ਫ਼ਿਰੋਜ਼ਪੁਰ ਵਿਚ ਵਿਆਹੁਤਾ ਦੀ ਹੋਈ ਮੌਤ, ਪੇਕੇ ਪ੍ਰਵਾਰ ਨੇ ਸਹੁਰਾ ਪ੍ਰਵਾਰ 'ਤੇ ਲਗਾਏ ਦੋਸ਼

By : GAGANDEEP

Published : Jul 30, 2023, 5:27 pm IST
Updated : Jul 30, 2023, 5:27 pm IST
SHARE ARTICLE
photo
photo

ਤਿੰਨ ਸਾਲ ਪਹਿਲਾਂ ਹੋਇਆ ਸੀ ਮ੍ਰਿਤਕਾ ਦਾ ਵਿਆਹ

 

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਵਿਚ ਇਕ ਵਿਆਹੁਤਾ ਨੂੰ ਉਸਦੇ ਸਹੁਰਿਆਂ ਵਲੋਂ ਦਾਜ ਲਈ ਜ਼ਹਿਰ ਦੇ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤੀ ਨੂੰ ਸਰਕਾਰੀ ਨੌਕਰੀ ਮਿਲਣ 'ਤੇ ਸਹੁਰੇ ਵਾਲੇ ਦਾਜ 'ਚ ਕਾਰ ਦੀ ਮੰਗ ਕਰ ਰਹੇ ਸਨ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਮੁਲਜ਼ਮ ਸਹੁਰੇ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਰੋਪੜ 'ਚ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਪਲਟੀ ਗੱਡੀ 

ਮੁਲਜ਼ਮਾਂ ਦੀ ਪਛਾਣ ਪਤੀ ਹਰਦੀਪ ਸਿੰਘ, ਸਹੁਰਾ ਗੁਰਬਚਨ ਸਿੰਘ, ਸੱਸ ਕ੍ਰਿਸ਼ਨਾ ਰਾਣੀ ਅਤੇ ਨਿਰਮਲ ਕੌਰ ਅਹਿਮਦ ਫਦੀ ਲੱਖੋਕੇ ਬਹਿਰਾਮ ਵਜੋਂ ਹੋਈ ਹੈ। ਪਤੀ ਦੀ ਗ੍ਰਿਫਤਾਰੀ ਵੀ ਪੁਲਿਸ ਨੇ ਕਰ ਲਈ ਹੈ। ਭਰਾ ਮਨਜੀਤ ਸਿੰਘ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਦਸਿਆ ਹੈ ਕਿ ਉਸ ਦੀ ਭੈਣ ਪਰਮਜੀਤ ਕੌਰ (25) ਦਾ ਵਿਆਹ ਸਾਢੇ ਤਿੰਨ ਸਾਲ ਪਹਿਲਾਂ ਹਰਦੀਪ ਸਿੰਘ ਨਾਲ ਧੂਮ-ਧਾਮ ਨਾਲ ਹੋਇਆ ਸੀ।

ਇਹ ਵੀ ਪੜ੍ਹੋ: ਝੋਨੇ ਦੀ ਮੁੜ ਬਿਜਾਈ ਸੰਭਵ ਨਾ ਹੋਵੇ ਤਾਂ ਬਦਲਵੀਆਂ ਫਸਲਾਂ ਉਗਾਉਣ ਪੰਜਾਬ ਦੇ ਕਿਸਾਨ : ਖੇਤੀ ਮਾਹਰ 

ਵਿਆਹ ਵਿਚ ਉਨ੍ਹਾਂ ਦੀ ਹੈਸੀਅਤ ਮੁਤਾਬਕ ਦਾਜ ਦਿਤਾ ਗਿਆ ਪਰ ਭੈਣ ਦੇ ਸਹੁਰੇ ਵਾਲੇ ਦਾਜ ਤੋਂ ਖੁਸ਼ ਨਹੀਂ ਸਨ। ਉਹ ਦਾਜ ਵਿਚ ਕਾਰ ਦੀ ਮੰਗ ਕਰ ਰਹੇ ਸਨ।
ਮੁਲਜ਼ਮ ਨੇ ਉਸ ਦੀ ਭੈਣ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਮੂੰਹ ਵਿਚ ਕੋਈ ਜ਼ਹਿਰੀਲਾ ਪਦਾਰਥ ਪਾ ਦਿਤਾ। ਸੂਚਨਾ ਮਿਲਣ 'ਤੇ ਉਹ ਭੈਣ ਦੇ ਸਹੁਰੇ ਅਹਿਮਦ ਫਦੀ ਪਹੁੰਚੇ ਅਤੇ ਪਰਮਜੀਤ ਨੂੰ ਜਲਾਲਾਬਾਦ ਦੇ ਮਿੱਡਾ ਹਸਪਤਾਲ 'ਚ ਦਾਖਲ ਕਰਵਾਇਆ। ਜਿਥੇ ਉਸ ਦੀ ਹਾਲਤ ਵਿਗੜਦੀ ਦੇਖ ਉਸ ਨੂੰ ਇਲਾਜ ਲਈ ਮੋਗਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਪਰਮਜੀਤ ਦੀ ਮੌਤ ਹੋ ਚੁੱਕੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement