ਮੋਗਾ 'ਚ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਨੌਜਵਾਨ ਦਿੱਲੀ 'ਚ ਗ੍ਰਿਫ਼ਤਾਰ                 
Published : Aug 30, 2020, 1:37 pm IST
Updated : Aug 30, 2020, 1:39 pm IST
SHARE ARTICLE
Khalistan Flag
Khalistan Flag

ਦੋਹਾਂ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਦੇ ਤੌਰ 'ਤੇ ਹੋਈ ਹੈ।

ਮੋਗਾ - ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ 14 ਅਗਸਤ ਨੂੰ ਮੋਗਾ ਦੇ ਡੀ. ਸੀ. ਦਫਤਰ ਦੀ ਛੱਤ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਵਿਅਕਤੀਆਂ ਨੂੰ ਦਿੱਲੀ ਦੀ ਸਪੈਸ਼ਲ ਸੈੱਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

Khalistan Flag Khalistan Flag

ਦੋਹਾਂ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਦੇ ਤੌਰ 'ਤੇ ਹੋਈ ਹੈ। ਜਾਣਕਾਰੀ ਅਨੁਸਾਰ ਇਹ ਵੀ ਸਾਹਮਣੇ ਆਇਆ ਹੈ ਕਿ ਜਸਪਾਲ ਸਿੰਘ ਇਕ ਪੁਲਿਸ ਵਾਲੇ ਦਾ ਹੀ ਬੇਟਾ ਹੈ। ਇਸ ਤੋਂ ਪਹਿਲਾਂ ਮੋਗਾ ਪੁਲਿਸ ਨੇ ਇਸ ਘਟਨਾ ਦੀ ਵੀਡੀਓ ਬਣਾਉਣ ਵਾਲੇ ਨੌਜਵਾਨ ਅਕਾਸ਼ਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।

ArrestedArrested

 ਦੱਸ ਦਈਏ ਕਿ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡੀ. ਸੀ. ਦਫਤਰ ਅਤੇ ਉਸ ਤੋਂ ਬਾਅਦ ਕੋਟਕਪੂਰਾ ਬਾਈਪਾਸ ਦੇ ਫਲਾਈਓਵਰ 'ਤੇ ਵੀ ਖ਼ਾਲਿਸਤਾਨੀ ਝੰਡਾ ਲਹਿਰਾਇਆ ਗਿਆ ਸੀ। ਜ਼ਿਲ੍ਹਾ ਪੁਲਿਸ ਖਾਲਿਸਤਾਨੀ ਝੰਡਾ ਲਹਿਰਾਉਣ ਵਾਲਿਆਂ ਦੀ ਭਾਲ ਵਿਚ ਸੀ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੂੰ ਇਹ ਸਫ਼ਲਤਾ ਮਿਲੀ ਹੈ।

Khalistan Flag Khalistan Flag

ਮੋਗਾ ਪੁਲਿਸ ਵੀ ਦੋਹਾਂ ਨੌਜਵਾਨਾਂ ਦੀ ਤਲਾਸ਼ ਵਿਚ ਸੀ ਜਿਸ ਨੂੰ ਲੈ ਕੇ ਮੋਗਾ ਵਿਚ ਕਾਫੀ ਸਖ਼ਤੀ ਕੀਤੀ ਗਈ ਸੀ। ਹੁਣ ਜਦੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਦੋਵਾਂ ਤੋਂ ਪੁੱਛਗਿੱਛ ਲਗਾਤਾਰ ਕੀਤੀ ਜਾ ਰਹੀ ਹੈ, ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement