Punjab News : NIA ਵੱਲੋਂ ਕਿਸਾਨ ਆਗੂਆਂ ਦੇ ਘਰਾਂ ਤੇ ਮਾਰੇ ਗਏ ਛਾਪਿਆਂ ਦੀ ਕਿਸਾਨ ਮਜ਼ਦੂਰ ਮੋਰਚਾ ਅਤੇ SKM ਨੇ ਕੀਤੀ ਸ਼ਖਤ ਨਿਖੇਧੀ 

By : BALJINDERK

Published : Aug 30, 2024, 2:38 pm IST
Updated : Aug 30, 2024, 2:47 pm IST
SHARE ARTICLE
NIA
NIA

Punjab News : ਤਿੱਖਾ ਪ੍ਰਤੀਕਰਮ ਕਰਨ ਦੀ ਦਿੱਤੀ ਚੇਤਾਵਨੀ, ਭਲਕੇ ਅੰਦੋਲਨ ਦੇ 200 ਦਿਨ ਪੂਰੇ ਹੋਣ ਤੇ ਹੋਣਗੇ ਵੱਡੇ ਇਕੱਠ 

Punjab News : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਾਣਕਾਰੀ ਦਿੰਦਿਆਂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਿੱਥੇ 31 ਅਗਸਤ ਨੂੰ ਸ਼ੰਭੂ, ਖਨੌਰੀ ਅਤੇ ਰਤਨਪੁਰਾ ਰਾਜਸਥਾਨ ’ਤੇ ਮੋਰਚਿਆਂ ਵਿੱਚ ਦਿੱਲੀ ਅੰਦੋਲਨ 2 ਦੇ 200 ਦਿਨ ਪੂਰੇ ਹੋਣ ਵੱਡੇ ਇੱਕਠ ਹੋ ਰਹੇ ਹਨ। ਉਥੇ ਹੀ ਮੋਦੀ ਸਰਕਾਰ ਆਪਣੀ ਕੇਂਦਰੀ ਏਜੰਸੀਆਂ ਦੀ ਨਾਜਾਇਜ਼ ਵਰਤੋਂ ਕਰਦੇ ਹੋਏ ਬੀ ਕੇ ਯੂ ਕ੍ਰਾਂਤੀਕਾਰੀ ਦੀ ਆਗੂ ਬੀਬੀ ਸੁਖਵਿੰਦਰ ਕੌਰ ਦੇ ਘਰ ਐਨਆਈਏ ਨੇ ਸਵੇਰੇ 6 ਵਜੇ ਛਾਪਾ ਮਾਰਿਆ ਗਿਆ ਹੈ। ਉਨ੍ਹਾਂ ਦੇ ਘਰ ਨੂੰ ਸੰਗੀਨ ਅਪਰਾਧੀਆਂ ਵਾਂਗ ਘੇਰਾ ਪਾਇਆ ਗਿਆ।

ਇਹ ਵੀ ਪੜੋ : Pathankot News : ਪਠਾਨਕੋਟ 'ਚ ਸਰਹੱਦ ਨੇੜੇ ਮੁੜ ਨਜ਼ਰ ਆਏ 7 ਸ਼ੱਕੀ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਦੋਨਾਂ ਮੋਰਚਿਆਂ ਵੱਲੋਂ ਸਰਕਾਰ ਦੀ ਇਸ ਹਰਕਤ ਦੀ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਛਾਪਿਆ ਦੀ ਟਾਈਮਿੰਗ ਉਸ ਵੇਲੇ ਹੈ ਜਦੋਂ ਮੋਰਚਾ ਲਗਾਤਾਰ ਵਿਸਤਾਰ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੰਮ ਇਸ ਲਈ ਕੀਤੇ ਜਾ ਰਹੇ ਹਨ ਤਾਂ ਕਿ ਕਿਸਾਨ ਲੀਡਰਸ਼ਿਪ ਨੂੰ ਡਰਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਖਿਲਾਫ਼ ਪਹਿਲਾਂ ਖਾਲਿਸਤਾਨ ਦਾ ਠੱਪਾ ਲਾਉਣ ਦਾ ਯਤਨ ਕੀਤਾ ਗਿਆ ਅਤੇ ਹੁਣ ਕੁਝ ਹੋਰ ਠੱਪਾ ਲਾਉਣ ਦਾ ਯਤਨ ਕੀਤਾ ਜਾਵੇਗਾ।

ਇਹ ਵੀ ਪੜੋ :Hoshiarpur News : ਗੁਰਦੁਆਰਾ ਸਾਹਿਬ ’ਚ ਅਣਪਛਾਤੇ ਚੋਰ ਜਿੰਦਰੇ ਤੋੜਕੇ ਗੋਲਕ ਲੈ ਹੋਏ ਰਫੂਚੱਕਰ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਦੇ ਪਤੀ ਤੇ ਲੰਬਾ ਸਮਾਂ ਪਹਿਲਾਂ ਕੇਂਦਰ ਵੱਲੋਂ ਯੂ. ਏ. ਪੀ. ਏ. ਲਗਾਇਆ ਗਿਆ, ਜਿਸ ਤੋਂ ਇਹ ਅਦਾਲਤ ’ਚੋਂ ਬਰੀ ਹੋ ਚੁੱਕੇ ਹਨ।ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਦੋਵੇਂ ਮੋਰਚੇ ਸਲਾਹ ਮਸ਼ਵਰਾ ਕਰਕੇ ਕੇਂਦਰ ਨੂੰ ਇਸਦਾ ਜਵਾਬ ਦੇਣਗੇ ਅਤੇ ਅਸੀਂ NIA ਦੇ ਛਾਪਿਆਂ ਤੋਂ ਡਰਨ ਵਾਲੇ ਨਹੀਂ NIA ਦੇ ਛਾਪੇ ਸਾਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਤੇ ਸੰਘਰਸ਼ ਕਰਨ ਤੋਂ ਰੋਕ ਸਕਦੇ। ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਅੰਦੋਲਨ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਸਰਵਣ ਸਿੰਘ ਪੰਧੇਰ ਨੇ ਦੇਸ਼ ਦੇ ਕਿਸਾਨਾਂ ਮਜਦੂਰਾਂ ਨੂੰ 31 ਅਗਸਤ ਦੇ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।

(For more news apart from  Kisan Mazdoor Morcha and SKM have strongly condemned the raids by NIA on houses of farmers' leaders News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement