬਾਈ ਦੇ ਸਰਪੰਚ ਪਿਆਰਾ ਸਿੰਘ ਦਾ ਕਹਿਣਾ ਹੈ ਕਿ ਇਹ ਬਹੁਤ ਮੰਗਭਾਗੀ ਘਟਨਾ ਵਾਪਰੀ ਹੈ। ਇੱਕ ਨੌਜਵਾਨ ਦਾ ਕਤਲ ਛੋਟੀ ਜਿਹੀ ਤਕਰਾਰ ਪਿੱਛੇ ਕਰ ਦਿੱਤਾ ਗਿਆ। ਉਹਨਾਂ ਕਿਹਾ ਫ਼ਿਲਹਾਲ ਪੁਲਿਸ ਵੱਲੋਂ ਅਮਰੋਜ਼ ਦੇ ਦੋਸਤਾਂ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਡੀਐੱਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਫੇਜ਼-3 ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਏਮਜ਼ ਵਿੱਚ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।

 ਉਹਨਾਂ ਦੱਸਿਆ ਕਿ ਇਹ ਨੌਜਵਾਨ ਆਪਸ ਵਿੱਚ ਦੋਸਤ ਸਨ ਅਤੇ ਇਹਨਾਂ ਵੱਲੋਂ ਮਨਾਲੀ ਘੁੰਮਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਗੱਡੀ ਖ਼ਰਾਬ ਹੋਣ ਕਾਰਨ ਇਹਨਾਂ ਵੱਲੋਂ ਬਠਿੰਡਾ ਵਿੱਚ ਹੀ ਰਹਿ ਕੇ ਪਾਰਟੀ ਕੀਤੀ ਜਾ ਰਹੀ ਸੀ। ਸ਼ਰਾਬ ਪੀਣ ਉਪਰੰਤ ਕਿਸੇ ਗੱਲ ਤੋਂ ਤਕਰਾਰ ਹੋਣ ਤੋਂ ਬਾਅਦ ਕਰੀਬ ਅੱਧੀ ਦਰਜਨ ਦੋ ਨੌਜਵਾਨਾਂ ਵੱਲੋਂ ਅਮਰੋਜ਼ ਸਿੰਘ ਉੱਤੇ ਤੇਜ਼ਧਾਰ ਹਥਿਆਰਾਂ ਹਮਲਾ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement