Amritsar News : ਐਡਵੋਕੇਟ ਧਾਮੀ ਨੇ 1984 ਸਿੱਖ ਕਤਲੇਆਮ ਮਾਮਲੇ ’ਚ ਅਦਾਲਤ ਵੱਲੋਂ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਕੀਤਾ ਸਵਾਗਤ
Published : Aug 30, 2024, 10:12 pm IST
Updated : Aug 30, 2024, 10:12 pm IST
SHARE ARTICLE
Advocate Harjinder Singh Dhami
Advocate Harjinder Singh Dhami

ਕਿਹਾ ਕਿ ਕਰੀਬ 40 ਸਾਲ ਤੋਂ ਪੀੜਤ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਨੂੰ ਦੋਸ਼ ਦਾਖ਼ਲ ਹੋਣ ਨਾਲ ਆਸ ਬੱਝੀ ਹੈ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ ਪੁਲਬੰਗਸ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਕਰਨ ਵਾਲੀ ਭੀੜ ਦੀ ਅਗਵਾਈ ਕੀਤੀ ਸੀ, ਜਿਸ ਦੌਰਾਨ ਤਿੰਨ ਸਿੱਖਾਂ ਦਾ ਕਤਲ ਹੋਇਆ ਸੀ। 

ਉਨ੍ਹਾਂ ਕਿਹਾ ਕਿ ਕਰੀਬ 40 ਸਾਲ ਤੋਂ ਪੀੜਤ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਨੂੰ ਦੋਸ਼ ਦਾਖ਼ਲ ਹੋਣ ਨਾਲ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਮੇਂ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਕੇਸ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਚਾਰਾਜੋਈ ਲਈ ਸਹਾਇਤਾ ਕਰ ਰਹੀ ਹੈ

ਐਡਵੋਕੇਟ ਧਾਮੀ ਨੇ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿਚ ਮਾਨਵ ਵਿਰੋਧੀ ਕਰੂਰਕਾਰੇ ਵਜੋਂ ਅੰਕਤ ਹੈ, ਜਿਸ ਦੇ ਪੀੜਤਾਂ ਨੂੰ ਇਨਸਾਫ਼ ਲਈ ਲੰਮਾਂ ਸੰਘਰਸ਼ ਲੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement