ਵਿਜੀਲੈਂਸ ਵਲੋਂ ਕਣਕ ਵਿਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ
Published : Aug 30, 2023, 4:04 pm IST
Updated : Aug 30, 2023, 4:05 pm IST
SHARE ARTICLE
Pungrain inspector Bikramjit Singh arrested by VB
Pungrain inspector Bikramjit Singh arrested by VB

ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ

 

ਚੰਡੀਗੜ੍ਹ: ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।

 

ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement