ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਦੇ ਮਾਮਲੇ 'ਚ ਸੁਣਵਾਈ ਹੋਈ ਸ਼ੁਰੂ
Published : Jul 30, 2021, 7:31 am IST
Updated : Jul 30, 2021, 7:31 am IST
SHARE ARTICLE
image
image

ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਦੇ ਮਾਮਲੇ 'ਚ ਸੁਣਵਾਈ ਹੋਈ ਸ਼ੁਰੂ

ਚੰਡੀਗੜ੍ਹ, 29 ਜੁਲਾਈ (ਸੁਰਜੀਤ ਸਿੰਘ ਸੱਤੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪਮੁੱਖ ਸਕੱਤਰ (ਸੀਪੀਐਸ) ਸੁਰੇਸ਼ ਕੁਮਾਰ ਦੀ ਨਿਯੁਕਤੀ ਦੇ ਮਾਮਲੇ ਵਿਚ ਲੰਮੇ ਅਰਸੇ ਬਾਅਦ ਵੀਰਵਾਰ ਨੂੰ  ਸੁਣਵਾਈ ਮੁੜ ਸ਼ੁਰੂ ਹੋ ਗਈ ਹੈ | ਪੰਜਾਬ ਸਰਕਾਰ ਨੇ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਸੀ ਤੇ ਅੱਜ ਦੇਸ਼ ਦੇ ਚੋਟੀ ਦੇ ਵਕੀਲ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ.ਚਿਦੰਬਰਮ ਨੇ ਸਰਕਾਰ ਵਲੋਂ ਬਹਿਸ ਸ਼ੁਰੂ ਕੀਤੀ | 
ਜਸਟਿਸ ਏਜੀ ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਡਵੀਜ਼ਨ ਬੈਂਚ ਮੂਹਰੇ ਇਕ ਘੰਟਾ ਚਲੀ ਸੁਣਵਾਈ ਤੋਂ ਬਾਅਦ ਕੋਰਟ ਦਾ ਸਮਾਂ ਪੂਰਾ ਹੋਣ ਕਾਰਨ ਸੁਣਵਾਈ ਸ਼ੁਕਰਵਾਰ 30 ਜੁਲਾਈ 'ਤੇ ਪਾ ਦਿਤੀ ਗਈ ਤੇ ਪੀ. ਚਿਦੰਬਰਮ ਸਰਕਾਰ ਵਲੋਂ ਪੱਖ ਰੱਖਣਾ ਜਾਰੀ ਰੱਖਣਗੇ | ਉਸ ਉਪਰੰਤ ਸੋਮਵਾਰ ਨੂੰ  ਪਟੀਸ਼ਨਰ ਵਲੋਂ ਪੱਖ ਰਖਿਆ ਜਾਵੇਗਾ | ਪਿਛਲੇ ਸਾਲ ਮਾਰਚ ਮਹੀਨੇ ਵਿਚ ਕੋਰੋਨਾ  ਕਾਰਨ ਵਿਗੜੇ ਹਾਲਾਤ ਦੇ ਮੱਦੇਨਜ਼ਰ ਇਸ ਕੇਸ ਉੱਤੇ ਸੁਣਵਾਈ ਨਹੀਂ ਹੋ ਰਹੀ ਸੀ |  ਇਸ ਦੌਰਾਨ ਪੰਜਾਬ ਸਰਕਾਰ ਨੇ ਅਰਜ਼ੀ ਦੇ ਕੇ ਇਸ ਮਾਮਲੇ ਦੀ ਮੁੜ ਸੁਣਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਸੀ | 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement