ਮੱਧ ਪ੍ਰਦੇਸ਼ 'ਚ ਹੜ੍ਹਾਂ ਨੇ ਧਾਰਿਆ ਭਿਆਨਕ ਰੂਪ
Published : Aug 30, 2020, 11:24 pm IST
Updated : Aug 30, 2020, 11:24 pm IST
SHARE ARTICLE
image
image

ਮੱਧ ਪ੍ਰਦੇਸ਼ 'ਚ ਹੜ੍ਹਾਂ ਨੇ ਧਾਰਿਆ ਭਿਆਨਕ ਰੂਪ

8 ਲੋਕਾਂ ਦੀ ਮੌਤ, ਮੁੱਖ ਮੰਤਰੀ ਵਲੋਂ ਹਵਾਈ ਸਰਵੇਖਣ

ਭੋਪਾਲ, 30 ਅਗੱਸਤ : ਮੱਧ ਪ੍ਰਦੇਸ਼ 'ਚ ਭਾਰੀ ਮੀਂਹ ਕਾਰਨ ਹੜ੍ਹ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਯਾਨੀ ਕਿ ਐਤਵਾਰ ਨੂੰ ਹਵਾਈ ਸਰਵੇਖਣ ਕੀਤਾ।
ਉਨ੍ਹਾਂ ਕਿਹਾ ਕਿ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪ੍ਰਦੇਸ਼ ਵਿਚ 8 ਲੋਕਾਂ ਦੀ ਮੌਤ ਹੋਈ ਹੈ ਅਤੇ ਇਸ ਵਿਨਾਸ਼ਕਾਰੀ ਹੜ੍ਹ ਦੀ ਲਪੇਟ ਵਿਚ 12 ਜ਼ਿਲ੍ਹਿਆਂ ਦੇ 454 ਪਿੰਡਾਂ ਦੇ 7,000 ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ 'ਚ ਫਸੇ 40 ਪਿੰਡਾਂ ਦੇ ਲਗਭਗ 1200 ਹੋਰ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੰਧ ਡਿੱਗਣ ਅਤੇ ਨਦੀ-ਨਾਲਿਆਂ ਵਿਚ ਵਹਿ ਜਾਣ ਕਾਰਨ 8 ਲੋਕਾਂ ਦੀ ਮੌਤ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਆਫ਼ਤ ਮੋਚਨ ਬਲ (ਐਨ.ਡੀ.ਆਰ.ਐਫ਼.) ਮੱਧ ਪ੍ਰਦੇਸ਼ ਆਫ਼ਤ ਮੋਚਲ ਬਲ (ਐਸ.ਡੀ.ਆਰ.ਐਫ਼.) ਅਤੇ ਹਵਾਈ ਫ਼ੌਜ ਸਮੇਤ
ਹੋਰ ਬਚਾਅ ਦਲ ਕਾਮਿਆਂ ਨੇ ਇਸ ਹੜ੍ਹ 'ਚ ਫਸੇ ਇਨ੍ਹਾਂ ਪਿੰਡਾਂ ਦੇ 7,000 ਤੋਂ ਵੱਧ ਲੋਕਾਂ ਨੂੰ ਹੜ੍ਹ ਪ੍ਰਭਾਵਤ ਇਲਾਕਿਆਂ ਤੋਂ ਸੁਰੱਖਿਅਤ ਕਢਿਆ ਹੈ। ਉਨ੍ਹਾਂ ਦਸਿਆ ਕਿ 170 ਰਾਹਤ ਕੈਂਪਾਂ 'ਚ 9300 ਲੋਕ ਰਹਿ ਰਹੇ ਹਨ।
ਕਈ ਸ਼ਹਿਰ ਅਤੇ ਪਿੰਡ ਪਾਣੀ 'ਚ ਡੁੱਬ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁੱਕਰਵਾਰ ਰਾਤ ਤੋਂ ਹੀ ਰਾਹਤ ਅਤੇ ਬਚਾਅ ਕੰਮ ਵਿਆਪਕ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਮੈਂ ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚਰਚਾ ਕੀਤੀ ਅਤੇ ਪ੍ਰਦੇਸ਼ ਵਿਚ ਆਏ ਹੜ੍ਹ ਬਾਰੇ ਪੂਰੀ ਸਥਿਤੀ ਦੀ ਜਾਣਕਾਰੀ ਦਿਤੀ। ਸ਼ਿਵਰਾਜ ਚੌਹਾਨ ਨੇ ਕਿਹਾ ਕਿ ਮੈਂ ਰੱਖਿimageimageਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲ ਕਰ ਕੇ ਮਦਦ ਮੰਗੀ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement