ਅਮਲੋਹ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਦਾ ਬੇਰਹਿਮੀ ਦਾ ਕਤਲ
Published : Aug 30, 2022, 3:01 pm IST
Updated : Aug 30, 2022, 3:01 pm IST
SHARE ARTICLE
brutal murder of a woman
brutal murder of a woman

ਵਾਰਦਾਤ ਮਗਰੋਂ ਲੋਕਾਂ ’ਚ ਡਰ ਤੇ ਦਹਿਸ਼ਤ ਦਾ ਮਾਹੌਲ

ਫ਼ਤਿਹਗੜ੍ਹ ਸਾਹਿਬ: ਅਮਲੋਹ ਦੇ ਵਾਰਡ ਨੰਬਰ-13 ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਔਰਤ ਦਾ ਕਤਲ 4 ਵਿਅਕਤੀਆਂ ਵਲੋਂ ਕੀਤਾ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਭੋਲੀ ਗੋਇਲ(55) ਪਤਨੀ ਧਰਮਵੀਰ ਗੋਇਲ ਦੇ ਤੌਰ ’ਤੇ ਕੀਤੀ ਗਈ ਹੈ। ਇਸ ਕਤਲ ਦੀ ਵਾਰਦਾਤ ਮਗਰੋਂ ਲੋਕਾਂ ’ਚ ਡਰ ਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੇ ਪੁੱਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਚੁਬਾਰੇ ’ਤੇ ਰਹਿੰਦਾ ਹੈ, ਜਦੋਂ ਕਿ ਉਸ ਦੇ ਮਾਂ-ਪਿਓ ਹੇਠਾਂ ਰਹਿੰਦੇ ਹਨ।

ਉਸ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਮਾਂ ਕੋਲ ਬੈਠਾ ਹੋਇਆ ਸੀ। ਮਾਂ ਨੇ ਕਿਹਾ ਕਿ ਉਹ ਹੁਣ ਸੌਣਾ ਚਾਹੁੰਦੀ ਹੈ ਤਾਂ ਉਹ ਉੱਠ ਕੇ ਚੁਬਾਰੇ ’ਤੇ ਚਲੇ ਗਏ। ਫਿਰ ਉਸ ਨੂੰ ਮਾਂ ਦੀਆਂ ਚੀਕਾਂ ਸੁਣਾਈ ਦਿੱਤੀਆਂ ਤੇ ਉਹ ਫਟਾਫਟ ਭੱਜ ਕੇ ਹੇਠਾਂ ਮਾਂ ਦੇ ਕਮਰੇ ’ਚ ਆਏ। ਉਸਨੇ ਦੇਖਿਆ ਕਿ ਖੂਨ ਨਾਲ ਲਿੱਬੜੇ ਚਾਕੂ ਹੱਥਾਂ ’ਚ ਫੜ੍ਹ ਕੇ 4 ਲੋਕ ਖੜ੍ਹੇ ਸਨ, ਜਿਨ੍ਹਾਂ ਨੇ ਉਸ ਦੀ ਮਾਂ ਦਾ ਕਤਲ ਕਰ ਦਿੱਤਾ ਸੀ।
ਉਕਤ ਲੋਕਾਂ ਨੇ ਉਸ ਨਾਲ ਵੀ ਹੱਥੋਪਾਈ ਕੀਤੀ ਅਤੇ ਇਕ ਵਿਅਕਤੀ ਨੇ ਉਸ ਦੇ ਚਾਕੂ ਵੀ ਮਾਰ ਦਿੱਤਾ। ਇਸ ਤੋਂ ਬਾਅਦ ਉਹ ਚਾਰੇ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। 

ਇਸ ਸਬੰਧੀ ਥਾਣਾ ਅਮਲੋਹ ਦੇ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਔਰਤ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement